ਲੁਧਿਆਣਾ: ਤੇਜ਼ ਰਫ਼ਤਾਰ ਕਾਰਨ ਆਏ ਦਿਨ ਕਿਸੇ ਨਾ ਕਿਸੇ ਦੀ ਮੌਤ ਜ਼ਰੂਰ ਹੁੰਦੀ ਹੈ। ਇੱਕ ਅਜਿਹੀ ਹੀ ਘਟਨਾ ਲੁਧਿਆਣਾ ਦੇ ਗਿੱਲ ਰੋਡ 'ਤੇ ਵਾਪਰੀ ਜਿੱਥੇ ਗਿੱਲ ਰੋਡ ਨਹਿਰ 'ਤੇ ਐਕਟਿਵਾ ਸਵਾਰ ਵਿਅਤਕੀ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਵਾਲੇ ਟਰੱਕ ਨੇ ਟੱਕਰ ਮਾਰ ਦਿੱਤੀ।ਹਾਦਸਾ ਇੰਨ੍ਹਾਂ ਜ਼ਬਰਦਸਤ ਸੀ ਕਿ ਐਕਟਿਵਾ ਸਕੜ 'ਤੇ ਲੱਗੀ ਰੇਲਿੰਗ ਨਾਲ ਟਕਰਾ ਗਈ ਅਤੇ ਐਕਟਿਵਾ ਸਵਾਰ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀਂ ਹੋ ਗਿਆ। ਭਾਵੇਂ ਕਿ ਲੋਕਾਂ ਵੱਲੋਂ ਮੌਕੇ 'ਤੇ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਵੀ ਦਿੱਤੀ ਗਈ ਪਰ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ।
- Moga Khosa Kotla Village Sarpanch Murder: ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਚੱਲੀਆਂ ਗੋਲੀਆਂ, ਕਾਂਗਰਸੀ ਸਰਪੰਚ ਸਮੇਤ 2 ਦੀ ਮੌਤ, 2 ਜ਼ਖਮੀ
- Moga news: ਪੁਲਿਸ ਨੇ ਮੂੰਹ ਢੱਕ ਕੇ ਮੋਟਰਸਾਇਕਲ ਚਲਾਉਣ 'ਤੇ ਲਗਾਈ ਰੋਕ, ਕੱਟੇ ਚਾਲਾਨ
- Namo Bharat Rail: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਰੈਪਿਡ ਰੇਲ (ਨਮੋ ਭਾਰਤ) ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਟਰੱਕ ਡਰਾਇਵਰ ਕਾਬੂ: ਇਸ ਤੋਂ ਬਾਅਦ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੋਣ ਲੱਗਿਆ ਤਾਂ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਉਧਰ ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਵਜੋਂ ਹੋਈ ਹੈ। ਘਟਨਾ ਵਾਲੀ ਥਾਂ ’ਤੇ ਲੰਮਾ ਟਰੈਫਿਕ ਜਾਮ ਲੱਗ ਗਿਆ। ਜਿਸ ਕਾਰਨ ਟ੍ਰੈਫਿਕ ਦੇ ਏਐਸਆਈ ਅਸ਼ੋਕ ਕੁਮਾਰ ਮੌਕੇ ’ਤੇ ਪਹੁੰਚੇ। ਮ੍ਰਿਤਕ ਸੰਦੀਪ ਦੀ ਜੇਬ ਵਿੱਚੋਂ ਮਿਲੇ ਸ਼ਨਾਖਤੀ ਕਾਰਡਾਂ ਰਾਹੀਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਪਰਿਵਾਰਕ ਮੈਂਬਰ ਦੁਖੀ ਹਨ ਅਤੇ ਰੋ ਰਹੇ ਹਨ। ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰੋਨਿਕਸ ਸਮਾਨ ਵੇਚਣ ਦਾ ਕੰਮ ਕਰਦਾ ਹੈ। ਅੱਜ ਸਵੇਰੇ ਉਹ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ ਕਿ ਅਚਾਨਕ ਹਾਦਸਾ ਵਾਪਰ ਗਿਆ। ਸੰਦੀਪ ਦੀਆਂ ਦੋ ਧੀਆਂ ਹਨ ਅਤੇ ਉਹ ਖੁਦ ਤਿੰਨ ਭਰਾ ਹਨ। ਫਿਲਹਾਲ ਪੁਲਿਸ ਨੇ ਸੰਦੀਪ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।