ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਕੀਤੀ ਗਈ ਬਿਆਨਬਾਜ਼ੀ ਅਤੇ ਐੱਸਜੀਪੀਸੀ ਵੱਲੋਂ ਰਾਜੋਆਣਾ ਦੀ ਰਿਹਾਈ ਲਈ ਮੁੜ ਤੋਂ ਦਾਇਰ ਕੀਤੀ ਜਾਣ ਵਾਲੀ ਅਪੀਲ ਨੂੰ ਲੈ ਕੇ ਵੱਡਾ ਹਮਲਾ ਕੀਤਾ ਹੈ। ਬਿੱਟੂ ਨੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਤੋਂ ਇਕੱਠੇ ਹੋ ਰਹੇ ਪੈਸਿਆਂ ਨੂੰ ਲੈ ਕੇ ਵੀ ਅਕਾਲੀ ਦਲ ਉੱਤੇ ਇਲਜ਼ਾਮ ਲਗਾਇਆ ਕਿ ਇਹ ਪੈਸਾ ਅਕਾਲੀ ਦਲ ਵਾਲਿਆਂ ਦੇ ਘਰਾਂ ਵਿੱਚ ਜਾ ਰਿਹਾ ਹੈ।
ਓਪਨ ਚੈਲੇਂਜ: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬਿਕਰਮ ਮਜੀਠੀਆ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਬੇਤੁਕੀ ਬਿਆਨਬਾਜ਼ੀ ਵੋਟਾਂ ਦੀ ਕੋਝੀ ਸਿਆਸਤ ਲਈ ਕਰ ਰਹੇ ਨੇ ਜਿਸ ਦਾ ਕੋਈ ਵੀ ਅਰਥ ਨਹੀਂ ਬਣਦਾ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਦੋ ਹੱਥਾਂ ਦੀ ਲੜਾਈ ਕਰਨੀ ਹੈ ਤਾਂ ਮੈਦਾਨ ਵਿੱਚ ਆ ਕੇ ਕੀਤੀ ਜਾਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਸਮੇਤ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਉਹਨਾਂ ਦੇ ਬਰਾਬਰ ਲੁਧਿਆਣਾ ਤੋਂ 2024 ਦੀ ਲੋਕ ਸਭਾ ਚੋਣ ਲੜ ਕੇ ਵੇਖ ਲੈਣ ਸਾਰਾ ਵਹਿਮ ਦੂਰ ਹੋ ਜਾਵੇਗਾ। ਉਹਨਾਂ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਦੇ ਪੈਸਿਆਂ ਦੀ ਦੁਰਵਰਤੋਂ ਕਰਨ ਅਤੇ ਉਹਨਾਂ ਪੈਸਿਆਂ ਨੂੰ ਆਪਣੇ ਹਿੱਤਾਂ ਲਈ ਇਸਤੇਮਾਲ ਕਰਨ ਦਾ ਵੀ ਅਕਾਲੀ ਦਲ ਉੱਤੇ ਇਲਜ਼ਾਮ ਲਗਾਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੁੜ ਰਾਜੋਆਣਾ ਮਾਮਲੇ ਵਿੱਚ ਕੀਤੀ ਗਈ ਅਪੀਲ ਨੂੰ ਲੈ ਕੇ ਵੀ ਐੱਸਜੀਪੀਸੀ ਉੱਤੇ ਸਵਾਲ ਚੁੱਕੇ ਨੇ।
- Sidhu Moose Wala: ਇੱਕ ਵਾਰ ਫਿਰ ਪੰਜਾਬ ਸਰਕਾਰ 'ਤੇ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪਿੱਛੇ ਦੱਸਿਆ ਵੱਡਾ ਹੱਥ
- ਦੇਸ਼ ਵਿੱਚ ਨਵੇਂ ਸਾਲ ਦੇ ਜਸ਼ਨ: ਲੋਕ ਧਾਰਮਿਕ ਸਥਾਨਾਂ ਉੱਤੇ ਮੱਥਾ ਟੇਕ ਨਵੇਂ ਸਾਲ 2024 ਦੀ ਕਰ ਰਹੇ ਨੇ ਸ਼ੁਰੂਆਤ
- ਨਵੇਂ ਸਾਲ ਦੀ ਆਮਦ ਤੋਂ ਮੌਕੇ ਬਾਦਲ ਪਰਿਵਾਰ ਸਣੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਹੋ ਰਹੀ ਹੈ ਨਤਮਸਤਕ
'ਆਪ' ਉੱਤੇ ਨਿਸ਼ਾਨਾ: ਲੁਧਿਆਣਾ ਦੇ ਆਰਓਬੀ ਪ੍ਰੋਜੈਕਟ ਦੇ ਮਾਮਲੇ ਵਿੱਚ ਬੋਲਦੇ ਹੋਏ ਉਹਨਾਂ ਕਿਹਾ ਕਿ ਇਸ ਸਬੰਧੀ ਉਹ ਨਿਗਮ ਕਮਿਸ਼ਨਰ ਨੂੰ ਮਾਮਲੇ ਵਿੱਚ ਦਖਲ ਦੇਕੇ ਕਾਰਵਾਈ ਦੀ ਮੰਗ ਕਰਨਗੇ। ਜੇਕਰ ਇਸ ਉੱਤੇ ਗੌਰ ਨਾ ਕੀਤਾ ਗਿਆ ਤਾਂ ਉਹ ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨਗੇ। ਨਾਲ ਹੀ ਉਹਨਾਂ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਉੱਤੇ ਵੀ ਹਮਲਾ ਕੀਤਾ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਆਰਓਬੀ ਪ੍ਰੋਜੈਕਟ ਦਾ ਉਦਘਾਟਨ ਰਿਕਸ਼ੇ ਵਾਲੇ ਤੋਂ ਕਰਵਾਉਣ ਲਈ ਕਿਹਾ ਸੀ ਪਰ ਲੁਧਿਆਣਾ ਦੇ ਵਿਧਾਇਕ ਆਪਸ ਵਿੱਚ ਹੀ ਇਸ ਦਾ ਰੀਵਨ ਕੱਟਦੇ ਹੋਏ ਨਜ਼ਰ ਆਏ ਨੇ।