ਲੁਧਿਆਣਾ: ਦਿੱਲੀ ਤੋਂ ਵਿਸ਼ੇਸ਼ ਰੂਪ 'ਚ ਪਹੁੰਚੀ ਐਨਜੀਟੀ ਦੀ ਟੀਮ ਨੇ ਲੁਧਿਆਣਾ ਦੇ ਬੁੱਢੇ ਨਾਲੇ ਦਾ ਦੌਰਾ ਕੀਤਾ। ਟੀਮ ਸੈਂਪਲ ਇਕੱਠੇ ਕਰ ਫੈਕਟਰੀਆਂ ਦੇ ਟ੍ਰੀਟਮੈਂਟ ਪਲਾਂਟਾਂ ਦੀ ਸਾਰ ਲੈ ਕੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਗੱਲ ਆਖ ਰਹੀ ਹੈ। ਟੀਮ ਦੀ ਅਗਵਾਈ ਕਰ ਰਹੇ ਬੁੱਡੇ ਨਾਲੇ ਲਈ ਬਣਾਈ ਗਈ ਟੀਮ ਦੇ ਚੇਅਰਮੈਨ ਜਸਟਿਸ ਪ੍ਰਿਤਪਾਲ ਸਿੰਘ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਈ ਦਿਨਾਂ ਤੋਂ ਬੰਦ ਪਏ ਟ੍ਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ।
ਮੀਡੀਆ ਨਾਲ ਗੱਲਬਾਤ ਕਰਦੇ ਟੀਮ ਦੇ ਚੇਅਰਮੈਨ ਜਸਟਿਸ ਪ੍ਰਿਤਪਾਲ ਸਿੰਘ ਨੇ ਜਿੱਥੇ ਸੈਂਪਲਾਂ ਦੇ ਨਤੀਜੇ ਆਉਣ ਮਗਰੋਂ ਸਖ਼ਤ ਕਦਮ ਚੁੱਕੇ ਜਾਣ ਦੀ ਗੱਲ ਆਖੀ ਹੈ ਉੱਥੇ ਹੀ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ 'ਤੇ ਵੀ ਕਈ ਸਵਾਲ ਚੁੱਕੇ ਹਨ।
ਦੂਜੇ ਪਾਸੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਮੰਨਿਆ ਕਿ ਇੱਥੋਂ ਦੇ ਹਾਲਾਤ ਬਹੁਤ ਖ਼ਰਾਬ ਹਨ, ਉਨ੍ਹਾਂ ਕਿਹਾ ਕਿ ਇਸ 'ਤੇ ਕਾਰਵਾਈ ਜ਼ਰੂਰੀ ਹੈ ਪਰ ਇਸ ਲਈ ਸਭ ਨੂੰ ਸਹਿਯੋਗ ਦੇਣ ਦੀ ਲੋੜ ਹੈ। ਪਿੰਡਵਾਸੀਆਂ ਦਾ ਕਹਿਣਾ ਹੈ ਕਿ ਬੁੱਢੇ ਨਾਲੇ ਦਾ ਦੌਰਾ ਕਰਨ ਸਮੇਂ ਸਮੇਂ ਤੇ ਟੀਮਾਂ ਆਉਂਦੀਆਂ ਰਹਿੰਦੀਆਂ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
ਇਹ ਵੀ ਪੜ੍ਹੋ- 'ਹਰਸਿਮਰਤ ਬਾਦਲ ਨੂੰ ਪੰਜਾਬੀਆਂ ਤੋਂ ਮਾਫ਼ੀ ਮੰਗਣੀ ਚਾਹੀਦੀ'