ETV Bharat / state

ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ SKM ਦਾ ਨਵਾਂ ਮੋਰਚਾ - A massive protest against the policies of the Punjab Government

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ (Ludhiana) ਵਿੱਚ ਅਹਿਮ ਬੈਠਕ ਕੀਤੀ ਗਈ ਹੈ। ਜਿਸ ਵਿੱਚ ਕਈ ਅਹਿਮ ਮਸਲਿਆਂ ‘ਤੇ ਵਿਚਾਰਾਂ ਕੀਤੀ ਗਈ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 10 ਮਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਇੱਕ ਵੱਡਾ ਧਰਨਾ (A massive protest against the policies of the Punjab Government) ਪ੍ਰਦਰਸ਼ਨ ਉਲੀਕਿਆ ਗਿਆ ਹੈ।

ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ SKM ਦਾ ਨਵਾਂ ਮੋਰਚਾ

author img

By

Published : May 6, 2022, 11:57 AM IST

ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ (Ludhiana) ਵਿੱਚ ਅਹਿਮ ਬੈਠਕ ਕੀਤੀ ਗਈ ਹੈ। ਜਿਸ ਵਿੱਚ ਕਈ ਅਹਿਮ ਮਸਲਿਆਂ ‘ਤੇ ਵਿਚਾਰਾਂ ਕੀਤੀ ਗਈ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੁਖੀ (President of Bhartiya Kisan Union Sidhupur) ਜਗਜੀਤ ਸਿੰਘ ਡੱਲੇਵਾਲ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ 10 ਮਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਇੱਕ ਵੱਡਾ ਧਰਨਾ (A massive protest against the policies of the Punjab Government) ਪ੍ਰਦਰਸ਼ਨ ਉਲੀਕਿਆ ਗਿਆ ਹੈ। ਜਿਸ ਵਿੱਚ ਲਗਭਗ ਸਾਰੀਆਂ ਹੀ ਜਥੇਬੰਦੀਆਂ ਇਕਜੁੱਟ ਹੋ ਕੇ ਪ੍ਰਦਰਸ਼ਨ ਕਰਨਗੀਆਂ।

ਇਸ ਮੌਕੇ ਵੱਖ-ਵੱਖ ਮੁੱਦਿਆ ‘ਤੇ ਬੋਲਦਿਆ ਜਿੱਥੇ ਉਨ੍ਹਾਂ ਨੇ ਮਾਨ ਸਰਕਾਰ (Mann Government) ਨੂੰ ਪਿਛਲੀਆਂ ਸਰਕਾਰਾਂ ਨਾਲੋਂ ਚੰਗੀ ਕਿਹਾ, ਉੱਥੇ ਹੀ ਉਨ੍ਹਾਂ ਨੇ ਮਾਨ ਸਰਕਾਰ (Mann Government) ‘ਤੇ ਨਿਸ਼ਾਨੇ ਵੀ ਸਾਧੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ (Mann Government) ਦੇ ਰਾਜ ਵਿੱਚ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਬਾਰ-ਬਾਰ ਮੂੰਗੀ, ਸੂਰਜ ਮੁੱਖੀ ਅਤੇ ਹੋਰ ਫਸਲਾਂ ਦੇ ਜਿੱਥੇ ਐੱਮ.ਐੱਸ.ਪੀ. ਦੇਣ ਦੀ ਗੱਲ ਕਹੇ ਰਹੇ ਹਨ, ਪਰ ਇਨ੍ਹਾਂ ਫਸਲਾਂ ਨੂੰ ਪਾਣੀ ਦੇਣ ਦੇ ਲਈ ਉਹ ਪਹਿਲਾਂ ਬਿਜਲੀ ਦੇਣ ਤਾਂ ਜੋ ਬਿਨ੍ਹਾਂ ਪਾਣੀ ਤੋਂ ਖ਼ਰਾਬ ਹੋ ਰਹੀਆਂ ਫਸਲਾਂ ਨੂੰ ਪਾਣੀ ਦਿੱਤਾ ਜਾ ਸਕੇ।

