ਲੁਧਿਆਣਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਆ ਸਕਦੇ ਨੇ ਇਸ ਨੂੰ ਲੈ ਕੇ ਲਗਾਤਾਰ ਪ੍ਰਕਿਰਿਆ ਜਾਰੀ ਹੈ ਅਤੇ ਨਵਜੋਤ ਸਿੱਧੂ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਲਈ ਸਵਾਗਤ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਨੇ। ਲੁਧਿਆਣਾ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲੱਗੇ ਨੇ ਉਹਨਾਂ ਦੇ ਮੀਡੀਆ ਸਲਾਹਕਾਰ ਨੇ ਕਿਹਾ ਹੈ ਕਿ ਪੰਜਾਬ ਪੰਜਾਬੀਅਤ ਅਤੇ ਪੰਜਾਬੀਆਂ ਦੇ ਲਈ ਨਵਜੋਤ ਸਿੰਘ ਸਿੱਧੂ ਹਮੇਸ਼ਾ ਹੀ ਵਚਨਬੱਧ ਰਹੇ ਨੇ ਅਤੇ ਉਹਨਾਂ ਨੇ ਪੰਜਾਬ ਦੀ ਸੇਵਾ ਕਰਨੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਨਾਲ ਪ੍ਰੋਸੈਸ ਚੱਲ ਰਿਹਾ ਹੈ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆ ਜਾਣਗੇ ।
ਕਾਨੂੰਨੀ ਪ੍ਰਕਿਰਿਆ: ਸੈੱਸਸਾਡੀ ਟੀਮ ਨਾਲ ਗੱਲਬਾਤ ਕਰਦੇ ਹੋਏ ਜਦੋਂ ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ ਨੂੰ ਸਵਾਲ ਪੁੱਛਿਆ ਗਿਆ ਕਿ ਕੀ ਪੰਜਾਬ ਸਰਕਾਰ ਸਿੱਧੂ ਦੀ ਰਿਹਾਈ ਨੂੰ ਲੈ ਕੇ ਜਿਹੜੇ ਬਣਦੇ ਦਸਤਾਵੇਜ਼ ਹਨ ਉਹਨਾਂ ਦੇ ਵਿੱਚ ਦੇਰੀ ਕਰ ਰਹੀ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਨਹੀਂ ਹੈ ਅਤੇ ਇਹ ਇੱਕ ਕਾਨੂੰਨੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸਕੀਮ ਦੇ ਤਹਿਤ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਬਾਹਰ ਆ ਜਾਣਗੇ ।
ਇਹ ਵੀ ਪੜ੍ਹੋ: ਰਾਘਵ ਚੱਢਾ ਦੇ ਨਾਂਅ ਇਕ ਹੋਰ ਅੰਤਰਰਾਸ਼ਟਰੀ ਐਵਾਰਡ, ਹੁਣ ਇਸ ਐਵਾਰਡ ਨਾਲ ਹੋਣਗੇ ਸਨਮਾਨਿਤ
ਸੁਰਿੰਦਰ ਡੱਲਾ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਸਿਹਤ ਜਦੋਂ ਜੇਲ ਗਏ ਸਨ ਉਦੋਂ ਜ਼ਰੂਰ ਖਰਾਬ ਸੀ ਪਰ ਜੇਲ ਵਿਚ ਉਹਨਾਂ ਨੇ ਆਪਣਾ ਵਜ਼ਨ ਕਾਫ਼ੀ ਘਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ 26 ਜਨਵਰੀ ਨੂੰ ਉਹ ਬਾਹਰ ਆ ਜਾਂਦੇ ਹਨ ਤਾਂ ਉਹ ਭਾਰਤ ਜੋੜੋ ਯਾਤਰਾ ਵਿੱਚ ਹਿੱਸਾ ਲੈ ਸਕਦੇ ਨੇ। ਨਾਲ ਹੀ ਉਨ੍ਹਾਂ ਕਿਹਾ ਕਿ ਵੋਟਾਂ ਦੌਰਾਨ ਉਨ੍ਹਾਂ ਦੇ ਸਾਥੀ ਰਹੇ ਪੰਜਾਬ ਦੇ ਮਸ਼ਹੂਰ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਵੀ ਉਹ ਅਫ਼ਸੋਸ ਜਤਾਉਣ ਜਾ ਸਕਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਵਿੱਚ ਹਰਮਨ ਪਿਆਰੇ ਹਨ ਅਤੇ ਜੇਲ੍ਹ ਤੋਂ ਆਉਣ ਮਗਰੋਂ ਉਹ ਆਪਣੇ ਸਮਾਜਿਕ ਅਤੇ ਸਿਆਸੀ ਸਾਰੇ ਫਰਜ਼ ਅਦਾ ਕਰਨਗੇ।