ਲੁਧਿਆਣਾ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਕੋਰਟ ਵਿਖੇ ਹੋਣ ਵਾਲੀ ਪੇਸ਼ੀ ਉੱਤੇ ਸਸਪੈਂਸ ਬਰਕਰਾਰ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਸੁਣਵਾਈ ਹੋਈ।
ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਜੋ ਵਾਰੰਟ ਨੂੰ ਚੁਣੌਤੀ ਦਿੱਤੀ ਹੈ ਉਸਦੀ ਥਾਂ ਤੇ ਜੇਕਰ ਉਹ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਹੋਣ ਦੀ ਜ਼ਿਲ੍ਹਾ ਅਦਾਲਤ ਨੇ ਜੋ ਮੰਗ ਰੱਦ ਕੀਤੀ ਹੈ ਕਿ ਉਸ ਨੂੰ ਚੁਣੌਤੀ ਦੇ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਨਵਜੋਤ ਸਿੰਘ ਸਿੱਧੂ ਇਸ ਨੂੰ ਚੁਣੌਤੀ ਦੇਣਗੇ ਜਾਂ ਨਹੀਂ।
ਨਾਲ ਹੀ ਹਾਈਕੋਰਟ ਨੂੰ ਨਵਜੋਤ ਸਿੰਘ ਸਿੱਧੂ ਦੇ ਬਾਰੇ ਦੱਸਿਆ ਗਿਆ ਹੈ ਕਿ ਮੈਡੀਕਲ ਟੀਮ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਹਾਲਤ ਠੀਕ ਨਹੀਂ ਹੈ ਅਤੇ ਉਹ ਅੱਜ ਪੇਸ਼ ਨਹੀਂ ਹੋ ਸਕਦੇ ਹਨ ਅਤੇ ਕੱਲ੍ਹ ਵੀ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ।
ਹਾਈਕੋਰਟ ਵਿੱਚ ਸਿੱਧੂ ਨੇ ਦਾਇਰ ਕੀਤੀ ਸੀ ਪਟੀਸ਼ਨ: ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਲੁਧਿਆਣਾ ਅਦਾਲਤ ਦੇ ਵਾਰੰਟ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਿਲ ਕੀਤੀ ਗਈ ਸੀ। ਜਿਸ ਉੱਤੇ ਅੱਜ ਸੁਣਵਾਈ ਹੋਈ। ਪਟੀਸ਼ਨ ਦਾਖਿਲ ਕਰ ਸਿੱਧੂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦੇ ਦੱਸਿਆ ਸੀ।
ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਦੀ ਕੀਤੀ ਜਾ ਰਹੀ ਮੰਗ: ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੇ ਵਕੀਲ ਨੇ ਕਿਹਾ ਕਿ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ ਹੋ ਸਕਦੇ ਹਨ, ਉਨ੍ਹਾਂ ਲਈ ਅਦਾਲਤ 'ਚ ਫਿਜ਼ੀਕਲ ਰੂਮ 'ਚ ਪੇਸ਼ ਹੋਣਾ ਲਾਜ਼ਮੀ ਨਹੀਂ ਹੈ ਕਿਉਂਕਿ ਇਸ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਗਵਾਹ ਹਨ ਦੋਸ਼ੀ ਨਹੀਂ।
CM ਮਾਨ ਵੱਲੋਂ ਸਿੱਧੂ ਨੂੰ ਸੁਰੱਖਿਆ ਦਾ ਭਰੋਸਾ: ਬੀਤੇ ਦਿਨ ਜੇਲ੍ਹ ਵਿੱਚ ਬੰਦ ਦਿੱਗਜ ਸਿਆਸੀ ਆਗੂ ਨਵਜੋਤ ਸਿੱਧੂ ਨੇ ਲੁਧਿਆਣਾ ਕੋਰਟ ਵਿੱਚ ਪੇਸ਼ੀ (Appearance in Ludhiana Court) ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਨਵਜੋਤ ਸਿੱਧੂ ਨੇ ਲੁਧਿਆਣਾ ਕੋਰਟ ਵਿੱਚ ਸੁਰੱਖਿਆ ਨੂੰ ਲੈਕੇ ਡਰ ਜਤਾਉਂਦਿਆਂ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਉਣ ਦੀ ਮੰਗ ਕੀਤੀ ਹੈ। ਸੀਐੱਮ ਮਾਨ ਨੇ ਭਰੋਸਾ ਦਿੰਦੇ ਹੋਏ ਕਿਹਾ ਸੀ ਕਿ ਸਿੱਧੂ ਨੂੰ ਪੇਸ਼ੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ ਜਾਵੇਗਾ।
ਇਹ ਵੀ ਪੜੋ: ਲਖਬੀਰ ਲੰਡਾ ਦੇ ਤਿੰਨ ਸਾਥੀ ਗ੍ਰਿਫ਼ਤਾਰ, AK 47 ਸਮੇਤ ਹੋਈ ਇਹ ਬਰਾਮਦਗੀ