ਲੁਧਿਆਣਾ : ਲੁਧਿਆਣਾ ਵਿੱਚ ਬੀਤੇ ਦਿਨੀਂ ਕਿਸਾਨ ਦੀ ਜ਼ਮੀਨ ਕਾਰੋਬਾਰੀ ਵੱਲੋਂ ਹੜਪਣ ਕਰਕੇ ਖੁਦਕੁਸ਼ੀ ਕਰ ਲਈ ਗਈ ਸੀ, ਜਿਸ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਦੇ ਲਈ ਕਿਸਾਨਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪੱਕਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਲੁਧਿਆਣਾ ਪੁਲਿਸ ਵੱਲੋਂ ਇੱਕ ਲਿਖਤੀ ਨੋਟਿਸ ਜਾਰੀ ਕੀਤਾ ਗਿਆ ਹੈ। ਲੁਧਿਆਣਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਦੋਵਾਲ ਸਕੂਲ ਦੀ ਛੱਤ ਡਿੱਗਣ ਤੋਂ ਬਾਅਦ ਹੁਣ ਕਿਸਾਨਾਂ ਨੂੰ ਇੱਕ ਲਿਖਤੀ ਰੂਪ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਜਗ੍ਹਾ ਤੋਂ ਧਰਨਾ ਚੁੱਕ ਕੇ ਦੂਸਰੀ ਜਗ੍ਹਾ ਉਪਰ ਧਰਨਾ ਲਗਾਉਣ ਲਈ ਕਿਹਾ ਹੈ ਪਰ ਦੂਜੇ ਪਾਸੇ ਕਿਸਾਨ ਪ੍ਰਸ਼ਾਸਨ ਦੀ ਇਸ ਗੱਲ ਤੋਂ ਸਹਿਮਤ ਨਜ਼ਰ ਨਹੀਂ ਆ ਰਹੇ।।
ਦੂਜੀ ਥਾਂ ਧਰਨਾ ਲਗਾਉਣ ਦੀ ਪੇਸ਼ਕਸ਼ : ਪੁਲਿਸ ਅਧਿਕਾਰੀ ਨੇ ਕਿਹਾ ਕਿ ਲੁਧਿਆਣਾ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ ਸਕੂਲ ਦੀ ਛੱਤ ਡਿੱਗਣ ਕਾਰਨ ਅਧਿਆਪਕਾ ਦੀ ਮੌਤ ਹੋ ਗਈ। ਇਸ ਦੇ ਚਲਦਿਆਂ ਹੁਣ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਵੀ ਲਿਖਤੀ ਨੋਟਿਸ ਦਿੱਤਾ ਗਿਆ ਹੈ ਕਿ ਕਿਸਾਨ ਵੀਰ ਬਣ ਰਹੇ ਹਾਈਵੇ ਨੂੰ ਖਾਲੀ ਕਰ ਦੇਣ ਅਤੇ ਦਿੱਤੀ ਗਈ ਜਗ੍ਹਾ ਗਲਾਡਾ ਗਰਾਉਂਡ ਵਰਧਮਾਨ ਵਿੱਚ ਧਰਨਾ ਪ੍ਰਦਰਸ਼ਨ ਕਰ ਸਕਦੇ ਨੇ, ਉਨ੍ਹਾ ਕਿਹਾ ਕਿ ਹਾਈਵੇ ਦਾ ਕੰਮ ਚੱਲ ਰਿਹਾ ਹੈ, ਪੁਲ ਉਸਾਰੀ ਅਧੀਨ ਹੈ ਅਤੇ ਓਥੇ ਹੀ ਕਿਸਾਨ ਉਸਾਰੀ ਅਧੀਨ ਪੁਲ ਦੇ ਹੇਠਾਂ ਪ੍ਰਦਰਸ਼ਨ ਕਰ ਰਹੇ ਨੇ ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ, ਇਸੇ ਕਰਕੇ ਇਹ ਨੋਟਿਸ ਜਾਰੀ ਕੀਤਾ ਗਿਆ।
- ਗੁਰਦਾਸਪੁਰ ਦੇ ਦੋ ਦਾਅਵੇਦਾਰ ਸਿਆਸੀ ਦੌੜ ਤੋਂ ਬਾਹਰ, ਹੁਣ ਭਾਜਪਾ ਕਿਵੇਂ ਬਚਾਵੇਗੀ ਆਪਣਾ ਸਿਆਸੀ ਕਿਲ੍ਹਾ, ਦੇਖੋ ਖਾਸ ਰਿਪੋਰਟ
- ਭਾਰਤੀ ਕੁਸ਼ਤੀ ਫੈਡਰੇਸ਼ਨ ਨੂੰ ਵੱਡਾ ਝਟਕਾ, ਵਿਸ਼ਵ ਕੁਸ਼ਤੀ ਫੈਡਰੇਸ਼ਨ ਨੇ ਮੈਂਬਰਸ਼ਿਪ ਕੀਤੀ ਰੱਦ, ਮਹਿਲਾ ਪਹਿਲਵਾਨਾਂ ਦਾ ਵਿਵਾਦ ਪਿਆ ਭਾਰੀ !
- ਪਾਕਿਸਤਾਨ 'ਚ ਸਿੱਖ ਪਰਿਵਾਰਾਂ ਨੂੰ ਧਮਕੀਆਂ ਮਿਲਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਚਿੰਤਾ, ਭਾਰਤ ਸਰਕਾਰ ਨੂੰ ਦਖਲ ਦੇਣ ਲਈ ਕਿਹਾ
ਕਿਸਾਨ ਨਹੀਂ ਹੋ ਰਹੇ ਸਹਿਮਤ : ਉੱਥੇ ਹੀ ਕਿਸਾਨਾਂ ਨੇ ਇਸ ਨੂੰ ਪ੍ਰਸ਼ਾਸਨ ਦੀ ਚਾਲ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੀ ਧਾਰਨਾ ਪ੍ਰਦਰਸ਼ਨ ਕਰਨਗੇ, ਕਿਉਂਕਿ ਉਹਨਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਸੀ, ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਤੋਂ ਬਾਅਦ ਹੀ ਇਹ ਧਰਨਾ ਪ੍ਰਦਰਸ਼ਨ ਚੁੱਕਣਗੇ। ਉਨ੍ਹਾ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਦੇ ਨਾਲ ਬੈਠੇ ਹਨ, ਪੁਲਿਸ ਕਮਿਸ਼ਨਰ ਨੂੰ ਉਨ੍ਹਾ ਤੋਂ ਕੀ ਤਕਲੀਫ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਨੋਟਿਸ ਜਾਰੀ ਕੀਤਾ ਗਿਆ ਹੈ।