ਲੁਧਿਆਣਾ: ਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਰੈਵਨਿਉ ਵਿਭਾਗ ਦਾ ਕਾਨੂੰਗੋ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਹੈ ਜਿਸ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ।
ਪੀੜਤ ਲੁਧਿਆਣਾ ਦੇ ਹਲਕਾ ਪਾਇਲ ਦਾ ਵਸਨੀਕ ਹੈ। 14 ਅਪ੍ਰੈਲ ਨੂੰ ਬਿਮਾਰ ਹੋਣ ਦੇ ਚਲਦਿਆਂ ਉਸ ਨੂੰ ਲੁਧਿਆਣਾ ਦੇ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਮੁਤਾਬਕ ਪੀੜਤ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ।
ਲੁਧਿਆਣਾ ਵਿੱਚ ਹੁਣ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ। ਦੋ ਮਰੀਜ਼ ਬਾਹਰਲੇ ਜ਼ਿਲ੍ਹਿਆਂ ਦੇ ਹਨ। ਪੀੜਿਤ ਕਾਨੂੰਗੋ ਦੇ ਪਰਿਵਾਰਕ ਮੈਬਰਾਂ ਨੂੰ ਵੀ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 192 ਹੋ ਗਈ ਹੈ ਜਿਨ੍ਹਾਂ ਵਿੱਚੋਂ 14 ਦੀ ਮੌਤ ਹੋ ਗਈ ਹੈ।