ਲੁਧਿਆਣਾ: ਜ਼ਿਲ੍ਹੇ ਦੇ ਨਾਰਕੋਟਿਕ ਕੰਟਰੋਲ ਬਿਓਰੋ (NCB) ਵੱਲੋਂ 20 ਕਿਲੋ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਤੜਕਸਾਰ ਟੀਮ ਨੇ ਦੁੱਗਰੀ ਇਲਾਕੇ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੁਝ ਨਸ਼ਾ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਟੀਮ ਨੇ ਕੁਝ ਨੂੰ ਕਾਬੂ ਕਰ ਲਿਆ।
ਗੁਪਤ ਤਰੀਕੇ ਨਾਲ ਕੀਤੀ ਗਈ ਛਾਪੇਮਾਰੀ: ਮੀਡੀਆ ਰਿਪੋਰਟਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਨਾਰਕੋਟਿਕ ਕੰਟਰੋਲ ਬਿਓਰੋ ਦੀ ਟੀਮ ਗ੍ਰਿਫਤਾਰ ਲੋਕਾਂ ਨੂੰ ਆਪਣੇ ਨਾਲ ਚੰਡੀਗੜ੍ਹ ਲੈ ਗਈ ਹੈ। ਹਾਲਾਂਕਿ ਇਸ ਛਾਪੇਮਾਰੀ ਦੀ ਜ਼ਿਲ੍ਹਾ ਪੁਲਿਸ ਦੇ ਕਿਸੇ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਗੁਪਤ ਤਰੀਕੇ ਨਾਲ ਟੀਮ ਨੇ ਇਲਾਕੇ 'ਚ ਦਾਖਲ ਹੋ ਕੇ ਲੋਕਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁਲਜ਼ਮਾਂ ਕੋਲੋਂ 20.326 ਕਿਲੋ ਹੈਰੋਇਨ ਬਰਾਮਦ ਹੋਈ। ਐਨਸੀਬੀ ਚੰਡੀਗੜ੍ਹ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤੇ ਹੋਰ ਧਾਰਾਵਾਂ ਸਮੇਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜੋ: CM ਮਾਨ ਨੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਨੂੰ ਭੇਂਟ ਕੀਤੀ ਸ਼ਰਧਾਂਜਲੀ, ਕੀਤੀ ਇਹ ਵੱਡਾ ਐਲਾਨ