ਲੁਧਿਆਣਾ : ਲੁਧਿਆਣਾ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੁਝ ਸਿੱਖ ਜਥੇਬੰਦੀਆਂ ਵੱਲੋਂ ਹੱਥਾਂ 'ਚ ਬੈਨਰ ਫੜ ਕੇ ਗੁਰਦੁਆਰੇ ਦੇ ਬਾਹਰ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਵਿਰੋਧ ਕਰ ਰਹੇ ਸਿੱਖ ਆਗੂਆਂ ਦੇ ਹੱਥਾਂ ਦੇ ਵਿੱਚ ਕੁਝ ਪੋਸਟਰ ਫੜੇ ਹੋਏ ਸਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਖਾਈ ਦੇਣ ਜਿਸ ਵਿੱਚ ਉਨ੍ਹਾਂ ਨੂੰ ਬਾਦਲਾਂ ਦਾ ਗੁਲਾਮ ਦੱਸਿਆ ਗਿਆ। ਕਿਸੇ ਵਿੱਚ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਜ਼ਿਕਰ ਕੀਤਾ ਗਿਆ ਅਤੇ ਵਿਰੋਧ ਕਰਨ ਤੋਂ ਬਾਅਦ ਇਹ ਸਿੱਖ ਆਗੂ ਚਲੇ ਗਏ।
ਸਿੱਖ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਸਬੰਧੀ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਵਾਲ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਨੇ। ਉਨ੍ਹਾਂ ਦੀ ਮਰਿਆਦਾ ਨੂੰ ਭੰਗ ਕਰਨਾ ਚਾਹੁੰਦੇ ਨੇ।
ਇਹ ਵੀ ਪੜ੍ਹੋ:ਪਿੰਡ ਦੇ ਲੋਕਾਂ ਵੱਲੋਂ ਹੀ ਬਲਜੀਤ ਸਿੰਘ ਦਾਦੂਵਾਲ ਦਾ ਕੀਤਾ ਬਾਈਕਾਟ
ਉਨ੍ਹਾਂ ਕਿਹਾ ਕਿ ਇਹ ਲੋਕ ਕੌਣ ਨੇ ਮੈਂ ਨਹੀਂ ਜਾਣਦਾ ਕਿਉਂਕਿ ਇਨ੍ਹਾਂ ਨੇ ਮੇਰੇ ਨਾਲ ਮਿਲਣ ਦੀ ਵੀ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਮਸਲੇ ਦੇ ਹੱਲ ਬਾਰੇ ਕੋਈ ਗੱਲ ਕੀਤੀ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਐਸ.ਜੀ.ਪੀ.ਸੀ ਦੇ ਪ੍ਰਧਾਨ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਜਾ ਕੇ ਮਿਲਣਾ ਚਾਹੀਦਾ ਹੈ। ਇਹ ਵਿਰੋਧ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਰ ਰਹੇ ਨੇ ਜੋ ਕਿ ਬੇਹੱਦ ਸ਼ਰਮਨਾਕ ਹੈ।