ETV Bharat / state

ਲੁਧਿਆਣਾ ’ਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਾਈ ਓਪਨ ਜੇਲ੍ਹ - ਸਖਤ ਕਾਰਵਾਈ ਕੀਤੀ ਜਾਵੇਗੀ

ਪੁਲਿਸ ਪ੍ਰਸ਼ਾਸਨ ਵੱਲੋਂ ਬਾਜ਼ਾਰਾਂ ਚ ਸਖਤੀ ਵਰਤੀ ਜਾ ਰਹੀ ਹੈ। ਜਿਸਦੇ ਚੱਲਦੇ ਪੁਲਿਸ ਵੱਲੋਂ ਸਾਰੀਆਂ ਦੁਕਾਨਾਂ ਨੂੰ 11:30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਪੁਲਿਸ ਨੇ ਆਖਿਆ ਹੈ ਕਿ ਜੋ ਵੀ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਲੁਧਿਆਣਾ ’ਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਾਈ ਓਪਨ ਜੇਲ੍ਹ

author img

By

Published : May 11, 2021, 3:18 PM IST

ਲੁਧਿਆਣਾ: ਕੋਰੋਨਾ ਵਾਇਰਸ ਦੇ ਚੱਲਦੇ ਪ੍ਰਸ਼ਸਾਨ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸਖਤੀ ਵਰਤੀ ਜਾ ਰਹੀ ਹੈ। ਇਸਦੇ ਚੱਲਦੇ ਨਿਯਮਾਂ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਾਰੀਆਂ ਦੁਕਾਨਾਂ ਨੂੰ ਹੁਣ 11:30 ਵਜੇ ਬੰਦ ਕਰਨ ਦੇ ਪੁਲਿਸ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਲੁਧਿਆਣਾ ’ਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਾਈ ਓਪਨ ਜੇਲ੍ਹ

ਗੱਲ ਕਰੀਏ ਲੁਧਿਆਣਾ ਦੇ ਚੌੜਾ ਬਾਜ਼ਾਰ ਦੀ ਤਾਂ ਲੋਕ 12 ਵਜੇ ਦੇ ਕਰੀਬ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚੱਲੇ ਜਾਂਦੇ ਹਨ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਓਪਨ ਜੇਲ੍ਹਾਂ ਇਸੇ ਕਰਕੇ ਬਣਾਈਆਂ ਗਈਆਂ ਹਨ ਜੋ ਕਰਫਿਊ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਦੀ ਸਜ਼ਾਂ ਦੇ ਤੌਰ ’ਤੇ ਬੰਦ ਕਰ ਦਿੱਤਾ ਜਾਂਦਾ ਹੈ।

'ਕਰਫਿਊ ਦੀ ਮਿਆਦ ਨੂੰ ਵਧਾਇਆ ਜਾਵੇ'

ਦੂਜੇ ਪਾਸੇ ਮਾਰਕੀਟ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਸ਼ਾਸਨ ਦੇ ਹੁਕਮ ਅਜੀਬੋ ਗਰੀਬੋ ਹਨ ਕਿਉਂਕਿ ਇਸ ਨਾਲ ਨਾ ਤਾਂ ਉਹ ਆਪਣੀਆਂ ਦੁਕਾਨਾਂ ਖੋਲ੍ਹ ਪਾ ਰਹੇ ਹਨ ਅਤੇ ਨਾ ਹੀ ਲੋਕ ਘਰ ਚ ਬੈਠ ਪਾ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਰਿਫਊ ਦੀ ਮਿਆਦ ਨੂੰ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕੀਤੀ ਜਾਵੇ ਜਾਂ ਫਿਰ ਪੂਰਨ ਤੌਰ ਤੇ ਕਰਫਿਊ ਲਗਾ ਦਿੱਤਾ ਜਾਵੇ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਦੁਕਾਨਦਾਰਾਂ ਦਾ ਖਰਚਾ ਨਹੀਂ ਨਿਕਲ ਰਿਹਾ ਹੈ ਬਸ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ। ਬਿਜਲੀ ਦੇ ਬਿੱਲ ਭਰਨੇ ਪੈ ਰਹੇ ਹਨ ਅਤੇ ਵਰਕਰਾਂ ਨੂੰ ਤਨਖਾਹਾਂ ਦੇਣੀਆਂ ਪੈ ਰਹੀਆਂ ਹਨ ਪਰ ਕਰਫਿਊ ਕਾਰਨ ਉਹ ਆਰਥਿਕ ਤੰਗੀ ਤੋਂ ਲੰਘ ਰਹੇ ਹਨ।

ਇਹ ਵੀ ਪੜੋ: ਵਧੀਆਂ ਤੇਲ ਕੀਮਤਾਂ ਨੂੰ ਲੈ ਕੇ ਲੋਕਾਂ ’ਚ ਮਚੀ ਹਾਹਾਕਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.