ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਖੁੱਲ੍ਹੇ ਬਹਿਸ ਦੇ ਸੱਦੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤੀਕਰਮ ਦਿੱਤਾ ਹੈ। ਜਾਖੜ ਨੇ ਕਿਹਾ ਕਿ ਉਹ ਪੰਜਾਬ ਦੇ ਮਸਲੇ ’ਤੇ ਬਹਿਸ ਕਰਨ ਲਈ ਹਰ ਸਮੇਂ ਤਿਆਰ ਹਨ ਪਰ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਜਾਖੜ ਨੇ ਟਵੀਟ ਕਰਦਿਆਂ ਆਖਿਆ ਕਿ ‘ਤੂੰ ਇਧਰ ਉਧਰ ਕੀ ਬਾਤ ਨਾ ਕਰ, ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ!’। ਜਾਖੜ ਨੇ ਆਖਿਆ ਕਿ ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।
-
ਤੂੰ ਇਧਰ ਉਧਰ ਕੀ ਬਾਤ ਨਾ ਕਰ
— Sunil Jakhar (@sunilkjakhar) October 8, 2023 " class="align-text-top noRightClick twitterSection" data="
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।
ਪੰਜਾਬ ਮੰਗਦਾ ਜਵਾਬ।…
">ਤੂੰ ਇਧਰ ਉਧਰ ਕੀ ਬਾਤ ਨਾ ਕਰ
— Sunil Jakhar (@sunilkjakhar) October 8, 2023
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।
ਪੰਜਾਬ ਮੰਗਦਾ ਜਵਾਬ।…ਤੂੰ ਇਧਰ ਉਧਰ ਕੀ ਬਾਤ ਨਾ ਕਰ
— Sunil Jakhar (@sunilkjakhar) October 8, 2023
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।
ਪੰਜਾਬ ਮੰਗਦਾ ਜਵਾਬ।…
ਗਰਮਾਉਣ ਲੱਗੀ ਸਿਆਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨੀਲ ਜਾਖੜ, ਸੁਖਬੀਰ ਬਾਦਲ ਅਤੇ ਰਾਜਾ ਵੜਿੰਗ ਦੇ ਨਾਲ ਪ੍ਰਤਾਪ ਬਾਜਵਾ ਨੂੰ ਮੀਡੀਆ ਸਾਹਮਣੇ ਬੈਠ ਇੱਕ ਨਵੰਬਰ ਪੰਜਾਬ ਦਿਵਸ ਮੌਕੇ ਬਹਿਸ ਦਾ ਖੁੱਲਾ ਸੱਦਾ ਦਿੱਤਾ ਹੈ। ਜਿਸ ਨੂੰ ਲੈ ਕੇ ਹੁਣ ਸਿਆਸਤ ਗਰਮਾਉਣ ਲੱਗੀ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਸਾਰੇ ਇਸ ਮੁੱਦੇ ਨੂੰ ਆਪੋ ਆਪਣੀ ਤਿਆਰੀ ਵੀ ਕਰ ਸਕਦੇ ਹਨ। ਪਰ ਉਹਨਾਂ ਨੂੰ ਤਿਆਰੀ ਦੀ ਲੋੜ ਨਹੀਂ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕਿਹਾ ਹੈ ਕਿ ਇਹ ਬਹਿਸ ਸਿਆਸੀ ਨਹੀਂ ਹੋਣੀ ਚਾਹੀਦੀ। ਸਗੋਂ ਵਿਚਾਰਾਂ ਦੀ ਹੋਣੀ ਚਾਹੀਦੀ ਹੈ, ਇਸ ਕਰਕੇ ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਵੀ ਸ਼ਾਮਿਲ ਹੋਣਾ ਬੇਹਦ ਜਰੂਰੀ ਹੈ। ਉਹਨਾਂ ਨੇ ਕਾਂਗਰਸ ਦੀ ਸਰਕਾਰ ਵੇਲੇ ਵੀ ਆਪਣੀ ਗੱਲ ਕਹੀ ਸੀ ਅਤੇ ਸੁਨੀਲ ਜਾਖੜ ਨਾ ਤਾਂ ਕਾਂਗਰਸ ਦੀ ਸਰਕਾਰ ਵੇਲੇ ਖੁੱਲ ਕੇ ਬੋਲ ਸਕੇ ਅਤੇ ਨਾ ਹੀ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਨ ।
