ਲੁਧਿਆਣਾ: ਪੰਜਾਬ ਐਗਰੀਕਲਰ ਯੂਨੀਵਰਸਿਟੀ 1 ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਪਹਿਲਾਂ ਲੁਧਿਆਣਾ ਦੇ (Strict security arrangements in institutions) ਸਰਕਾਰੀ ਅਦਾਰਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ, ਐਂਟੀ ਸਾਬੋਟੇਜ ਟੀਮ ਵੱਲੋਂ ਜਾਂਚ ਅਤੇ ਚੈਕਿੰਗ ਕੀਤੀ ਜਾ ਰਹੀ ਹੈ, ਖਾਸ ਤੌਰ 'ਤੇ ਸਰਕਾਰੀ ਸਰਕਟ ਹਾਊਸ ਅਤੇ ਹੋਰ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਪੁਲਿਸ ਦੀ ਟੀਮ ਵਿਸ਼ੇਸ਼ ਤੌਰ 'ਤੇ ਮਹਿਮਾਨਾਂ ਦੇ ਠਹਿਰਣ ਵਾਲੇ ਸਥਾਨਾਂ ਦੀ ਚੈਕਿੰਗ ਕਰ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।
ਵੱਡੇ ਪੱਧਰ ਉੱਤੇ ਕੀਤੇ ਗਏ ਸੁਰੱਖਿਆ ਦੇ ਪ੍ਰਬੰਧ: ਸੂਤਰਾਂ ਮੁਤਾਬਿਕ ਬਹਿਸ ਵਾਲੀ ਥਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਕੁਝ ਉੱਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਲਗਭਗ 1000 ਮੁਲਜ਼ਮ ਬਹਿਸ ਵਾਲੀ ਥਾਂ 'ਤੇ ਤਾਇਨਾਤ ਕੀਤੇ ਗਏ ਹਨ। ਐੱਸਐੱਸਪੀ, ਡੀਆਈਜੀ ਅਤੇ ਮੌਜੂਦਾ ਡੀਜੀ ਵੀ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਅੰਦਰ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ (Checking every vehicle) ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਆਧੁਨਿਕ ਯੰਤਰਾਂ ਨਾਲ ਅੱਤ-ਸੰਵੇਦਨਸ਼ੀਲ ਥਾਵਾਂ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ।
- Pratap Bajwa on Debate: LOP ਪ੍ਰਤਾਪ ਬਾਜਵਾ ਨੇ ਇੱਕ ਨਵੰਬਰ ਦੀ ਡਿਬੇਟ ਨੂੰ ਲੈਕੇ ਚੁੱਕੇ ਸਵਾਲ, ਕਿਹਾ-ਸਰਕਾਰੀ ਨੁਮਾਇੰਦਾ ਨਹੀਂ ਦੇ ਸਕਦਾ ਡਿਬੇਟ ਨੂੰ ਸਾਰਥਕ ਦਿਸ਼ਾ
- Simrajit Bains on Open Debate: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਸੀਐੱਮ ਮਾਨ ਨੂੰ ਲਿਖਿਆ ਪੱਤਰ, ਕਿਹਾ- ਮੈਨੂੰ ਵੀ ਡਿਬੇਟ 'ਚ ਆਉਣ ਦਾ ਦਿੱਤਾ ਜਾਵੇ ਮੌਕਾ
- Prakash Purab of Shri Guru Ramdas Ji: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਵਿਖੇ ਹੋਈ ਦੀਪਮਾਲਾ ਤੇ ਅਲੋਕਿਕ ਆਤਿਸ਼ਬਾਜ਼ੀ
ਵਿਰੋਧੀਆਂ ਨੇ ਸੁਰੱਖਿਆ ਉੱਤੇ ਖੜ੍ਹੇ ਕੀਤੇ ਸਵਾਲ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Opposition leader Pratap Singh) ਨੇ 1 ਨਵੰਬਰ ਨੂੰ ਹੋਣ ਵਾਲੀ ਬਹਿਸ ਦੇ ਨਿਰਪੱਖ ਆਯੋਜਨ 'ਤੇ ਸ਼ੱਕ ਜ਼ਾਹਰ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਹੁਣ ਬਹਿਸ ਵਾਲੀ ਥਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਪੰਜਾਬ ਪੁਲਿਸ ਦੇ ਕੁਝ ਉੱਚ ਪੱਧਰੀ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਇੱਕ ਹਜ਼ਾਰ ਮੁਲਜ਼ਮ ਬਹਿਸ ਵਾਲੀ ਥਾਂ 'ਤੇ ਤਾਇਨਾਤ ਕੀਤੇ ਗਏ ਹਨ। ਬਾਜਵਾ ਨੇ ਕਿਹਾ ਕਿ ਉਹ ਆਪਣੀ ਸਾਰੀ ਸਿਕਿਓਰਿਟੀ ਛੱਡ ਕੇ ਸੂਬੇ ਦੇ ਹਿੱਤਾਂ ਦੀ ਡਿਬੇਟ ਵਿੱਚ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਨੇ ਵੀ ਅੱਤ-ਸੁਰੱਖਿਆ ਘੇਰੇ ਨੂੰ ਨਿਸ਼ਾਨਾ ਬਣਾਇਆ ਸੀ।