ਲੁਧਿਆਣਾ: ਪੱਖੋਵਾਲ ਰੋਡ ਤੋਂ ਲੈ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਮੁਰੰਮਤ ਨੂੰ ਲੈਕੇ 22.5 ਕਿਲੋਮੀਟਰ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਪੁੱਜੇ, ਉਨ੍ਹਾ ਦੱਸਿਆ ਕਿ 22 ਕਰੋੜ ਰੁਪਏ ਦੀ ਇਸ ਉੱਤੇ ਕੁੱਲ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਹਰ ਤਰ੍ਹਾਂ ਦੇ ਕੰਮ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ, ਉੱਥੇ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਉੱਤੇ ਵੀ ਨਿਸ਼ਾਨਾ ਸਾਧਿਆ।
23 ਕਿਲੋਮੀਟਰ ਤੱਕ ਬਣਾਈ ਜਾਵੇਗੀ ਸੜਕ: ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਜਾਂਦੀ ਸੜਕ ਦਾ ਉਦਘਾਟਨ ਕਰ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਕਿ ਇਸ ਵਿੱਚ ਮੁਰੰਮਤ ਦਾ ਕੰਮ ਕੀਤਾ ਜਾਵੇਗਾ ਅਤੇ ਇਹ ਵਧੀਆ ਕੁਆਲਿਟੀ ਵਾਲੀ ਸੜਕ ਤਿਆਰ ਹੋਵੇਗੀ ਅਤੇ ਇਹ ਸੜਕ ਕਰੀਬ 23 ਕਿਲੋਮੀਟਰ ਤੱਕ ਬਣਾਈ ਜਾਵੇਗੀ। ਦੂਜੇ ਪਾਸੇ ਉਦਯੋਗਾਂ ਨੂੰ 5 ਰੁਪਏ ਦੀ ਬਿਜਲੀ ਨਾ ਮਿਲਣ 'ਤੇ ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਬਿਜਲੀ ਦਰਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਉਦਯੋਗਾਂ ਨੂੰ ਉਸੇ ਰੇਟ 'ਤੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਰਿਕਾਰਡ ਤੋੜ ਬਿਜਲੀ: ਇਸ ਦੌਰਾਨ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜੋ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਉਹ ਬੇਤੁਕੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਗਰਮੀਆਂ ਦੇ ਵਿੱਚ ਸਰਕਾਰ ਨੇ ਰਿਕਾਰਡ ਤੋੜ ਬਿਜਲੀ ਪੰਜਾਬ ਦੇ ਲੋਕਾਂ ਨੂੰ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆ ਸਰਕਾਰਾਂ ਵੱਲੋਂ ਸਬਸਿਡੀਆਂ ਪੀਐਸਪੀਸੀਐਲ ਨੂੰ ਨਹੀਂ ਮੋੜੀਆਂ ਗਈਆਂ ਜੋ ਉਹ ਹੁਣ ਮੋੜ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਫੰਡਾਂ ਬਾਰੇ ਵੀ ਉਨ੍ਹਾਂ ਕਿਹਾ ਕਿ ਇਸ ਫੰਡ ਨੂੰ ਕਿਤੇ ਵੀ ਗਬਨ ਨਹੀਂ ਕੀਤੀ ਜਾ ਰਿਹਾ।
ਇਹ ਵੀ ਪੜ੍ਹੋ: Deep Sidhu death investigated by UN: MP ਮਾਨ ਦਾ ਬਿਆਨ, ਕਿਹਾ- ਯੂਐੱਨ ਤੋਂ ਕਰਾਵਾਂਗੇ ਦੀਪ ਸਿੱਧੂ ਦੀ ਮੌਤ ਦੀ ਜਾਂਚ
ਸਿੱਧੂ ਮੂਸੇ ਵਾਲਾ ਦੇ ਪਿਤਾ ਵੱਲੋਂ ਅਮਨ-ਕਾਨੂੰਨ ਸਬੰਧੀ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਸੀ, ਇਸ ਦੌਰਾਨ ਉਨ੍ਹਾਂ ਮੁਹੱਲਾ ਕਲੀਨਿਕ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਚੰਗੀਆਂ ਦਵਾਈਆਂ ਵੀ ਮੁਫ਼ਤ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ ਸਨ। ਲੋਕਾਂ ਨੂੰ ਸਰਕਾਰ ਵੱਲੋਂ ਚੰਗੇ ਪ੍ਰਬੰਧ ਦਿੱਤੇ ਜਾ ਰਹੇ ਹਨ ਜਿਸ 'ਤੇ ਸਵਾਲ ਉਠਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਬਿਹਤਰੀ ਲਈ ਹੀ ਕੰਮ ਕਰ ਰਹੇ ਹਾਂ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਵਚਨਬੱਧ ਹਾਂ।