'ਪੰਜਾਬ ਲਈ ਡੂੰਘੀ ਸੋਚ ਰੱਖਣ ਵਾਲਿਆਂ ਨੂੰ ਜਰੂਰ ਸ਼ਾਮਿਲ ਹੋਣ': ਇਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸਰਿੰਦਰ ਡੱਲਾ ਨੇ ਕਿਹਾ ਕਿ ਇਹ ਬਹਿਸ ਜਰੂਰ ਹੋਣੀ ਚਾਹੀਦੀ ਹੈ। ਪਰ ਜੇਕਰ ਇਹ ਵਿਧਾਨ ਸਭਾ ਦੇ ਵਿੱਚ ਹੁੰਦੀ ਤਾਂ ਹੋਰ ਵਧੀਆ ਹੁੰਦਾ। ਪਰ ਇਹ ਵਿਧਾਨ ਸਭਾ ਦੇ ਬਾਹਰ ਹੋ ਰਹੀ ਹੈ, ਤਾਂ ਇਸ ਕਰਕੇ ਇਸ ਵਿੱਚ ਪੰਜਾਬ ਲਈ ਡੂੰਘੀ ਸੋਚ ਰੱਖਣ ਵਾਲਿਆਂ ਨੂੰ ਜਰੂਰ ਸ਼ਾਮਿਲ ਹੋਣਾ ਚਾਹੀਦਾ ਹੈ। ਉਹਨਾਂ ਨੇ ਸੁਖਪਾਲ ਖਹਿਰਾ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਉਹ ਫਿਲਹਾਲ ਜੇਲ੍ਹ 'ਚ ਹੈ। ਉਨ੍ਹਾ ਕਿਹਾ ਕਿ ਜਿਹੜੇ ਲੀਡਰ ਪੰਜਾਬ ਦੇ ਲਈ ਫਿਕਰਮੰਦ ਹਨ। ਉਹਨਾਂ ਨੂੰ ਜਰੂਰ ਇਸ ਮੁੱਦੇ ਤੇ ਇੱਕ ਦੂਜੇ ਦੇ ਵਿਚਾਰ ਪੇਸ਼ ਕਰਨੀ ਚਾਹੀਦੇ ਹਨ ਭਾਵੇਂ ਉਹ ਕੋਈ ਵੀ ਮੁੱਦਾ ਕਿਉਂ ਨਾ ਹੋਵੇ ।
IND vs AUS Update: ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਸਖ਼ਤ ਮੁਕਾਬਲਾ, ਜਾਣੋ ਕਿਸ ਦੀ ਹੋਵੇਗੀ ਜਿੱਤ ? ਕੀ ਕਹਿੰਦੀ ਹੈ ਪਿੱਚ ਰਿਪੋਰਟ- Labour Protest: ਝੋਨੇ ਦਾ ਸੀਜਨ ਸ਼ੁਰੂ, ਮੰਡੀਆਂ 'ਚ ਖੱਜਲ ਹੋ ਰਹੇ ਕਿਸਾਨ !, ਦਸ ਹਜ਼ਾਰ ਤੋਂ ਵੱਧ ਮਜ਼ਦੂਰਾਂ ਨੇ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ
- CM Mann Reaction on SYL: SYL 'ਤੇ SC ਦੀ ਟਿੱਪਣੀ ਮਗਰੋਂ CM ਭਗਵੰਤ ਮਾਨ ਦਾ ਪਹਿਲਾ ਬਿਆਨ, ਵਿਰੋਧੀਆਂ ਨੂੰ ਦਿੱਤਾ ਖੁੱਲ੍ਹਾ ਚੈਲੰਜ਼
ਕਾਬਿਲੇ ਗ਼ੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਸਾਫ ਕਿਹਾ ਕਿ ਹਰ ਰੋਜ ਦੀ ਕਿਚ-ਕਿਚ ਨਾਲੋਂ ਚੰਗਾ ਹੈ ਕਿ ਇੱਕ ਵਾਰ ਹੀ ਗੱਲ ਮੀਡੀਆ ਸਾਹਮਣੇ ਹੋਵੇ ਕੇ ਪੰਜਾਬ ਨੂੰ ਕਿਸ ਪਾਰਟੀ ਨੇ ਕਿਵੇਂ ਲੁੱਟਿਆ ਹੈ। ਹਾਲਾਂਕਿ ਲਗਾਤਾਰ ਪਹਿਲਾਂ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਫਿਰ ਐੱਸ. ਵਾਈ. ਐਲ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਮਾਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਆਗੂ ਸਿਆਸੀ ਨਿਸ਼ਾਨੇ ਵਿੰਨ੍ਹ ਰਹੇ ਸਨ। ਪਰ ਸੀ ਐਮ ਮਾਨ ਦੇ ਇਸ ਟਵੀਟ ਤੋਂ ਬਾਅਦ ਪੰਜਾਬ 'ਚ ਮੁੜ ਤੋਂ ਸਿਆਸੀ ਮਾਹੌਲ ਗਰਮ ਹੋ ਗਿਆ ਹੈ।