ETV Bharat / state

ਬਹੁਮਤ ਦੀ ਦੁਰਵਰਤੋਂ ਕਰ ਰਹੀ ਮੋਦੀ ਸਰਕਾਰ: ਰਵਨੀਤ ਬਿੱਟੂ - ਮੋਦੀ ਸਰਕਾਰ

ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਮੋਦੀ ਸਰਕਾਰ 'ਤੇ ਜਲਦਬਾਜ਼ੀ 'ਚ ਬਿਲ ਪਾਸ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਮੋਦੀ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਕੋਲ ਲੋਕ ਸਭਾ ਵਿੱਚ ਬਹੁਮਤ ਹੋਣ ਕਾਰਨ ਉਹ ਇਸ ਦੀ ਦੁਰਵਰਤੋਂ ਕਰ ਰਹੀ ਹੈ।

ਫ਼ੋਟੋ
author img

By

Published : Aug 3, 2019, 5:56 PM IST

ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ 'ਚ ਉਨ੍ਹਾਂ ਵੱਲੋਂ ਚੁੱਕੇ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮੋਦੀ ਸਰਕਾਰ 'ਤੇ ਜਲਦਬਾਜ਼ੀ 'ਚ ਬਿਲ ਪਾਸ ਕਰਨ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਆਪਣੀ ਮਨਮਰਜ਼ੀ ਨਾਲ ਹਰ ਬਿਲ 'ਤੇ ਬਿਨਾ ਸੋਚ ਵਿਚਾਰ ਕੀਤਿਆਂ ਮੋਹਰ ਲਾ ਰਹੀ ਹੈ।

ਵੀਡੀਓ

ਰਵਨੀਤ ਬਿੱਟੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੋਲ ਲੋਕ ਸਭਾ ਦੇ ਵਿੱਚ ਬਹੁਮਤ ਹੋਣ ਕਾਰਨ ਉਹ ਇਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਸਾਂਸਦਾਂ ਨੂੰ ਬਿਲਾਂ 'ਤੇ ਰਿਸਰਚ ਕਰਨ ਜਾਂ ਵਿਚਾਰ ਕਰਨ ਤੱਕ ਦਾ ਸਮਾਂ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਤਿੰਨ ਤਲਾਕ ਵਰਗਾ ਅਹਿਮ ਬਿਲ ਮੋਦੀ ਸਰਕਾਰ ਨੇ ਪਾਸ ਕੀਤਾ ਹੈ ਪਰ ਇਸ ਦੀ ਸਜ਼ਾ ਦੀ ਮਿਆਦ 'ਚੇ ਮੁੜ ਵਿਚਾਰ ਕਰਨ ਦੀ ਲੋੜ ਹੈ। ਟ

ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਕੌਮੀ ਸਦਭਾਵਨਾ ਦਿਵਸ ਐਲਾਨ ਕਰ ਦੇਣਾ ਚਾਹੀਦਾ ਹੈ। ਲੁਧਿਆਣਾ ਦੇ ਵਿੱਚ ਬੀਤੇ ਦਿਨ ਹੋਈ ਜਲ ਥਲ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਵਿਸ਼ਾ ਹੈ ਅਤੇ ਜਲਦ ਤੋਂ ਜਲਦ ਇਸ ਦਾ ਹੱਲ ਕੱਢਣ ਲਈ ਉਨ੍ਹਾਂ ਲੁਧਿਆਣਾ ਦੇ ਮੇਅਰ ਅਤੇ ਨਗਰ ਨਿਗਮ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਕਰਨਾਟਕ ਦੇ ਮੁੱਦੇ 'ਤੇ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਸਰਕਾਰਾਂ ਜੋੜ-ਤੋੜ ਦੀ ਰਾਜਨੀਤੀ ਕਰਦੀਆਂ ਹਨ ਅਤੇ ਜੋ ਵਿਧਾਇਕ ਦਲ ਬਦਲਦੇ ਹਨ ਉਨ੍ਹਾਂ ਲਈ ਸਖ਼ਤ ਕਾਨੂੰਨ ਹੋਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦੇ ਨਾਲ-ਨਾਲ ਲੋਕਾਂ ਨਾਲ ਵੀ ਧੋਖਾ ਕਰਦੇ ਹਨ।

Intro:Hl..ਲੁਧਿਆਣਾ ਤੋਂ ਮੈਂਬਰ ਪਾਲੀਮੈਂਟ ਰਵਨੀਤ ਬਿੱਟੂ ਨੇ ਦੱਸਿਆ ਲੋਕ ਸਭਾ ਚ ਚੁੱਕੇ ਮੁੱਦੇ ਕਿਹਾ ਜਲਿਆਂ ਵਾਲਾ ਬਾਗ ਤੇ ਨਾ ਹੋਵੇ ਸਿਆਸਤ ਮੋਦੀ ਸਰਕਾਰ ਤੇ ਜਲਦਬਾਜ਼ੀ ਚ ਬਿੱਲ ਪਾਸ ਕਰਨ ਦੇ ਵੀ ਲਾਏ ਇਲਜ਼ਾਮ..ਅਮਰਨਾਥ ਯਾਤਰਾ ਦੇ ਰੁਕਣ ਨੂੰ ਵੀ ਦੱਸਿਆ ਸਰਕਾਰ ਦੀ ਨਾਕਾਮੀ...

