ਲੁਧਿਆਣਾ : ਪੰਜਾਬ ਵਿੱਚ ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ, ਖਾਸ ਕਰ ਦੀਵਾਲੀ ਦੇ ਦਿਨਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ। ਇਸ ਧੁੰਦ ਕਾਰਨ ਹਾਈਵੇ ਅਤੇ ਸੜਕਾਂ ਉੱਤੇ ਵਿਜ਼ੀਬਿਲਟੀ ਘੱਟ ਜਾਂਦੀ ਹੈ ਜਿਸ ਕਰਕੇ ਵੱਡੇ ਸੜਕ ਹਾਦਸੇ ਵਾਪਰ ਜਾਂਦੇ ਹਨ। ਤਾਜ਼ਾ ਮਾਮਲਾ, ਲੁਧਿਆਣਾ ਦੇ ਸ਼ਹਿਰ ਖੰਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਦੌਰਾਨ ਨੈਸ਼ਨਲ ਹਾਈਵੇ 'ਤੇ ਵੱਖ-ਵੱਖ ਥਾਵਾਂ ਉੱਤੇ 100 ਤੋਂ ਵੱਧ ਗੱਡੀਆਂ ਆਪਸ 'ਚ ਟਕਰਾ ਗਈਆਂ ਅਤੇ ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 6 ਲੋਕ ਗੰਭੀਰ ਜ਼ਖਮੀ ਹੋ ਗਏ।
ਸੀਐਮ ਮਾਨ ਨੇ ਕੀਤੀ ਅਪੀਲ: ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਟਵੀਟ ਕਰਦਿਆ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਧੁੰਦ ਵਧੇਗੀ, ਇਸ ਲਈ ਸਾਰੇ ਸਾਵਧਾਨੀ ਵਰਤੋਂ।
ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ। ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ ਧੁੰਦ ਵਧੇਗੀ ਤੇ ਸਾਵਧਾਨੀ ਨਾਲ ਗੱਡੀਆਂ ਚਲਾਉਣ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
-
ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ...ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ...ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ...
— Bhagwant Mann (@BhagwantMann) November 13, 2023 " class="align-text-top noRightClick twitterSection" data="
ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ…
">ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ...ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ...ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ...
— Bhagwant Mann (@BhagwantMann) November 13, 2023
ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ…ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ...ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ...ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ...
— Bhagwant Mann (@BhagwantMann) November 13, 2023
ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ…
ਮ੍ਰਿਤਕ ਨੌਜਵਾਨ ਸਰਹਿੰਦ ਦਾ ਰਹਿਣ ਵਾਲਾ ਸੀ: ਖੰਨਾ 'ਚ ਐੱਸਐੱਸਪੀ ਦਫ਼ਤਰ ਤੋਂ ਬੀਜਾ ਤੱਕ ਕਰੀਬ 13 ਕਿਲੋਮੀਟਰ ਦੀ ਦੂਰੀ 'ਚ ਨੈਸ਼ਨਲ ਹਾਈਵੇ 'ਤੇ ਕਈ ਥਾਵਾਂ 'ਤੇ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਐੱਸਐੱਸਪੀ ਦਫ਼ਤਰ ਨੇੜੇ ਜ਼ਿਆਦਾ ਗੱਡੀਆਂ ਟਕਰਾਈਆਂ। ਇਸ ਤੋਂ ਬਾਅਦ ਗ੍ਰੀਨਲੈਂਡ ਹੋਟਲ ਨੇੜੇ ਹਾਦਸਾ ਵਾਪਰਿਆ। ਇੱਥੇ ਵੀ ਦਰਜਨ ਦੇ ਕਰੀਬ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇੱਥੇ ਸਰਹਿੰਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇੱਥੋਂ ਥੋੜ੍ਹੀ ਦੂਰ ਗੁਲਜ਼ਾਰ ਕਾਲਜ ਲਿਬੜਾ ਨੇੜੇ ਕਈ ਵਾਹਨ ਆਪਸ ਵਿੱਚ ਟਕਰਾ ਗਏ। 4 ਥਾਵਾਂ 'ਤੇ ਵਾਹਨਾਂ ਦੇ ਆਪਸ 'ਚ ਟਕਰਾਏ ਜਾਣ ਦੀ ਖ਼ਬਰ ਹੈ ਅਤੇ ਇਨ੍ਹਾਂ ਦੀ ਗਿਣਤੀ 100 ਤੋਂ ਵੱਧ ਦੱਸੀ ਜਾ ਰਹੀ ਹੈ।
ਸਮਾਜ ਸੇਵੀ ਸੰਸਥਾ ਨੇ ਬਚਾਈਆਂ ਜਾਨਾਂ: ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਦੇ ਮੈਂਬਰ ਹਾਦਸੇ ਵਾਲੀ ਥਾਂ ’ਤੇ ਪੁੱਜੇ। ਜ਼ਖ਼ਮੀਆਂ ਨੂੰ ਸੰਸਥਾ ਦੀ ਐਂਬੂਲੈਂਸ ਵਿੱਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੁਕੇਸ਼ ਸਿੰਘੀ ਨੇ ਦੱਸਿਆ ਕਿ ਉਹ ਸਵੇਰੇ ਕੈਂਪ 'ਤੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨੈਸ਼ਨਲ ਹਾਈਵੇ 'ਤੇ ਹਾਦਸਾ ਹੋ ਗਿਆ ਹੈ। ਉਹ ਆਪਣੀ ਸੰਸਥਾ ਦੀ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ। ਇਸੇ ਦੌਰਾਨ ਫਿਰ ਫੋਨ ਆਇਆ ਕਿ ਧੁੰਦ ਵਿੱਚ ਹੋਰ ਵਾਹਨ ਆਪਸ ਵਿੱਚ ਟਕਰਾ ਗਏ ਹਨ। ਇਸ ਮਗਰੋਂ ਉੱਥੇ ਐਂਬੂਲੈਂਸ ਭੇਜੀ ਗਈ।