ETV Bharat / state

Farmers Sad on Baisakhi: ਵਿਸਾਖੀ ਮੌਕੇ ਕਿਸਾਨਾਂ ਦੇ ਮੁਰਝਾਏ ਚਿਹਰੇ, ਕਿਹਾ-ਕਣਕ ਦੇ ਨੁਕਸਾਨ ਨੇ ਖਾਲੀ ਕੀਤੇ ਗੀਜ੍ਹੇ - ਵਿਸਾਖੀ ਦਾ ਤਿਉਹਾਰ

ਇਸ ਵਿਸਾਖੀ ਕਿਸਾਨਾਂ ਦੇ ਚਿਹਰੇ ਮੁਰਝਾਏ ਦਿਸੇ। ਕਿਸਾਨਾਂ ਦਾ ਕਹਿਣਾ ਸੀ ਕਿ ਇਸ ਵਾਰ ਕਣਕ ਦੇ ਹੋਏ ਨੁਕਸਾਨ ਕਾਰਨ ਉਨ੍ਹਾਂ ਦੀਆਂ ਜੇਬ੍ਹਾਂ ਖਾਲੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਉਨ੍ਹਾਂ ਨਾਲ ਮੁਆਵਜ਼ਾ ਦੇਣ ਲਈ ਕਾਣੀਵੰਡ ਕੀਤੀ ਜਾ ਰਹੀ ਹੈ।

On the occasion of Baisakhi, the faces of the farmers withered
ਵਿਸਾਖੀ ਮੌਕੇ ਕਿਸਾਨਾਂ ਦੇ ਮੁਰਝਾਏ ਚਿਹਰੇ, ਕਿਹਾ-ਕਣਕ ਦੇ ਨੁਕਸਾਨ ਨੇ ਖਾਲੀ ਕੀਤੇ ਗੀਜ੍ਹੇ
author img

By

Published : Apr 14, 2023, 5:18 PM IST

ਵਿਸਾਖੀ ਮੌਕੇ ਕਿਸਾਨਾਂ ਦੇ ਮੁਰਝਾਏ ਚਿਹਰੇ, ਕਿਹਾ-ਕਣਕ ਦੇ ਨੁਕਸਾਨ ਨੇ ਖਾਲੀ ਕੀਤੇ ਗੀਜ੍ਹੇ

ਲੁਧਿਆਣਾ : ਅੱਜ ਵਿਸ਼ਵ ਭਰ ਵਿੱਚ ਖਾਲਸਾ ਦੇ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਵਿਸਾਖੀ ਦਾ ਦਿਹਾੜਾ ਕਿਸਾਨਾਂ ਦੀ ਕਣਕ ਦੀ ਵਾਢੀ ਤੋਂ ਬਾਅਦ ਇੱਕ ਵੱਡੇ ਤਿਉਹਾਰ ਵਜੋਂ ਵੀ ਮਨਾਇਆ ਜਾਂਦਾ ਹੈ, ਪਰ ਇਸ ਵਾਰ ਕਿਸਾਨਾਂ ਦੇ ਚਿਹਰੇ ਮੁਰਝਾ ਹੋਏ ਹਨ। ਵਿਸਾਖੀ 'ਤੇ ਵੀ ਕਿਸਾਨ ਖੁਸ਼ ਨਹੀਂ ਹਨ। ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ, ਸਰਕਾਰ ਦੀ ਨੀਅਤ ਠੀਕ ਨਹੀਂ। ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਸਰਕਾਰ ਕੰਨੀ ਕਤਰਾ ਰਹੀ ਹੈ, ਜਿਸ ਕਾਰਨ ਪ੍ਰਸ਼ਾਸਨਿਕ ਅਧਿਕਾਰੀ ਨੂੰ ਪਹਿਲਾਂ ਹੀ ਇਹ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਕਿਹਾ ਹੈ ਕਿ ਜੇਕਰ ਉਹ ਕਿਸੇ ਦੇ ਖੇਤ ਦੀ ਗਿਰਦਾਵਰੀ ਲਈ ਜਾਂਦੇ ਹਨ ਤਾਂ ਉਸ ਨੂੰ 33 ਫੀਸਦੀ ਤੋਂ ਵੱਧ ਦਾ ਨੁਕਸਾਨ ਨਾ ਦਿਖਾਇਆ ਜਾਵੇ, ਅਜਿਹੇ 'ਚ ਉਸ ਨੂੰ ਮੁਆਵਜ਼ਾ ਨਹੀਂ ਦੇਣਾ ਪਵੇਗਾ।

