ਲੁਧਿਆਣਾ: ਸੂਬੇ ਵਿੱਚ ਮਹਿਲਾਵਾਂ ਨਾਲ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਵਿਖੇ ਮਹਿਲਾਵਾਂ ਦੇ ਮਸਲਿਆਂ ਨੂੰ ਲੈਕੇ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਲੁਧਿਆਣਾ ਪਹੁੰਚੀ ਜਿੱਥੇ ਉਨ੍ਹਾਂ ਮਹਿਲਾਵਾਂ ’ਤੇ ਹੋ ਰਹੇ ਜ਼ੁਲਮਾਂ ਨੂੰ ਲੈਕੇ ਕੇਸਾਂ ਦੀ ਜਾਂਚ ਪੜਤਾਲ ਕੀਤੀ। ਇਸ ਮੌਕੇ ਮਹਿਲਾ ਕਮਿਸ਼ਨ ਦੇ ਚੇਅਰਮੈਨ ਰੇਖਾ ਸ਼ਰਮਾ ਨੇ ਪੁਲਿਸ ਦੀ ਕਾਰਗੁਜਾਰੀ ਉੱਪਰ ਵੱਡੇ ਸਵਾਲ ਖੜ੍ਹੇ ਕਰਦੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਉੱਪਰ ਰਾਜਨੀਤਿਕ ਦਬਾਅ ਹੋਣ ਦੇ ਚੱਲਦੇ ਮਹਿਲਾਵਾਂ ਦੇ ਮਾਮਲਿਆਂ ਵਿੱਚ ਕਾਰਵਾਈ ਨਹੀਂ ਹੋਈ।
ਇਸ ਮੌਕੇ ’ਤੇ ਰੇਪ ਪੀੜਤਾ ਨੇ ਬੋਲਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਦੋਸ਼ੀ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਉਸਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਪੀੜਤਾ ਨੇ ਦੱਸਿਆ ਕਿ ਦੋਸ਼ੀ ਸ਼ਰੇਆਮ ਘੁੰਮ ਰਿਹਾ ਹੈ ਪਰ ਉਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਦੋਸ਼ੀ ਦੀ ਆਮ ਆਦਮੀ ਪਾਰਟੀ ਵੱਲੋਂ ਵੀ ਮਦਦ ਕੀਤੀ ਜਾ ਰਹੀ ਹੈ। ਪੀੜਤ ਨੇ ਦੱਸਿਆ ਕਿ ਦੋਸ਼ੀ ਸ਼ਰੇਆਮ ਘੁੰਮ ਰਿਹਾ ਹੈ ਪਰ ਗ੍ਰਿਫਤਾਰੀ ਨਹੀਂ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਉਸਨੂੰ ਇਨਸਾਫ ਮਿਲਣ ਸਬੰਧੀ ਕੋਈ ਵੀ ਉਮੀਦ ਨਹੀਂ ਹੈ।
ਉੱਥੇ ਹੀ ਇਸ ਮੌਕੇ ’ਤੇ ਬੋਲਦੇ ਹੋਏ ਕੇਂਦਰੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਨੇ ਪੁਲਿਸ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਪੁਲਿਸ ਦੀ ਨਕਾਮੀ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਸਾਬਕਾ ਵਿਧਾਇਕ ਰੇਪ ਮਾਮਲੇ ਵਿੱਚ ਦੋਸ਼ੀ ਖਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮਹਿਲਾ ਕਮਿਸ਼ਨ ਦੇ ਚੇਅਰਮੈਨ ਨੂੰ ਕਿਹਾ ਕਿ ਹੋ ਸਕਦਾ ਹੈ ਕਿ ਦੋਸ਼ੀ ਨੂੰ ਸਿਆਸੀ ਮਦਦ ਮਿਲ ਦੀ ਹੋਵੇ ਜਿਸ ਕਰਕੇ ਉਸ ਖਿਲਾਫ਼ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਪੁਲਿਸ ਕਮਿਸ਼ਨਰ ਨਵੇਂ ਆਏ ਹਨ ਪਰ ਜਵਾਬਦੇਹ ਉਹ ਹੀ ਹੋਣਗੇ।
ਇਹ ਵੀ ਪੜ੍ਹੋ: ਸਿੱਧੂ ਮੂਸਵਾਲੇ ਦੇ ਨਵੇਂ ਗੀਤ ਨਾਲ ਗਰਮਾਈ ਸਿਆਸਤ, 'ਆਪ' ਆਗੂਆਂ ਨੇ ਦਿੱਤਾ ਜਵਾਬ