ਲੁਧਿਆਣਾ: ਖੰਨਾ ਦੇ ਪਿੰਡ ਚਕੋਹੀ ਦੇ ਗੁਰਪ੍ਰੀਤ ਸਿੰਘ ਨੂੰ ਲੁਟੇਰਿਆਂ ਵੱਲੋਂ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਸੈਵਨ ਇਲੈਵਨ ਨਾਮਕ ਸਟੋਰ ਵਿੱਚ ਕੰਮ ਕਰਦਾ ਸੀ ਅਤੇ ਕੰਮ 'ਤੇ ਹੀ ਹੋਈ ਝੜਪ 'ਚ ਉਸ ਨੂੰ ਗੋਲੀ ਮਾਰ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਤੇ ਭਾਰਤ ਸਰਕਾਰ ਨੂੰ ਲਾਸ਼ ਪੰਜਾਬ ਮੰਗਿਵਾਉਣ ਦੀ ਮੰਗ ਕੀਤੀ ਹੈ।
31 ਸਾਲਾ ਗੁਰਪ੍ਰੀਤ ਸਿੰਘ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਅਮਰੀਕਾ ਦੇ ਸੈਕਰਾਮੈਂਟੋ ਵਿਖੇ ਇਕ ਸਟੋਰ ਵਿੱਚ ਕੰਮ ਕਰਦੇ ਸਮੇਂ ਲੁੱਟ ਕਰਨ ਆਏ ਲੁਟੇਰਿਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ । ਇਸ ਘਟਨਾ ਦਾ ਪਤਾ ਘਰ ਵਾਲਿਆਂ ਨੂੰ ਕੁਝ ਸਮੇਂ ਬਾਅਦ ਹੀ ਲੱਗ ਗਿਆ। ਗੁਰਪ੍ਰੀਤ ਦੇ ਪਿਤਾ ਜਸਵੰਤ ਸਿੰਘ ਅਤੇ ਮਾਤਾ ਨੇ ਦੱਸਿਆ ਕਿ ਗੁਰਪ੍ਰੀਤ ਦੀ ਪਤਨੀ ਉਸ ਨਾਲ ਫੋਨ ਤੇ ਗੱਲ ਕਰ ਰਹੀ ਸੀ ਤਾਂ ਗੁਰਪ੍ਰੀਤ ਸਿੰਘ ਨੇ ਫੋਨ ਕੱਟ ਦਿੱਤਾ। ਦੁਬਾਰਾ ਵਾਰ ਵਾਰ ਫੋਨ ਲਗਾਉਣ ਤੇ ਗੁਰਪ੍ਰੀਤ ਨੇ ਫੋਨ ਨਹੀਂ ਚੁੱਕਿਆ।
ਇਸ ਤੋਂ ਬਾਅਦ ਅਸੀਂ ਆਪਣੇ ਰਿਸ਼ਤੇਦਾਰ ਜਿਹੜਾ ਕਿ ਗੁਰਪ੍ਰੀਤ ਸਿੰਘ ਦੇ ਨਾਲ ਹੀ ਰਹਿੰਦਾ ਸੀ ਉਸ ਨਾਲ ਰਾਬਤਾ ਬਣਾਇਆ ਜਿਸ ਤੋਂ ਸਾਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਹੋਈ। ਗੁਰਪ੍ਰੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਅਤੇ ਪਿੰਡ ਵਾਸੀਆਂ ਵੱਲੋਂ ਕੇਂਦਰ ਸਰਕਾਰ ਨੂੰ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਗੁਹਾਰ ਲਾਈ।
ਇਹ ਵੀ ਪੜ੍ਹੋ: ਚੀਮਾ ਨੇ ਲੱਖਾ ਸਿਧਾਣਾ ਮਾਮਲੇ 'ਤੇ ਵੱਟੀ ਚੁੱਪੀ, ਕਿਹਾ; ਕਾਨੂੰਨ ਕਰ ਰਿਹੈ ਆਪਣਾ ਕੰਮ