ਲੁਧਿਆਣਾ: ਬੀਤੇ ਦਿਨੀਂ ਸਵਤੰਤਰ ਨਗਰ ਦੇ ਵਿੱਚ ਕਾਂਗਰਸੀ ਵਰਕਰ ਦੇ ਕਤਲ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਨਵਜੋਤ ਸਿੱਧੂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।
![ਕਾਂਗਰਸੀ ਵਰਕਰ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਸਿੱਧੂ](https://etvbharatimages.akamaized.net/etvbharat/prod-images/pb-ldh-01-navjot-sidhu-edit-visbyte-7205443_04042022154416_0404f_1649067256_842.jpg)
ਇਸ ਦੌਰਾਨ ਹਾਲਾਤ ਜਾਣਦਿਆਂ ਹੋਇਆ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਬੁੱਧਵਾਰ ਤੱਕ ਦਾ ਅਲਟੀਮੇਟਮ ਦਿੰਦੇ ਹਾਂ ਜੇਕਰ ਦੋਸ਼ੀ ਨੂੰ ਸਲਾਖਾਂ ਪਿੱਛੇ ਨਾ ਪਹੁੰਚਾਇਆ ਗਿਆ ਤਾਂ ਉਹ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਘੇਰਨਗੇ।
![ਪੀੜਤ ਪਰਿਵਾਰ](https://etvbharatimages.akamaized.net/etvbharat/prod-images/pb-ldh-01-navjot-sidhu-edit-visbyte-7205443_04042022154416_0404f_1649067256_453.jpg)
ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਦਾ ਦੁੱਖ ਜਾਣਿਆ ਅਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਜੋ ਪੰਜਾਬ ਦੇ ਵਿੱਚ ਅਜਿਹਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕੇ ਪੰਜਾਬ 'ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਬਚੀ।
ਉਨ੍ਹਾਂ ਸਿੱਧੇ ਤੌਰ ਤੇ ਆਮ ਆਦਮੀ ਪਾਰਟੀ ਦੇ ਸਵਾਲ ਖੜ੍ਹੇ ਕੀਤੇ, ਨਾਲ ਹੀ ਅਕਾਲੀ ਦਲ ਤੇ ਵੀ ਸਵਾਲ ਖੜ੍ਹੇ ਕੀਤੇ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸੀ ਵਰਕਰ ਦੇ ਨਾਲ ਧੱਕਾ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਹੁਣ ਹੱਦ ਹੋ ਚੁੱਕੀ ਹੈ, ਪੰਜਾਬ ਦੇ ਇੱਕ ਹਿੱਸੇ 'ਚ ਨਹੀਂ ਸਗੋਂ ਹੋਰ ਵੀ ਹਿੱਸਿਆਂ ਦੇ ਵਿੱਚ ਗੁੰਡਾਗਰਦੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੱਲ ਸਿਰਫ ਕਾਂਗਰਸੀ ਵਰਕਰ ਦੀ ਨਹੀਂ ਗੱਲ ਸਾਰੇ ਪੰਜਾਬ ਦੇ ਲੋਕਾਂ ਦੀ ਹੈ ਗੱਲ ਪੰਜਾਬੀਆਂ ਦੀ ਹੈ।
ਜਿਨ੍ਹਾਂ ਤੇ ਇਸ ਤਰ੍ਹਾਂ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ, ਉਨ੍ਹਾਂ ਸਿੱਧੇ ਤੌਰ ਤੇ ਇਸ ਨੂੰ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਅਤੇ ਕਿਹਾ ਕਿ ਪੁਲਿਸ ਅੱਖਾਂ ਬੰਦ ਕਰੀ ਬੈਠੀ ਹੈ। ਇਸ ਤਰ੍ਹਾਂ ਦਾ ਵਰਕਰਾਂ ਦੇ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਮੀਤ ਹੇਅਰ ਦਾ ਐਲਾਨ, ਜਲਦ ਕੀਤੀ ਜਾਵੇਗੀ ਅਧਿਆਪਕਾਂ ਦੀ ਭਰਤੀ