ਇਸ ਦੌਰਾਨ ਡੱਲੇਵਾਲ ਆਮ ਆਦਮੀ ਪਾਰਟੀ (Aam Aadmi Party) ‘ਤੇ ਜੰਮ ਕੇ ਵਰਦੇ ਵੀ ਵਿਖਾਈ ਦਿੱਤੇ। ਡਲੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸਿਰਫ਼ ਵਾਅਦਿਆਂ ਅਤੇ ਦਾਅਵਿਆਂ ਅਤੇ ਐਲਾਨਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ ਪ੍ਰਤੀ ਏਕੜ 1500 ਰੁਪਏ ਬੋਨਸ ਦੇਣ ਦੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ੈਸਲਾ ਤਾਂ ਚੰਗਾ ਹੈ, ਕਿਉਂਕਿ ਕਦੇ ਬਾਕੀਆਂ ਸਰਕਾਰਾਂ ਨੇ ਇਸ ਬਾਰੇ ਸੋਚਿਆ ਹੀ ਨਹੀਂ, ਪਰ ਇਹ ਘੱਟ ਹੈ 5000 ਰੁਪਏ ਪ੍ਰਤੀ ਏਕੜ ਦੇ ਹਿਸਾਬ ਦੇ ਨਾਲ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਬੋਨਸ ਦੇਣਾ ਚਾਹੀਦਾ ਹੈ।

ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ SKM ਦਾ ਨਵਾਂ ਮੋਰਚਾ

ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੇ ਦੌਰਾਨ ਜ਼ਿਆਦਾ ਬੀਜ ਦੀ ਵਰਤੋਂ ਹੁੰਦੀ ਹੈ ਅਤੇ ਕਿਸਾਨ ਨੂੰ ਮਿਹਨਤ ਵੀ ਜ਼ਿਆਦਾ ਗਰਮੀ ਪੈਂਦੀ ਹੈ। ਇਸ ਕਰਕੇ ਸਰਕਾਰ ਨੂੰ ਇਸ ਵੱਲ ਸੋਚਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਬਿਜਲੀ ਦੇ ਮੁੱਦੇ ਨੂੰ ਲੈ ਕੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਿਜਲੀ ਪੂਰੀ ਦੇਣ ਤੋਂ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ‘ਤੇ ਦਬਾਅ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰਦੇ ਸਨ, ਉਦੋਂ ਤਾਂ ਬਹੁਤ ਖੁੱਲ੍ਹ ਕੇ ਬੋਲਦੇ ਸਨ, ਪਰ ਹੁਣ ਚੁੱਪ ਨੇ ਡੱਲੇਵਾਲ ਨੇ ਕਿਹਾ ਕਿ ਭਗਵੰਤ ਮਾਨ ਨਾਲ ਉਹ ਕਹਾਵਤ ਹੋਈ ਹੈ ਜਦੋਂ ਬਾਪੂ ਬਾਪੂ ਕਹਿੰਦੇ ਸੀ ਬੜਾ ਸੁੱਖ ਪਾਉਂਦੇ ਸੀ ਜਦੋਂ ਬਾਪੂ ਬਾਪੂ ਕਹਾਇਆ ਬੜਾ ਦੁੱਖ ਪਾਇਆ ਵਾਲੀ ਗੱਲ ਹੋਈ ਹੈ।

ਡੱਲੇਵਾਲ ਨੇ ਵੀ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣਗੀਆਂ, ਪਰ ਪਿਛਲੇ ਇੱਕ ਮਹੀਨੇ ਦੇ ਵਕਫ਼ੇ ਦੌਰਾਨ 8 ਕਿਸਾਨਾਂ ਨੇ ਖੁਦਕੁਸ਼ੀਆਂ ਕਰ ਲਈਆਂ ਹੈ, ਕਿਉਂਕਿ ਇਸ ਵਾਰ ਕਣਕ ਦਾ ਝਾੜ ਵੀ ਘੱਟ ਨਿਕਲਿਆ ਹੈ, ਪਰ ਸਰਕਾਰ ਨੇ ਕਿਸੇ ਤਰ੍ਹਾਂ ਦਾ ਕੋਈ ਬੋਨਸ ਕਿਸਾਨਾਂ ਨੂੰ ਨਹੀਂ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਤਾਂ ਕਰਦੇ ਸਨ, ਪਰ ਇੱਕ ਵੀ ਖੁਦਕੁਸ਼ੀ ਕਰਨ ਵਾਲੇ ਕਿਸਾਨ ਪਰਿਵਾਰ ਦੇ ਨਾਲ ਉਨ੍ਹਾਂ ਨੇ ਮੁਲਾਕਾਤ ਨਹੀਂ ਕੀਤੀ।

ਇਹ ਵੀ ਪੜ੍ਹੋ:ਬੀਜੇਪੀ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.