ਲੁਧਿਆਣਾ: ਸ਼ਹਿਰ 'ਚ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ ਦੀ ਅਗਵਾਈ 'ਚ ਸੜਕਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਇਸ ਸਬੰਧੀ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਫੰਡਾਂ ਅਤੇ ਨਗ਼ਰ ਨਿਗਮ ਦੇ ਸਹਿਯੋਗ ਨਾ ਦੇਣ ਕਰਕੇ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਉਨ੍ਹਾਂ ਨੂੰ ਵਿਚਕਾਰ ਹੀ ਰੋਕਣਾ ਪਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਛੇਤੀ ਹੀ ਬੈਠਕ ਕਰਨਗੇ ਜਿਸ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।
ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਉਦੋਂ ਤੱਕ ਮੁਕੰਮਲ ਨਹੀਂ ਹੋਵੇਗਾ ਜਦੋਂ ਤੱਕ ਆਮ ਲੋਕ ਅਤੇ ਫ਼ੈਕਟਰੀਆਂ ਡੇਅਰੀਆਂ ਵਿੱਚ ਆਪਣਾ ਵੇਸਟ ਸੁੱਟਣ ਤੋਂ ਨਹੀਂ ਹਟਣਗੀਆਂ।
ਦੱਸਣਯੋਗ ਹੈ ਕਿ 23 ਦਸੰਬਰ ਨੂੰ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਨਾਮਧਾਰੀ ਸਮਾਜ ਵੱਲੋਂ ਸ਼ੁਰੂ ਕੀਤਾ ਗਿਆ ਸੀ ਤੇ ਮੁੱਖ ਮੰਤਰੀ ਨੇ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਐਸਟੀਐਫ ਦਾ ਗਠਨ ਕੀਤਾ ਗਿਆ ਸੀ ਜਿਸ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੂੰ ਬਣਾਇਆ ਗਿਆ ਸੀ।