ਲੁਧਿਆਣਾ: ਪਾਇਲ ਦੇ ਪਿੰਡ ਲਹਿਲ ਤੋਂ ਧਮੋਟ ਬਿਜਲੀ ਦਫ਼ਤਰ ਵਿਖੇ ਬਿਜਲੀ ਦਾ ਬਿੱਲ ਭਰਨ ਗਏ ਨੌਜਵਾਨ ਦਾ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਲਾਸ਼ ਨਹਿਰ ਦੇ ਨੇੜੇ ਖੇਤਾਂ 'ਚੋਂ ਮਿਲੀ ਹੈ।
ਜਾਣਕਾਰੀ ਅਨੁਸਾਰ ਪਿੰਡ ਲਹਿਲ ਦਾ ਨੌਜਵਾਨ ਸਤਵਿੰਦਰ ਸਿੰਘ (25) ਪੁੱਤਰ ਸਰਬਜੀਤ ਸਿੰਘ ਉਪ ਮੰਡਲ ਦਫ਼ਤਰ ਧਮੋਟ ਵਿਖੇ ਬਿਜਲੀ ਦਾ ਬਿੱਲ ਭਰਨ ਲਈ ਗਿਆ ਸੀ, ਜਿਸ ਦਾ ਬਾਅਦ ਦੁਪਹਿਰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਨਹਿਰ ਦੇ ਨੇੜੇ ਖੇਤਾਂ ਵਿੱਚੋਂ ਮਿਲੀ ਹੈ। ਨੌਜਵਾਨ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਸਨ।
ਡੀਐੱਸਪੀ ਹਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਤਲ ਰਾਡ ਵਰਗੇ ਹਥਿਆਰ ਨਾਲ ਸਿਰ 'ਚ ਗੁਝੀਆ ਸੱਟਾਂ ਮਾਰ ਕੇ ਕੀਤਾ ਗਿਆ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜੀ ਗਈ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਤੇ ਇੱਕ ਪੁੱਤਰ ਛੱਡ ਗਿਆ ਹੈ।
ਇਹ ਵੀ ਪੜੋ: ਤਰਨ ਤਾਰਨ ਪਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