ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਅੱਜ ਬੁੱਧਵਾਰ ਨੂੰ ਲੁਧਿਆਣਾ ਵਿਖੇ ਹਨ 'ਸੰਵਿਧਾਨ ਬਚਾਓ' ਮਾਰਚ ਕੱਢਿਆ ਗਿਆ। ਲੁਧਿਆਣਾ ਦੇ ਘੰਟਾਘਰ ਤੋਂ ਇਸ ਮਾਰਚ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਸ਼ਹਿਰ ਦੇ ਚੌੜਾ ਬਜ਼ਾਰ ਤੋਂ ਹੁੰਦਾ ਹੋਇਆ, 3 ਨੰਬਰ ਡਵੀਜ਼ਨ ਕੋਲ ਜਾ ਕੇ ਖ਼ਤਮ ਹੋਇਆ। ਮਾਰਚ ਵਿੱਚ ਵਿਰੋਧੀ ਧਿਰ ਦੇ ਮੁੱਖ ਆਗੂ ਪ੍ਰਤਾਪ ਸਿੰਘ ਬਾਜਵਾ, ਹਰੀਸ਼ ਚੌਧਰੀ, ਰਾਜਾ ਵੜਿੰਗ ਅਤੇ ਲੁਧਿਆਣਾ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਪਰ, ਇਸ ਮੌਕੇ ਨਵਜੋਤ ਸਿੰਘ ਸਿੱਧੂ ਮਾਰਚ ਵਿੱਚ ਸ਼ਾਮਲ ਨਹੀਂ ਵਿਖਾਈ ਦਿੱਤੇ।
ਨਵਜੋਤ ਸਿੱਧੂ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ ਕਾਂਗਰਸੀ: ਪ੍ਰਤਾਪ ਸਿੰਘ ਬਾਜਵਾ ਨੂੰ ਸ਼ੁਰੂਆਤ ਵਿਚ ਵੀ ਜਦੋਂ ਮੀਡੀਆ ਨੇ ਸਵਾਲ ਪੁੱਛਿਆ, ਤਾਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਪਹਿਲਾ ਹੀ ਸਵਾਲ ਸਿੱਧੂ ਬਾਰੇ ਪੁੱਛਿਆ ਜਾ ਰਿਹਾ ਹੈ। ਹਾਲਾਂਕਿ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਉਹ ਸਾਡੀ ਪਾਰਟੀ ਦੇ ਸੀਨੀਅਰ ਆਗੂ ਨੇ, ਅੱਜ ਜ਼ਿਲ੍ਹਾ ਪੱਧਰ ਉੱਤੇ ਇਹ ਮਾਰਚ ਕੱਢਿਆ ਜਾ ਰਿਹਾ ਹੈ ਇਸ ਕਰਕੇ ਉਹ ਸ਼ਾਮਲ ਨਹੀਂ ਹੋਏ।
ਕੇਂਦਰ ਸਰਕਾਰ ਅਪਨਾ ਰਹੀ ਤਾਨਾਸ਼ਾਹੀ ਰਵੱਈਆ: ਦੂਜੇ ਪਾਸੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੇ ਵਰ੍ਹਦਿਆਂ ਰਾਜਾ ਵੜਿੰਗ ਨੇ ਇਹ ਜ਼ਰੂਰ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਜੋ ਤਾਨਾਸ਼ਾਹੀ ਰਵੱਈਆ ਅਪਨਾਇਆ ਗਿਆ ਹੈ। ਰਾਹੁਲ ਗਾਂਧੀ ਦੇ ਖਿਲਾਫ ਜੋ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਉਹ ਬਰਦਾਸ਼ਤ ਲਾਇਕ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਅਰਬ ਦੇਸ਼ਾਂ ਵਿੱਚ ਹੁੰਦਾ ਸੀ ਅਤੇ ਹੁਣ ਭਾਰਤ ਵਿੱਚ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ, ਇੱਥੇ ਵੀ ਹੋ ਰਿਹਾ ਹੈ। ਰਾਜਾ ਵੜਿੰਗ ਨੇ ਬਣਾਈ ਜਾ ਰਹੀ ਨਵੀਂ ਪਾਰਲੀਮੈਂਟ ਨੂੰ ਲੈ ਕੇ ਵੀ ਸਵਾਲ ਖੜੇ ਕੀਤੇ। ਇਸ ਦੌਰਾਨ ਹਰੀਸ਼ ਚੌਧਰੀ ਨੇ ਵੀ ਕੇਂਦਰ ਸਰਕਾਰ 'ਤੇ ਸਵਾਲ ਖੜੇ ਕੀਤੇ ਹਨ।
ਮੋਦੀ ਸਰਕਾਰ ਉੱਤੇ ਸਵਾਲ ਚੁੱਕੇ : ਸਿਧੂ ਦੀ ਗੈਰਹਾਜ਼ਰੀ ਕਾਂਗਰਸ ਲਈ ਸਿਰਦਰਦੀ ਬਣੀ ਰਹੀ ਅਤੇ ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਮੀਡੀਆ ਤੋਂ ਬਚਦੇ ਵਿਖਾਈ ਦਿੱਤੇ, ਪਰ ਜ਼ਿਲ੍ਹਾ ਪ੍ਰਧਾਨ ਨੇ ਇਹ ਗੱਲ ਜ਼ਰੂਰ ਕਹੀ ਕਿ ਜੇਕਰ ਉਹ ਆਉਂਦੇ ਤਾਂ ਸਾਨੂੰ ਚੰਗਾ ਲੱਗਦਾ। ਹਰੀਸ਼ ਚੌਧਰੀ ਵੱਲੋਂ ਮੋਦੀ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਗਏ ਅਤੇ ਭਾਜਪਾ ਵੱਲੋਂ ਰਾਹੁਲ ਗਾਂਧੀ ਦੇ ਖਿਲਾਫ ਕੀਤੀ ਜਾ ਰਹੀਆਂ ਕਾਰਵਾਈਆਂ ਉੱਤੇ ਵੀ ਸਵਾਲ ਖੜੇ ਕੀਤੇ। ਹਰੀਸ਼ ਚੌਧਰੀ ਨੇ ਕਿਹਾ ਕਿ ਦੇਸ਼ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਬਣਿਆ ਹੈ, ਅਜਿਹਾ ਮਾਹੌਲ ਪਹਿਲਾਂ ਕਦੇ ਨਹੀਂ ਬਣਿਆ।
ਇਹ ਵੀ ਪੜ੍ਹੋ: Poster War Between BJP and AAP: ਭਾਜਪਾ ਨੇ AAP ਦਾ ਨਵਾਂ ਪੋਸਟਰ ਕੀਤਾ ਜਾਰੀ, ਲਿਖਿਆ- 'ਆਪ ਦੇ ਕਰੱਪਟ ਚੋਰ, ਮਚਾਏ ਸ਼ੋਰ'