ETV Bharat / state

ਨਿਹੰਗਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਇਲਾਕੇ ’ਚ ਦਹਿਸ਼ਤ ਦਾ ਮਾਹੌਲ - ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ

ਸਮਰਾਲਾ ਚ ਨਿਹੰਗਾਂ ਸਿੰਘਾਂ ਨੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ (Nihangs kill youth in Samrala) ਹੈ। ਇਸ ਮਾਮਲੇ ਵਿੱਚ ਪੁਲਿਸ ਨੇ 5 ਮੁਲਜ਼ਮਾਂ ਨੂੰ ਫੜ੍ਹ ਲਿਆ ਹੈ, ਜਦਕਿ 4 ਨਿਹੰਗ ਸਿੰਘਾਂ ਦੀ ਭਾਲ ਕੀਤੀ ਜਾ ਰਹੀ ਹੈ।

ਸਮਰਾਲਾ ਚ ਨਿਹੰਗਾਂ ਨੇ ਨੌਜਵਾਨ ਦਾ ਕੀਤਾ ਕਤਲ
ਸਮਰਾਲਾ ਚ ਨਿਹੰਗਾਂ ਨੇ ਨੌਜਵਾਨ ਦਾ ਕੀਤਾ ਕਤਲ
author img

By

Published : May 16, 2022, 7:10 PM IST

ਲੁਧਿਆਣਾ: ਸਮਰਾਲਾ ਦੇ ਪਿੰਡ ਮੰਜਾਲੀਆ ਵਿਖੇ ਨਿਹੰਗ ਸਿੰਘਾਂ ਨੇ ਕੁੱਟ-ਕੁੱਟ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮਾਮਲਾ ਪਿੰਡ ਦੀ ਕੁੜੀ ਦੇ ਸ਼ੱਕੀ ਹਾਲਾਤਾਂ ’ਚ ਲਾਪਤਾ ਹੋਣ ਦਾ ਹੈ। ਕੁੜੀ ਦੇ ਲਾਪਤਾ ਹੋਣ ਮਗਰੋਂ ਚੱਲਦੀ ਪੁਲਿਸ ਦੀ ਜਾਂਚ ਦੌਰਾਨ ਹੀ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕਤਲ (Nihangs kill youth in Samrala) ਕਰ ਦਿੱਤਾ। ਘਟਨਾ ਮਗਰੋਂ ਰੋਸ ਵਜੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਥਾਣਾ ਸਮਰਾਲਾ ਬਾਹਰ ਰੋਡ ਜਾਮ ਕੀਤਾ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਉੱਥੇ ਹੀ, ਪੁਲਿਸ ਤੋਂ ਬਚਣ ਲਈ ਇੱਕ ਨਿਹੰਗ ਵੱਲੋਂ ਖੇਤਾਂ ’ਚ ਭੱਜਣ ਦੀ ਕੋਸ਼ਿਸ਼ ਵੀ ਕੀਤੀ ਗਈ। ਪਰ, ਪੁਲਿਸ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਫੜ੍ਹ ਲਿਆ। ਬਾਕੀ ਦੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਅਵਤਾਰ ਸਿੰਘ ਕੂਹਲੀ ਕਲਾਂ ਦਾ ਰਹਿਣ ਵਾਲਾ ਸੀ।

ਸਮਰਾਲਾ ਚ ਨਿਹੰਗਾਂ ਨੇ ਨੌਜਵਾਨ ਦਾ ਕੀਤਾ ਕਤਲ

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਿੰਡ ਮੰਜਾਲੀਆ ਦੀ ਕੁੜੀ ਕਰੀਬ 6 ਦਿਨਾਂ ਤੋਂ ਘਰੋਂ ਲਾਪਤਾ ਹੈ। ਕੁੜੀ ਲੈ ਕੇ ਜਾਣ ਦੇ ਸ਼ੱਕ ’ਚ ਲੜਕੀ ਦੇ ਪਰਿਵਾਰ ਵਾਲਿਆਂ ਨੇ ਸਮਰਾਲਾ ਥਾਣਾ ਵਿਖੇ ਸ਼ਿਕਾਇਤ ਦਿੱਤੀ ਹੋਈ ਸੀ ਜਿਸ ਦੀ ਪੜਤਾਲ ਲਈ ਐਤਵਾਰ ਨੂੰ ਅਵਤਾਰ ਸਿੰਘ ਨੂੰ ਥਾਣੇ ਬੁਲਾਇਆ ਹੋਇਆ ਸੀ। ਕੁੜੀ ਦੇ ਪਰਿਵਾਰ ਵਾਲਿਆਂ ਦੇ ਨਾਲ ਪਿੰਡ ਮੰਜਾਲੀਆ ਵਿਖੇ ਹੀ ਡੇਰਾ ਬਣਾ ਕੇ ਰਹਿਣ ਵਾਲੇ ਨਿਹੰਗ ਸਿੰਘ ਵੀ ਆਏ ਹੋਏ ਸੀ। ਜਾਣਕਾਰੀ ਅਨੁਸਾਰ ਨਿਹੰਗ ਸਿੰਘਾਂ ਨੇ ਅਵਤਾਰ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟ ਮਾਰ ਕੀਤੀ ਜਿਸ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਸ਼ਰਮਸਾਰ ! 7 ਸਾਲਾ ਬੱਚੀ ਨਾਲ ਜਬਰ ਜਨਾਹ

ETV Bharat Logo

Copyright © 2024 Ushodaya Enterprises Pvt. Ltd., All Rights Reserved.