ਲੁਧਿਆਣਾ : ਜੇਈਈ ਮੇਨਜ਼ ਦੇ ਨਤੀਜਿਆਂ 'ਚ ਆਕਾਸ਼ ਇੰਸਟੀਚਿਊਟ ਲੁਧਿਆਣਾ ਦੇ ਵਿਦਿਆਰਥੀਆਂ ਵਲੋਂ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇੰਸਟੀਚਿਊਟ ਦੇ 6 ਵਿਦਿਆਰਥੀਆਂ ਵਲੋਂ ਲੱਗਭਗ 99% ਅੰਕ ਪ੍ਰਾਪਤ ਕੀਤੇ ਗਏ ਹਨ। ਜਿਨ੍ਹਾਂ 'ਚ ਵਿਦਿਆਰਥੀ ਕੇਸ਼ਵ ਗੁਪਤਾ ਨੇ 99. 89% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਇੰਸਟੀਚਿਊਟ ਦੁਆਰਾ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਥੇ ਸੰਸਥਾ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਢੋਲ ਦੇ ਤਾਪ ਤੇ ਭੰਗੜਾ ਵੀ ਪਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਅਤੇ ਇੰਸਟੀਚਿਊਟ ਦੇ ਅਧਿਆਪਕਾਂ ਨੂੰ ਦਿੱਤਾ। ਇਸ ਦੇ ਨਾਲ ਹੀ ਉਹਨਾਂ ਨੇ ਅਨੁਸ਼ਾਸਨੀ ਢੰਗ ਨਾਲ ਅਧਿਐਨ ਕਰਨ ਨੂੰ ਅਹਿਮ ਦੱਸਿਆ। ਉਹਨਾਂ ਨੇ ਕਿਹਾ ਕਿ ਕੋਵਿਡ ਦੌਰਾਨ ਪੜ੍ਹਨਾ ਬਹੁਤ ਮੁਸ਼ਕਲ ਸੀ ਪਰ ਉਨ੍ਹਾਂ ਨੂੰ ਸੰਸਥਾ ਦਾ ਪੂਰਾ ਸਮਰਥਨ ਮਿਲਿਆ।
ਇਸ ਦੇ ਨਾਲ ