ETV Bharat / state

ਲੁਧਿਆਣਾ ਦੇ ਢੰਡਾਰੀ ਕਲਾਂ 'ਚ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਹੰਗਾਮਾ, ਆਉਣ-ਜਾਣ ਵਾਲੇ ਵਾਹਨਾਂ 'ਤੇ ਕੀਤਾ ਪੱਥਰਾਵ - ਪ੍ਰਵਾਸੀ ਮਜ਼ਦੂਰਾਂ ਨੇ ਹਾਈਵੇ 'ਤੇ ਪੱਥਰਾਵ ਕੀਤਾ

ਐਤਵਾਰ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਹਾਈਵੇ 'ਤੇ ਪੱਥਰਾਵ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ 'ਚ ਪੱਥਰਾਵ ਹੋਣ ਨਾਲ ਸ਼ਹਿਰ ਵਾਸੀਆਂ 'ਚ ਤਣਾਪੂਰਨ ਸਥਿਤੀ ਬਣ ਗਈ ਹੈ।

ਫ਼ੋਟੋ
ਫ਼ੋਟੋ
author img

By

Published : May 4, 2020, 10:33 AM IST

ਲੁਧਿਆਣਾ: ਜਿੱਥੇ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ ਉੱਥੇ ਹੀ ਐਤਵਾਰ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਹਾਈਵੇ 'ਤੇ ਪੱਥਰਾਵ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ 'ਚ ਪੱਥਰਾਵ ਹੋਣ ਨਾਲ ਸ਼ਹਿਰ ਵਾਸੀਆਂ 'ਚ ਤਣਾਪੂਰਨ ਸਥਿਤੀ ਬਣ ਗਈ ਹੈ।

ਵੀਡੀਓ

ਪ੍ਰਵਾਸੀ ਮਜ਼ਦੂਰਾਂ ਨੇ ਹਾਈਵੇ 'ਤੇ ਆਉਣ ਜਾਣ ਵਾਲੇ ਵਾਹਨਾਂ 'ਤੇ ਪੱਥਰਾਵ ਕੀਤਾ ਜਿਸ ਦੌਰਾਨ ਇੱਕ ਬੱਸ ਦਾ ਸ਼ੀਸ਼ਾ ਵੀ ਟੁੱਟ ਗਿਆ। ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰਾਂ ਨੇ ਇਹ ਹੰਗਾਮਾ ਇਸ ਲਈ ਕੀਤਾ ਕਿਉਂਕਿ ਉਨ੍ਹਾਂ ਨੂੰ ਕਰਫਿਊ ਦੌਰਾਨ ਸੂਬਾ ਸਰਕਾਰ ਵੱਲੋਂ ਰਾਸ਼ਨ ਨਹੀਂ ਮਿਲ ਰਿਹਾ ਸੀ ਜਿਸ ਦੇ ਰੋਸ ਦਾ ਪ੍ਰਗਟਾਵਾ ਪ੍ਰਵਾਸੀ ਮਜ਼ਦੂਰਾਂ ਨੇ ਇਸ ਤਰ੍ਹਾਂ ਕੀਤਾ।

ਇਹ ਵੀ ਪੜ੍ਹੋ:ਸਹਿਕਾਰੀ ਖੰਡ ਮਿੱਲਾਂ ਗੰਨਾ ਕਾਸ਼ਤਕਾਰਾਂ ਨੂੰ ਵੱਧ ਪੈਦਾਵਾਰ ਵਾਲੀਆਂ ਕਿਸਮਾਂ ਦਾ ਸ਼ੁੱਧ ਬੀਜ ਮੁਫ਼ਤ ਕਰਵਾਉਣਗੀਆਂ ਮੁਹੱਈਆ

ਸਥਾਨਕ ਵਾਸੀ ਨੇ ਦੱਸਿਆ ਪਹਿਲਾਂ ਤਾਂ ਪ੍ਰਵਾਸੀ ਮਜ਼ਦੂਰਾਂ ਨੇ ਜੰਮ ਕੇ ਪੱਥਰਾਵ ਕੀਤਾ ਬਾਅਦ 'ਚ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪੁਹੰਚ ਕੇ ਪ੍ਰਵਾਸੀ ਮਜ਼ੂਦਰਾਂ ਨੂੰ ਸ਼ਾਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਪੱਥਰਾਵ ਦੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਵੀ ਸੱਟ ਲੱਗੀ ਹੈ ਪਰ ਬਚਾਅ ਹੋ ਗਿਆ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਨੂੰ ਕਾਬੂ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.