ਇਸ ਵਾਰ ਕਿਸਾਨ ਮੰਦੀ ਦੇ ਦੌਰ ਵਿੱਚ : ਲੁਧਿਆਣਾ ਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਸਾਲਾਂ ਤੋਂ ਉਤਸ਼ਾਹ ਨਾਲ ਵਿਸਾਖੀ ਦਾ ਤਿਉਹਾਰ ਮਨਾਉਂਦੇ ਆ ਰਹੇ ਹਨ, ਪਰ ਇਸ ਸਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਖਾਲਸੇ ਦਾ ਸਾਜਨਾ ਦਿਵਸ ਹੈ, ਇਸ ਵਾਰ ਕਿਸਾਨ ਦੀ ਜੇਬ੍ਹ ਵਿੱਚ ਵਿਸਾਖੀ ਮੌਕੇ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ 33 ਤੋਂ 75 ਫੀਸਦੀ ਤੱਕ ਦੇ ਨੁਕਸਾਨ ਵਾਲੇ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ, ਜਦਕਿ 75 ਫੀਸਦੀ ਤੋਂ ਵੱਧ ਨੁਕਸਾਨ ਵਾਲੇ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਜੋ ਕਿ ਘੱਟ ਦਿਖਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਾਰ ਕਿਸਾਨ ਮੰਦੀ ਦੇ ਦੌਰ ਵਿੱਚ ਹੈ, ਉਸ ਨੂੰ ਨਾ ਤਾਂ ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ’ਤੇ ਕੋਈ ਬੋਨਸ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਉਸ ਨੂੰ ਖਰਾਬ ਹੋਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਿਸਾਖੀ ਮੌਕੇ ਅਤਿ-ਸੁਰੱਖਿਆ ਪ੍ਰਬੰਧਾਂ ਦਾ ਸਿੱਖ ਆਗੂਆਂ ਨੇ ਕੀਤਾ ਖੰਡਨ, ਕਿਹਾ- ਸਾਕਾ ਨੀਲਾ ਤਾਰਾ ਤੋਂ ਬਾਅਦ ਪਹਿਲੀ ਵਾਰ ਵੇਖੇ ਅਜਿਹੇ ਪ੍ਰਬੰਧ

50 ਫ਼ੀਸਦੀ ਨੁਕਸਾਨ ਉਤੇ 25 ਹਜ਼ਾਰ ਦਾ ਮੁਆਵਜ਼ਾ ਦੇਵੇ ਸਰਕਾਰ : ਕਿਸਾਨ ਆਗੂਆਂ ਮੁਤਾਬਿਕ ਜਿਨ੍ਹਾਂ ਦੀ ਫ਼ਸਲ ਦਾ 100 ਫ਼ੀਸਦੀ ਤੱਕ ਨੁਕਸਾਨ ਹੁੰਦਾ ਹੈ, ਸਰਕਾਰ ਉਨ੍ਹਾਂ ਨੂੰ 50 ਹਜ਼ਾਰ ਤੱਕ ਦਾ ਮੁਆਵਜ਼ਾ ਦੇਵੇ ਅਤੇ ਜਿਨ੍ਹਾਂ ਦੀ ਫ਼ਸਲ 50 ਫ਼ੀਸਦੀ ਤੱਕ ਖ਼ਰਾਬ ਹੋ ਜਾਂਦੀ ਹੈ, ਸਰਕਾਰ ਉਨ੍ਹਾਂ ਨੂੰ 25 ਹਜ਼ਾਰ ਤੱਕ ਦਾ ਮੁਆਵਜ਼ਾ ਦੇਵੇ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ 18 ਅਪ੍ਰੈਲ ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮੁਆਵਜ਼ਾ ਅਤੇ ਬੋਨਸ ਵੀ ਦੇਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.