ਲੁਧਿਆਣਾ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲ਼ਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਡਟੇ ਹੋਏ ਹਨ। ਕਿਸਾਨ ਲਗਾਤਾਰ ਇਹੀ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦੇਵੇ। ਸੂਬਾ ਸਕੱਤਰ (ਸੀਪੀਆਈਐਮ) ਪਾਰਟੀ ਸਰਦਾਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜਿਸ ਕਰਕੇ ਕਿਸਾਨ ਦਿੱਲੀ ਬਾਰਡਰਾਂ ’ਤੇ ਮੋਰਚਾ ਸੰਭਾਲੀ ਬੈਠੇ ਹਨ। ਦੇਸ਼ ਦਾ ਅੰਨਦਾਤਾ ਆਪਣੀ ਮੰਗਾਂ ਨੂੰ ਲੈ ਲਗਾਤਾਰ ਧਰਨੇ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਆਪਣਾ ਅੜੀਅਲ ਰਵੱਇਆ ਨਹੀਂ ਛੱਡ ਰਹੀ ਹੈ। ਸਰਕਾਰ ’ਤੇ ਕੋਈ ਅਸਰ ਨਹੀ ਹੋ ਰਿਹਾ ਹੈ।
ਮੋਦੀ ਸਰਕਾਰ ਕਿਸਾਨਾਂ ਨਾਲ ਕਰ ਰਹੀ ਧੱਕਾ- ਸੁਖਵਿੰਦਰ
ਸੁਖਵਿੰਦਰ ਸਿੰਘ ਸੇਖੋਂ ਨੇ ਇਹ ਵੀ ਕਿਹਾ ਕਿ ਪਹਿਲਾਂ ਹੀ ਕੇਂਦਰ ਸਰਕਾਰ ਪਹਿਲਾਂ ਹੀ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਤੇ ਹੁਣ ਮੋਦੀ ਸਰਕਾਰ ਵੱਲੋਂ ਇਕ ਹੋਰ ਫੈਸਲਾ ਲਿਆ ਗਿਆ ਹੈ। ਫੈਸਲੇ ਮੁਤਾਬਿਕ ਕਿਸਾਨਾਂ ਦੀ ਫਸਲ ਦੀ ਅਦਾਇਗੀ ਆਨਲਾਈਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਵੱਲੋਂ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇ ਉਹ ਸਿਸਟਮ ਨੂੰ ਆਨਲਾਈਨ ਪ੍ਰਣਾਲੀ ਨੂੰ ਅਪਗ੍ਰੇਡ ਨਹੀਂ ਕਰਦੇ ਹੋ ਤਾਂ ਤੁਸੀਂ ਖਰੀਦ ਪ੍ਰਣਾਲੀ ਨੂੰ ਰੋਕ ਸਕਦੇ ਹੋ। ਇਨ੍ਹਾਂ ਹੀ ਇੱਥੇ ਮੋਦੀ ਸਰਕਾਰ ਵੱਲੋਂ ਪ੍ਰੀਪੇਡ ਮੀਟਰ ਵੀ ਲਗਾਏ ਜਾਣਗੇ। ਜੋ ਲੱਗਣੇ ਵੀ ਸ਼ੁਰੂ ਹੋ ਗਏ ਹਨ। ਸੁਖਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਭ ਕੁਝ ਅਡਾਨੀ ਦੇ ਹੱਥਾਂ ਚ ਦੇ ਰਹੀ ਹੈ। ਜਿਸ ਨਾਲ ਕਿਸਾਨਾਂ ਅਤੇ ਗਰੀਬ ਲੋਕਾਂ ਨਾਲ ਧੋਖਾ ਕਰ ਰਹੀ ਹੈ।
ਇਹ ਵੀ ਪੜੋ: ਪਾਕਿਸਤਾਨੀ ਸਰਹੱਦ ’ਤੇ 30 ਕਿਲੋ ਹੈਰੋਇਨ, 2 ਮੋਬਾਇਲ ਫੋਨ ਸਮੇਤ ਇੱਕ ਤਸਕਰ ਕਾਬੂ