ETV Bharat / state

ਸ਼ੱਕੀ ਹਾਲਾਤਾਂ ਵਿੱਚ ਮਿਲੀ ਪਰਵਾਸੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ - ludhiana police

Ludhiana Dead Body Found: ਲੁਧਿਆਣਾ ਵਿਖੇ ਇੱਕ ਪਰਵਾਸੀ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਜਾਂਚ ਵਿੱਚ ਜੁਟੇ ਹਨ ਕਿ ਮੌਤ ਦੀ ਵਜ੍ਹਾ ਕਤਲ ਹੈ ਜਾਂ ਹਾਦਸਾ। ਮ੍ਰਿਤਕ ਦੇ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ ਹੈ।

Migrant youth was found dead in Ludhiana, the family suspected murder
ਲੁਧਿਆਣਾ 'ਚ ਸ਼ੱਕੀ ਹਾਲਾਤਾਂ ਵਿੱਚ ਮਿਲੀ ਪਰਵਾਸੀ ਨੌਜਵਾਨ ਦੀ ਲਾਸ਼,ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
author img

By ETV Bharat Punjabi Team

Published : Dec 18, 2023, 12:38 PM IST

ਸ਼ੱਕੀ ਹਾਲਾਤਾਂ ਵਿੱਚ ਮਿਲੀ ਪਰਵਾਸੀ ਨੌਜਵਾਨ ਦੀ ਲਾਸ਼

ਲੁਧਿਆਣਾ : ਲੁਧਿਆਣਾ ਦੇ ਟਿੱਬਾ ਰੋਡ 'ਤੇ ਅੰਡਿਆਂ ਦੀ ਗੱਡੀ ਚੋਂ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਨੌਜਵਾਨ ਦੀ ਪਛਾਣ ਚੰਦ ਵੱਜੋਂ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਮਾਇਆਪੁਰੀ ਚੌਕ ਇਲਾਕੇ 'ਚ ਇੱਕ ਦੁਕਾਨ 'ਤੇ ਕੰਮ ਕਰਦਾ ਸੀ ਅਤੇ ਪਿਛਲੇ 22 ਘੰਟਿਆਂ ਤੋਂ ਲਾਪਤਾ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਲੜਕਾ ਕੱਲ੍ਹ 3 ਵਜੇ ਤੋਂ ਲਾਪਤਾ ਸੀ।

ਪਿਛਲੇ ਦਿਨ ਤੋਂ ਲਾਪਤਾ ਸੀ ਮ੍ਰਿਤਕ : ਉਹ ਸ਼ਾਮ ਤੱਕ ਉਸ ਦੀ ਭਾਲ ਕਰਦਾ ਰਿਹਾ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਅੱਜ ਸਵੇਰੇ ਉਸ ਦੁਕਾਨ ਦੇ ਮੈਨੇਜਰ ਦਾ ਫੋਨ ਆਇਆ ਉਸ ਨੇ ਦੱਸਿਆ ਕਿ ਚਾਂਦ ਦੀ ਲਾਸ਼ ਬਰਾਮਦ ਹੋਈ ਹੈ, ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਜਿਸ ਦੁਕਾਨ 'ਤੇ ਉਸ ਦਾ ਉਹ ਕੰਮ ਕਰਦਾ ਸੀ, ਉਸ ਦਾ ਮਾਲਕ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਮ੍ਰਿਤਕ ਚੰਦ ਪਿਛਲੇ ਇਕ ਸਾਲ ਤੋਂ ਉਸ ਨਾਲ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਸੁਭਾਸ਼ ਨਗਰ ਕੋਲ ਉਨ੍ਹਾਂ ਦੇ ਗੁਆਂਢੀਆਂ ਨੇ ਆਖਰੀ ਵਾਰ ਉਸ ਨੂੰ ਵੇਖਿਆ ਸੀ। ਪਰਿਵਾਰ ਨੂੰ ਸ਼ੱਕ ਹੈ ਕਿ ਉਸ ਕਤਲ ਕੀਤਾ ਗਿਆ ਹੈ। ਚੰਦ ਦਾ ਮਾਲਕ ਉਸ ਦੀ ਤਨਖਾਹ ਵਿੱਚੋਂ ਪੈਸੇ ਕੱਟ ਰਿਹਾ ਸੀ ਅਤੇ ਪਿਛਲੇ 4 ਮਹੀਨਿਆਂ ਤੋਂ ਉਸ ਨੂੰ ਪੈਸੇ ਨਹੀਂ ਦੇ ਰਿਹਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਦੁਕਾਨ ਮਾਲਕ ਨੇ ਉਸ ਨੂੰ ਫੋਨ ਕਰਕੇ ਦੱਸਿਆ ਸੀ ਕਿ ਚੰਦ ਪੈਸੇ ਅਤੇ ਕਾਰ ਲੈ ਕੇ ਭੱਜ ਗਿਆ ਹੈ। ਜੇਕਰ ਉਹ ਭਜਿਆ ਹੁੰਦਾ ਤਾਂ ਅੱਜ ਇਸ ਦਾ ਇਹ ਹਾਲ ਨਾ ਹੁੰਦਾ।

ਮੌਤ ਦੀ ਵਜ੍ਹਾ ਕਤਲ ਜਾਂ ਹਾਦਸਾ ਚਲ ਰਹੀ ਹੈ ਜਾਂਚ : ਮੌਕੇ 'ਤੇ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਫਿਲਹਾਲ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਬਾਕੀ ਇਲਾਕਿਆਂ ਵਿੱਚ ਸੀਸੀਟੀਵੀ ਆਦਿ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਕਤਲ ਹੈ ਜਾਂ ਹਾਦਸਾ ਇਹ ਜਾਂਚ ਦਾ ਵਿਸ਼ਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.