ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) 'ਚ ਕਰਾਰੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਪਹਿਲੀ ਵਾਰ ਲੁਧਿਆਣਾ ਆਏ ਅਤੇ ਮੀਟਿੰਗ ਕੀਤੀ ਜੋ ਖ਼ਤਮ ਹੋ ਚੁੱਕੀ ਹੈ। ਲੁਧਿਆਣਾ ਤੋਂ 5 ਵਿਧਾਇਕਾਂ ਦੇ ਘਰ, ਰਾਕੇਸ਼ ਪਾਂਡੇ, ਰਾਕੇਸ਼ ਪਾਂਡੇ ਨਾਲ ਮੁਲਾਕਾਤ ਕੀਤੀ। 15-20 ਕਾਂਗਰਸ ਦੇ ਸਾਬਕਾ ਵਿਧਾਇਕਾਂ ਦੇ ਇੱਕਠ ਹੋਣ ਦੀ ਖ਼ਬਰ ਹੈ।
ਇਸ ਵਾਰ ਲੁਧਿਆਣਾ ਉੱਤਰੀ ਤੋਂ ਨਵਜੋਤ ਸਿੱਧੂ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਮਿਲੇ। MLA ਰਾਕੇਸ਼ ਪਾਂਡੇ ਦੇ ਬੇਟੇ ਨੇ ਨਵਜੋਤ ਸਿੱਧੂ ਦੇ ਆਉਣ ਦੀ ਪੁਸ਼ਟੀ ਕੀਤੀ ਹੈ। ਲੁਧਿਆਣਾ ਲੀਡਰਾਂ ਨੂੰ ਮਿਲਣ ਦੇ ਕਈ ਸਿਆਸੀ ਪ੍ਰਭਾਵ ਨਿਕਲ ਕੇ ਸਾਹਮਣੇ ਆ ਰਹੇ ਹਨ। ਪ੍ਰਧਾਨ ਦੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਨਵਜੋਤ ਸਿੱਧੂ ਐਕਟਿਵ ਵਿਖਾਈ ਦੇ ਰਹੇ ਹਨ।
ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਹਾਰ ਲਈ ਸਾਰੇ ਜ਼ਿੰਮੇਵਾਰ
ਕਾਂਗਰਸ ਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਹਾਰ ਉੱਤੇ ਹੀ ਮੰਥਨ ਹੋਇਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਪਰ, ਰਜਿੰਦਰ ਕੌਰ ਭੱਠਲ ਨਹੀਂ ਪਹੁੰਚ ਰਹੀ।
ਉਨ੍ਹਾਂ ਕਿਹਾ ਹਾਰ ਲਈ ਕੋਈ ਇਕ ਜ਼ਿੰਮੇਵਾਰ ਨਹੀਂ, ਬਲਕਿ ਸਾਰੇ ਜ਼ਿੰਮੇਵਾਰ ਹਨ।
ਮੀਟਿੰਗ ਦਾ ਹਿੱਸਾ ਬਣਨ ਲਈ ਪੁੱਜੇ ਸੁਖਪਾਲ ਖਹਿਰਾ
ਦੂਜੇ ਪਾਸੇ, ਮੀਟਿੰਗ ਦਾ ਹਿੱਸਾ ਬਣਨ ਲਈ ਪੁੱਜੇ ਸੁਖਪਾਲ ਖਹਿਰਾ ਨੇ ਕਿਹਾ ਕਿ, ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਬੇਸ਼ਕ ਅਸਤੀਫਾ ਦੇ ਦਿੱਤਾ ਹੈ, ਪਰ ਅਸਤੀਫਾ ਅਜੇ ਮੰਨਜੂਰ ਨਹੀਂ ਕੀਤਾ ਗਿਆ ਹੈ। ਪਰ ਕੰਮ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਬਾਕੀ ਸਾਰੀਆਂ ਗੱਲਾਂ ਨੂੰ ਛੱਡ ਕੇ ਵੱਖ-ਵੱਖ ਮੁੱਦਿਆਂ ’ਤੇ ਮੀਟਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਸਾਰੇ ਸਾਬਕਾ ਵਿਧਾਇਕਾਂ ਅਤੇ ਵਿਧਾਇਕਾਂ ਵੱਲੋਂ ਇਸ ਮੀਟਿੰਗ ’ਚ ਇਹ ਚਰਚਾ ਕੀਤੀ ਜਾਵੇਗੀ ਕਿ ਪਾਰਟੀ ਨੂੰ ਕਿਸ ਤਰ੍ਹਾਂ ਦੇ ਨਾਲ ਮਜਬੂਤ ਬਣਾਇਆ ਜਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੇਂਦਰੀ ਸੇਵਾਵਾਂ ਲਾਗੂ ਕਾਨੂੰਨ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।
ਮੀਟਿੰਗ ਨੂੰ ਅੱਧ ਵਿਚਾਲੇ ਛੱਡ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ...
