ETV Bharat / state

ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ ਦਾ ਫਿਰ ਭਖਿਆ ਮਸਲਾ, ਕੌਮੀ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ ਕਰਨ ਦਾ ਮਸਲਾ ਇੱਕ ਵਾਰ ਫਿਰ ਭਖਿਆ। ਕੌਮੀ ਮਹਿਲਾ ਕਮਿਸ਼ਨ (National Commission for Women) ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ (Notice to Punjab Government) ਕੱਢਿਆ ਗਿਆ। ਕੈਬਨਿਟ ਮੰਤਰੀ ਗੁਰਕੀਰਤ ਕੋਟਲੀ (Cabinet Minister Gurkeerat Kotli) ਇਸ ਦੇ ਮੁੱਖ ਮੁਲਜ਼ਮ ਹਨ।

ਕੌਮੀ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

author img

By

Published : Oct 6, 2021, 1:56 PM IST

Updated : Oct 6, 2021, 2:35 PM IST

ਲੁਧਿਆਣਾ : 1994 ਵਿਚ ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ (Physical abuse of a French woman) ਕਰਨ ਦੇ ਮਾਮਲੇ ਵਿੱਚ ਕੌਮੀ ਮਹਿਲਾ ਕਮਿਸ਼ਨ (National Commission for Women) ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ (Notice to Punjab Government) ਭੇਜਿਆ ਗਿਆ ਹੈ ਅਤੇ ਇਸ ਵਿੱਚ ਜਵਾਬਦੇਹੀ ਮੰਗੀ ਗਈ ਹੈ, ਫਰਾਂਸ ਮਹਿਲਾ ਦਾ ਸਰੀਰਕ ਸ਼ੋਸ਼ਣ ਕਰਨ ਦਾ ਇਹ ਪੂਰਾ ਮਾਮਲਾ ਹੈ ਜਿਸ ਵਿੱਚ ਕੈਬਿਨਟ ਮੰਤਰੀ ਗੁਰਕੀਰਤ ਕੋਟਲੀ (Cabinet Minister Gurkeerat Kotli) ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ ਅਤੇ ਮਹਿਲਾ ਵੱਲੋਂ ਫਰਾਂਸ ਵਾਪਸ ਚਲੇ ਜਾਣ ਕਰਕੇ ਇਹ ਕੇਸ ਠੰਢੇ ਬਸਤੇ ਪੈ ਗਿਆ।

ਜਿਸ ਤੋਂ ਬਾਅਦ 2017 ਇਹ ਪੂਰਾ ਮਾਮਲਾ ਇੱਕ ਵਾਰ ਮੁੜ ਤੋਂ ਭਖਿਆ ਅਤੇ ਹੁਣ ਗੁਰਕੀਰਤ ਕੋਟਲੀ ਨੂੰ ਪੰਜਾਬ ਕੈਬਨਿਟ (Cabinet Minister Gurkeerat Kotli) 'ਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ (National Commission for Women) ਵੱਲੋਂ ਉਨ੍ਹਾਂ ਸਰਕਾਰ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ, ਮਾਮਲਾ ਚੰਡੀਗੜ ਦਾ ਹੈ ਜਦੋਂ ਕਥਿੱਤ ਤੌਰ 'ਤੇ ਕੋਟਲੀ 'ਤੇ ਇਲਜ਼ਾਮ ਲੱਗੇ ਸਨ ਕਿ ਉਸ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਫਰਾਂਸ ਦੀ ਪੀੜਿਤ ਮਹਿਲਾ ਨੂੰ ਅਗਵਾ ਕਰਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ।

ਇਸ ਪੂਰੇ ਮਾਮਲੇ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਫਰੈਂਚ ਮਹਿਲਾ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਸੀ ਅਤੇ ਉਸ ਵੇਲੇ ਦੇ ਮੁੱਖ ਮੰਤਰੀ ਅਤੇ ਗੁਰਕੀਰਤ ਕੋਟਲੀ ਦੇ ਦਾਦੇ ਨੇ ਹਿੰਮਤ ਵਿਖਾਉਂਦਿਆਂ ਇਨ੍ਹਾਂ ਤੇ ਪਰਚਾ ਦਰਜ ਕਰਵਾਇਆ ਸੀ ਪਰ ਮਹਿਲਾ ਨੂੰ ਡਰਾਇਆ ਧਮਕਾਇਆ ਗਿਆ ਅਤੇ ਉਸ ਦੇ ਗਵਾਹਾਂ ਨੂੰ ਵੀ ਕਰਵਾਇਆ ਗਿਆ।

ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ ਦਾ ਫਿਰ ਭਖਿਆ ਮਸਲਾ

ਜਿਸ ਤੋਂ ਬਾਅਦ ਮਹਿਲਾ ਫਰਾਂਸ ਚਲੀ ਗਈ ਅਤੇ ਉਸਨੇ ਕੋਈ ਗਵਾਹੀ ਨਹੀਂ ਦਿੱਤੀ ਉਨ੍ਹਾਂ ਕਿਹਾ ਹਾਲਾਂਕਿ ਇਸ ਮਾਮਲੇ ਵਿੱਚ ਪੁਲੀਸ ਦੀ ਨੈਤਿਕ ਜ਼ਿੰਮੇਵਾਰੀ ਸੀ ਕਿ ਫਰਾਂਸ ਜਾ ਕੇ ਮਹਿਲਾ ਦੇ ਬਿਆਨ ਦਰਜ ਕਰਵਾਏ ਜਾਂਦੇ ਅਤੇ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਂਦੀ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਪੂਰੇ ਕੇਸ ਨੂੰ ਗਵਾਹਾਂ ਦੀ ਅਣਹੋਂਦ ਕਰਕੇ ਦਬਾ ਦਿੱਤਾ ਗਿਆ।

ਇਹ ਵੀ ਪੜ੍ਹੋ: ਬਾਰਡਰ ’ਤੇ ਮੁੜ ਦਿਖਾਈ ਦਿੱਤਾ ਡਰੋਨ, ਬੀਐੱਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਟਲੀ ਬਰੀ ਨਹੀਂ ਹੋਏ ਸਗੋਂ ਕੇਸ ਹੀ ਬੰਦ ਹੋ ਗਿਆ ਉਨ੍ਹਾਂ ਕਿਹਾ ਕਿ ਇਹ ਗੰਭੀਰ ਮਸਲਾ ਹੈ ਅਤੇ ਇਸ ਪੂਰੇ ਮਾਮਲੇ ਵਿਚ ਮੁੱਖ ਮੰਤਰੀ ਚੰਨੀ ਨੂੰ ਸਖਤ ਐਕਸ਼ਨ ਲੈਂਦਿਆਂ ਗੁਰਕੀਰਤ ਕੋਟਲੀ ਨੂੰ ਕੈਬਿਨਟ ਅਹੁਦੇ ਤੋਂ ਲਾਉਣਾ ਚਾਹੀਦਾ ਹੈ।

Last Updated : Oct 6, 2021, 2:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.