ਲੁਧਿਆਣਾ: ਲਗਾਤਾਰ ਕਿਸਾਨਾਂ ਵੱਲੋਂ ਦਿੱਲੀ ਸਿੰਘੂ ਬਾਰਡਰ ਜਾਂ ਫਿਰ ਵੱਖ-ਵੱਖ ਜਗ੍ਹਾ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਕੀਮਤੀ ਜਾਨਾਂ ਵੀ ਕੁਰਬਾਨ ਕੀਤੀਆਂ ਹਨ। ਇਨ੍ਹਾਂ 'ਚੋਂ ਇੱਕ ਨਵਨੀਤ ਸਿੰਘ ਜਿਸਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਨਵਰੀਤ ਸਿੰਘ ਦੇ ਦਾਦਾ ਜੀ ਜੋ ਲਗਾਤਾਰ ਇਸ ਅੰਦੋਲਨ ਦਾ ਹਿੱਸਾ ਬਣੇ ਹੋਏ ਹਨ ਤੇ ਹੁਣ ਉਹ ਮੋਗਾ ਤੋਂ ਇੱਕ ਵੱਡਾ ਜਥਾ ਲੈ ਕੇ ਦਿੱਲੀ ਨੂੰ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਬੇਸ਼ੱਕ ਲੰਬਾ ਹੋ ਗਿਆ ਹੈ ਪਰ ਜਿੱਤ ਯਕੀਨੀ ਹੈ।
ਨਵਰੀਤ ਸਿੰਘ ਦੇ ਦਾਦਾ ਜੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਤੋਂ ਲੋਕਾਂ ਨੂੰ ਬਹੁਤ ਜਿਆਦਾ ਉਮੀਦਾਂ ਹਨ। ਇਹ ਅੰਦੋਲਨ ਜਿੰਨ੍ਹਾਂ ਲੰਬਾ ਅਤੇ ਸ਼ਾਂਤੀਪੂਰਨ ਚੱਲਿਆ ਹੈ, ਇਸ ਨੇ ਇੱਕ ਵਿਸ਼ਵ ਰਿਕਾਰਡ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜੋ ਇਸ ਅੰਦੋਲਨ ਤੋਂ ਉਮੀਦਾਂ ਹਨ, ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਉਮੀਦਾਂ 'ਤੇ ਖਰੇ ਉਤਰ ਸਕੀਏ। ਉਨ੍ਹਾਂ ਨੇ ਕਿਹਾ ਕਿ ਅਸੀਂ ਗੁਰੂ ਮਹਾਰਾਜ ਅੱਗੇ ਅਰਦਾਸ ਕਰਕੇ ਚਲੇ ਹਾਂ ਕਿ ਜੇਕਰ ਅਸੀਂ ਇਮਾਨਦਾਰੀ ਨਾਲ ਲੱਗੇ ਹੋਏ ਹਾਂ ਤਾਂ ਜਿੱਤ ਜ਼ਰੂਰ ਹੋਣੀ ਚਾਹੀਦੀ ਹੈ।
ਉਥੇ ਹੀ ਮੌਜੂਦ ਲੋਕਾਂ ਨੇ ਦੱਸਿਆ ਨਵਰੀਤ ਸਿੰਘ ਦੇ ਦਾਦਾ ਜੀ ਉਸ ਵੰਸ਼ ਵਿੱਚੋਂ ਹਨ, ਜਿਨ੍ਹਾਂ ਨੇ ਅੱਜ ਤੋਂ ਸੌ ਵਰ੍ਹੇ ਪਹਿਲਾਂ ਸਾਕਾ ਨਨਕਾਣਾ ਸਾਹਿਬ ਵਿਖੇ ਸ਼ਹਾਦਤ ਦਿੱਤੀ ਸੀ ਅਤੇ ਉਨ੍ਹਾਂ ਨੇ ਕਿਹਾ ਕਿ ਹੁਣ ਸੌ ਸਾਲ ਬਾਅਦ ਨਵਰੀਤ ਸਿੰਘ ਦੀ ਸ਼ਹਾਦਤ ਹੋਈ ਹੈ।
ਇਹ ਵੀ ਪੜ੍ਹੋ:ਇੰਡਸ ਜਲ ਸੁਰੱਖਿਆ ਕਮਿਸ਼ਨ ਦਾ ਪਾਕਿਸਤਾਨੀ ਵਫ਼ਦ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