ਇਸ ਦੌਰਾਨ ਕਈ ਵਿਧਾਇਕ ਅਤੇ ਸਾਬਕਾ ਵਿਧਾਇਕ ਮੀਟਿੰਗ ਚ ਸ਼ਾਮਲ ਨਹੀਂ ਹੋਏ ਹਨ। ਉੱਥੇ ਹੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਲੁਧਿਆਣਾ ਕੇਂਦਰੀ ਤੋਂ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਬਾਹਰ ਨਿਕਲੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਕਿਸੇ ਦੀ ਕਿਰਿਆ ਤੇ ਜਾਣਾ ਹੈ ਜਿਸ ਕਾਰਨ ਉਹ ਮੀਟਿੰਗ ਤੋਂ ਬਾਹਰ ਆ ਗਏ ਹਨ।
ਨਾਲ ਹੀ, ਉਨ੍ਹਾਂ ਨੇ ਦੱਸਿਆ ਕਿ ਮੀਟਿੰਗ ’ਚ ਗ੍ਰਹਿ ਮੰਤਰੀ ਦੇ ਅਮਿਤ ਸ਼ਾਹ ਦੇ ਚੰਡੀਗੜ੍ਹ ਦੇ ਮੁੱਦੇ ’ਤੇ ਗੱਲਬਾਤ ਹੋਈ ਹੈ।
ਸਾਬਕਾ ਕਾਂਗਰਸੀ ਪ੍ਰਧਾਨ ਮਹਿੰਦਰ ਸਿੰਘ ਕੇਪੀ ਦਾ ਬਿਆਨ
ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਵਿੱਚ ਮੁੜ ਤੋਂ ਹਲਚਲ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਵਿਖੇ ਵਿਧਾਇਕਾ ਅਤੇ ਸਾਬਕਾ ਵਿਧਾਇਕਾਂ ਦੀ ਮੀਟਿੰਗ ਜਾਰੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਸਣੇ ਕਈ ਵਿਧਾਇਕ ਅਤੇ ਸਾਬਕਾ ਵਿਧਾਇਕ ਮੌਜੂਦ ਹਨ। ਹਾਲਾਂਕਿ ਇਸ ਮੀਟਿੰਗ 'ਚ ਕਈ ਸਾਬਕਾ ਵਿਧਾਇਕ ਨਹੀਂ ਪਹੁੰਚੇ ਹਨ।
ਇਨ੍ਹਾਂ 'ਚ ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾਰ, ਕੁਲਦੀਪ ਵੈਦ ਤੇ ਕੈਪਟਨ ਸੰਦੀਪ ਸੰਧੂ, ਗੁਰਕੀਰਤ ਕੋਟਲੀ, ਲਖਬੀਰ ਲੱਖਾ, ਜਗਤਾਰ ਜੱਗਾ ਹਿਸੋਵਲ, ਇਸ਼ਵਰਜੋਤ ਚੀਮਾ ਦਾ ਨਾਂ ਸ਼ਾਮਲ ਹੈ। ਉੱਥੇ ਹੀ ਇਸ ਮੀਟਿੰਗ ’ਚ ਪਹੁੰਚੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਹਾਰ ਨੂੰ ਲੈ ਕੇ ਮੰਥਨ ਹੋ ਰਿਹਾ ਹੈ। ਲੀਡਰਾਂ ਨੂੰ ਇਕੱਠੇ ਹੋ ਕੇ ਮੀਟਿੰਗ ਕਰਨ ਲਈ ਹਾਈਕਮਾਨ ਤੋਂ ਇਜ਼ਾਜਤ ਲੈਣ ਦੀ ਲੋੜ ਨਹੀਂ ਹੈ।
ਕਾਂਗਰਸੀ ਆਗੂ ਕਮਲਜੀਤ ਬਰਾੜ ਦਾ ਬਿਆਨ
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਮਿਲੀ ਹਾਰ ਤੋਂ ਬਾਅਦ ਕਾਂਗਰਸ ਪਰਾਟੀ (Congress Party) ਲਗਾਤਾਰ ਮੰਥਨ ਕਰ ਰਹੀ ਹੈ। ਉੱਥੇ ਹੀ ਪੰਜਾਬ ਕਾਂਗਰਸ ਦੇ ਲੀਡਰਾਂ ਵੱਲੋਂ ਇੱਕ ਮੀਟਿੰਗ ਕੀਤੀ ਜਾ ਰਹੀ ਹੈ, ਇਸ ਮੌਕੇ ਕਾਂਗਰਸੀ ਆਗੂ ਕਮਲਜੀਤ ਬਰਾੜ ਨੇ ਕਿਹਾ ਕਿ ਜਿਸ ਵਿੱਚ ਇਨ੍ਹਾਂ ਚੋਣਾਂ ਵਿੱਚ ਮਿਲੀ ਹਾਰ ਦੇ ਕਾਰਨਾਂ ‘ਤੇ ਚਰਚਾ ਕੀਤੀ ਗਈ।
ਉਨ੍ਹਾਂ ਕਮੀਆ ਨੂੰ ਦੂਰ ਵੀ ਕੀਤਾ ਜਾਵੇ ਤਾਂ ਜੋ ਮੁੜ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਖੜ੍ਹਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਮੁੜ ਤੋਂ ਪੰਜਾਬ ਕਾਂਗਰਸ ਦਾ ਪ੍ਰਧਾਨ (President of the Punjab Congress) ਦੀ ਪਾਰਟੀ ਹਾਈਕਮਾਂਡ ਨੂੰ ਅਪੀਲ ਵੀ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਕਾਂਗਰਸ ਨੂੰ ਜਲਦ ਹੀ ਨਵਾਂ ਪ੍ਰਧਾਨ ਮਿਲਣ ਵਾਲਾ ਹੈ। ਇਸ ਲਈ ਸੂਬਾ ਕਮੇਟੀ ਨੇ ਰਾਜਾ ਵੜਿੰਗ, ਰਵਨੀਤ ਬਿੱਟੂ, ਚੌਧਰੀ ਅਤੇ ਸੁਖਜਿੰਦਰ ਰੰਧਾਵਾ ਦਾ ਨਾਂਅ ਸ਼ਾਮਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦਿੱਲੀ ਪੁਲਿਸ ਦੀ ਦਹਾਕਿਆਂ ਪੁਰਾਣੀ ਬਦਲੇਗੀ ਵਰਦੀ , NIFT ਕਰ ਰਹੀ ਹੈ ਤਿਆਰ