ਲੁਧਿਆਣਾ : ਥਾਣਾ ਦੁੱਗਰੀ ਇਲਾਕੇ 'ਚ ਪੈਂਦੇ ਹਿੰਮਤ ਸਿੰਘ ਨਗਰ 'ਚ ਕੁਝ ਦਿਨ ਪਹਿਲਾਂ ਗੁਆਂਢੀਆਂ ਵਿਚਾਲੇ ਹੋਈ ਲੜਾਈ ਕਾਰਨ ਇਕ ਲੜਕੀ ਦੇ ਕਾਫੀ ਸੱਟਾਂ ਲੱਗੀਆਂ (Neighbors fight caught on CCTV in Ludhiana) ਸਨ। ਜਿਸ ਨੂੰ ਲੈ ਕੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਥਾਣਾ ਦੁੱਗਰੀ 'ਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਪੁਲਿਸ ਸਹੀ ਤਰੀਕੇ ਨਾਲ ਮੁਲਜ਼ਮਾਂ ਉਤੇ ਕਾਰਵਾਈ ਨਹੀਂ ਕਰ ਰਹੀ। ਇਸ ਲਈ ਉਹ ਪੁਲਿਸ ਕਮਿਸ਼ਨਰ ਦੇ ਦਫਤਰ ਬਾਹਰ ਇਕੱਠੇ ਹੋਏ (Neighbors beat the girl, letter given to police commissioner for justice) ਹਨ।
ਗੁਆਂਢੀਆਂ ਵੱਲੋਂ ਮਾਂ ਧੀ ਦੀ ਕੁੱਟਮਾਰ: ਪੀੜਤ ਰਾਜ ਕੁਮਾਰੀ ਨੇ ਦੱਸਿਆ ਕਿ ਉਸ ਕਿ ਉਸ ਦੇ ਗੁਆਢੀਆਂ ਨੇ ਮੇਰੀ ਬੇਟੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ਼ ਕਰਵਾਈ ਪਰ ਉਨ੍ਹਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਸ ਨੇ ਕਿਹਾ ਕਿ ਮੇਰੀ ਬੇਟੀ ਗੰਭੀਰ ਜ਼ਖਮੀ ਹੈ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰ ਨੇ ਇਨਸਾਫ ਲੈਣ ਲਈ ਸਮਾਜਸੇਵੀ ਸੰਸਥਾ ਨਾਲ ਸੰਪਰਕ ਕੀਤਾ। ਔਰਤ ਨੇ ਦੱਸਿਆ ਕਿ ਗੁਆਂਢੀਆਂ ਦੇ ਮੁੰਡਿਆਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਨੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜੋ ਕਿ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਰਹੀ ਹੈ। ਬਾਵਜੂਦ ਇਸ ਦੇ ਪੁਲਿਸ ਮੁਲਜ਼ਮਾਂ ਉਤੇ ਕੋਈ ਕਾਰਵਾਈ ਨਹੀਂ ਕਰ ਰਹੀ।
ਪੁਲਿਸ ਉਤੇ ਗੰਭੀਰ ਇਲਜ਼ਾਮ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜ ਸੇਵੀ ਸੰਸਥਾ ਦੇ ਮੁਖੀ ਅਮਿਤ ਕੁਮਾਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪਰਿਵਾਰ ਇਨਸਾਫ਼ ਲਈ ਥਾਣੇ ਦੇ ਗੇੜੇ ਮਾਰ ਰਿਹਾ ਹੈ। ਪਰ ਹੁਣ ਤੱਕ ਮੁਲਜ਼ਮ ਸ਼ਰੇਆਮ ਘੁੰਮ ਰਹੇ ਹਨ। ਉਹਨਾਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਗਈ ਹੈ। ਕਿਹਾ ਕਿ ਪੀੜਤ ਲੜਕੀ ਦੇ ਕਾਫੀ ਸੱਟਾਂ ਲੱਗੀਆਂ ਹਨ। ਜਿਸ ਦੀ ਮੈਡੀਕਲ ਰਿਪੋਰਟ ਵੀ ਆਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਉਲਟਾ ਪੀੜਤ ਨੂੰ ਧਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਪੁਲਿਸ ਕਮਿਸ਼ਨਰ ਨੂੰ ਕਾਰਵਾਈ ਕਰਨ ਲਈ ਸ਼ਿਕਾਇਤ ਦਿੱਤੀ ਜਾ ਰਹੀ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਲੁਧਿਆਣਾ ਪੁਲਿਸ ਨੇ DSP ਤੇ ਉਸਦੀ ਫਰਜ਼ੀ ਜੱਜ ਪਤਨੀ ਨੂੰ ਕੀਤਾ ਗ੍ਰਿਫਤਾਰ, ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਕਰਵਾਉਣ ਦੇ ਬਹਾਨੇ ਮਾਰਦੇ ਸੀ ਠੱਗੀ