Anchor...ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੋਲ ਲੋਕ ਸਭਾ ਦੇ ਵਿੱਚ ਬਹੁਮਤ ਹੋਣ ਕਾਰਨ ਉਹ ਜਲਦਬਾਜ਼ੀ ਦੇ ਵਿੱਚ ਸਾਰੇ ਬਿੱਲ ਪਾਸ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਵਿਰੋਧੀ ਧਿਰ ਦੇ ਸੰਸਦਾਂ ਨੂੰ ਬਿੱਲਾਂ ਤੇ ਰਿਸਰਚ ਕਰਨ ਜਾਂ ਵਿਚਾਰ ਕਰਨ ਤੱਕ ਦਾ ਸਮਾਂ ਨਹੀਂ ਦਿੱਤਾ ਜਾਂਦਾ ਉਨ੍ਹਾਂ ਕਿਹਾ ਕਿ ਤਿੰਨ ਤਲਾਕ ਬਿੱਲ ਅਹਿਮ ਬਿੱਲ ਮੋਦੀ ਸਰਕਾਰ ਨੇ ਪਾਸ ਕੀਤਾ ਹੈ ਪਰ ਇਸ ਦੇ ਵਿੱਚ ਵੀ ਕੁਝ ਖਾਮੀਆਂ ਨੇ...

Body:vo...1 ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜ ਸੌ ਪੰਜਾਵੇ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਕੌਮੀ ਸਦਭਾਵਨਾ ਦਿਵਸ ਐਲਾਨਣ ਦੀ ਅਪੀਲ ਕੀਤੀ ਹੈ...ਨਾਲ ਹੀ ਰਵਨੀਤ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੇ ਲੋਕ ਸਭਾ ਦੇ ਵਿੱਚ ਸਹਿਜਧਾਰੀ ਸਿੱਖਾਂ ਦਾ ਮੁੱਦਾ ਵੀ ਚੁੱਕਿਆ ਹੈ ਕਿਉਂਕਿ ਉਨ੍ਹਾਂ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਦੇਣਾ ਚਾਹੀਦਾ ਹੈ...ਉਧਰ ਲੁਧਿਆਣਾ ਦੇ ਵਿੱਚ ਬੀਤੇ ਦਿਨ ਹੋਈ ਜਲ ਥਲ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਵਿਸ਼ਾ ਹੈ..ਉਨ੍ਹਾਂ ਕਿਹਾ ਕਿ ਇਸ ਸਬੰਧੀ ਲੁਧਿਆਣਾ ਦੇ ਮੇਅਰ ਅਤੇ ਨਗਰ ਨਿਗਮ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਨੇ..

Byte..ਰਵਨੀਤ ਬਿੱਟੂ ਮੈਂਬਰ ਪਾਰਲੀਮੈਂਟ ਲੁਧਿਆਣਾ

Conclusion:Clozing...ਸੋ ਇੱਕ ਪਾਸੇ ਜਿੱਥੇ ਰਵਨੀਤ ਬਿੱਟੂ ਨੇ ਲੋਕ ਸਭਾ ਦੇ ਵਿੱਚ ਆਪਣੇ ਵੱਲੋਂ ਚੁੱਕੇ ਮੁੱਦਿਆਂ ਦੀ ਗੱਲ ਕੀਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਜੋ ਸਰਕਾਰਾਂ ਜੋੜ ਤੋੜ ਦੀਆਂ ਰਾਜਨੀਤੀ ਕਰਦੀਆਂ ਨੇ ਜੋ ਵਿਧਾਇਕ ਦਲ ਬਦਲਦੇ ਨੇ ਉਨ੍ਹਾਂ ਤੇ ਸਖਤ ਕਾਨੂੰਨ ਹੋਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦੇ ਨਾਲ ਲੋਕਾਂ ਨਾਲ ਵੀ ਧੋਖਾ ਕਰਦੇ ਨੇ...

ETV Bharat Logo

Copyright © 2025 Ushodaya Enterprises Pvt. Ltd., All Rights Reserved.