ETV Bharat / state

ਅਗਨੀਪਥ ਦਾ ਵਿਰੋਧ: ਲੁਧਿਆਣਾ ਰੇਲਵੇ ਸਟੇਸ਼ਨ ’ਤੇ ਵਾਪਰੀ ਘਟਨਾ ਤੋਂ ਬਾਅਦ ਐਕਸ਼ਨ ’ਚ ਪੁਲਿਸ!

ਅਗਨੀਪਥ ਸਕੀਮ ਦਾ ਵਿਰੋਧ ਪੂਰੇ ਦੇਸ਼ ਵਿੱਚ ਹੋ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਕੇਂਦਰ ਤੋਂ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਪਿਛਲੇ ਦਿਨੀਂ ਲੁਧਿਆਣਾ ਰੇਲਵੇ ਸਟੇਸ਼ਨ ਉੱਪਰ ਵਾਪਰੀ ਘਟਨਾ ਨੂੰ ਲੈਕੇ ਪੁਲਿਸ ਅਲਰਟ ਵਿਖਾਈ ਦੇ ਰਹੀ ਹੈ। ਰੇਲਵੇ ਸਟੇਸ਼ਨ ਉੱਪਰ ਸਮਾਨ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਇਸ ਮੌਕੇ ਰੇਲ ਰਾਹੀਂ ਜਾਣ ਵਾਲੇ ਯਾਤਰੀ ਪਰੇਸ਼ਾਨ ਵਿਖਾਈ ਦਿੱਤੇ ਹਨ।

ਲੁਧਿਆਣਾ ਦੇ ਰੇਲਵੇ ਸਟੇਸ਼ਨ ਉੱਪਰ ਵਾਪਰੀ ਘਟਨਾ ਨੂੰ ਲੈਕੇ ਪੁਲਿਸ ਚੌਕਸ

author img

By

Published : Jun 19, 2022, 3:22 PM IST

ਲੁਧਿਆਣਾ: ਅਗਨੀਪਥ ਸਕੀਮ ਨੂੰ ਲੈ ਕੇ ਪੂਰੇ ਭਾਰਤ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਲੁਧਿਆਣਾ ਰੇਲਵੇ ਸਟੇਸ਼ਨ ਉੱਪਰ ਵੀ ਤੋੜ ਫੋੜ ਕੀਤੀ ਗਈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮੁਸਤੈਦੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਜੀਆਰਪੀ ਕੁਝ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਪਹੁੰਚੇ।

ਇਸ ਵਿਰੋਧ ਵਿਚਾਲੇ ਪੂਰੇ ਭਾਰਤ ਵਿੱਚ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਯਾਤਰੀ ਵੀ ਪਰੇਸ਼ਾਨ ਨਜ਼ਰ ਆਏ। ਸੀਨੀਅਰ ਪੁਲਿਸ ਅਧਿਕਾਰੀ ਦੇ ਪੈਰੀਂ ਹੱਥ ਲਗਾ ਇੱਕ ਯਾਤਰੀ ਵੱਲੋਂ ਆਪਣੀ ਮਜਬੂਰੀ ਦੱਸ ਜਾਣ ਦਾ ਪ੍ਰਬੰਧ ਕਰਨ ਲਈ ਗੁਹਾਰ ਵੀ ਲਗਾਈ ਹੈ।

ਲੁਧਿਆਣਾ ਦੇ ਰੇਲਵੇ ਸਟੇਸ਼ਨ ਉੱਪਰ ਵਾਪਰੀ ਘਟਨਾ ਨੂੰ ਲੈਕੇ ਪੁਲਿਸ ਚੌਕਸ

ਇਸ ਮੌਕੇ ’ਤੇ ਬੋਲਦੇ ਹੋਏ ਏਡੀਜੀਪੀ ਜੀ ਆਰ ਪੀ ਨੇ ਦੱਸਿਆ ਕਿ ਬੀਤੇ ਦਿਨਾਂ ਵਿੱਚ ਹੋਏ ਹਾਦਸੇ ਨੂੰ ਲੈ ਕੇ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਉੱਪਰ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਵਿੱਚ ਪੂਰਨ ਸਹਿਯੋਗ ਹੈ ਅਤੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।

ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਾਪਰੀ ਘਟਨਾ ਦੀ ਤੈਅ ਤੱਕ ਜਾਣ ਦੇ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਉਥੇ ਹੀ ਸੀਨੀਅਰ ਪੁਲੀਸ ਅਧਿਕਾਰੀ ਦੇ ਪੈਰੀ ਹੱਥ ਲਾਉਣ ਵਾਲੇ ਯਾਤਰੀ ਨੇ ਕਿਹਾ ਕਿ ਉਸਦੇ ਘਰ ਵਿੱਚ ਮਰਗ ਹੋਈ ਹੈ ਅਤੇ ਟਰੇਨ ਕੈਂਸਲ ਹੋਣ ਕਾਰਨ ਉਹ ਮੁਸ਼ਕਿਲ ਵਿੱਚ ਹੈ । ਉਸ ਨੇ ਬਿਹਾਰ ਦੇ ਮੰਤਰੀਆਂ ਅਤੇ ਕੇਂਦਰੀ ਮੰਤਰੀਆਂ ਨੂੰ ਵੀ ਅਪੀਲ ਕੀਤੀ ਕਿ ਜੋ ਬਿਹਾਰੀ ਲੋਕ ਇਥੇ ਫਸੇ ਹੋਏ ਹਨ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਥੇ ਹੀ ਟ੍ਰੇਨ ਰੱਦ ਹੋਣ ਕਾਰਨ ਹੋਰ ਯਾਤਰੀ ਦਾ ਵੀ ਦਰਦ ਛਲਕਿਆ ਅਤੇ ਉਸ ਨੇ ਕਿਹਾ ਕਿ ਫਸੇ ਹੋਏ ਯਾਤਰੀਆਂ ਦਾ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ: ਅਗਨੀਪਥ ਦਾ ਵਿਰੋਧ: ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਵੱਲੋਂ ਭੰਨਤੋੜ

ETV Bharat Logo

Copyright © 2024 Ushodaya Enterprises Pvt. Ltd., All Rights Reserved.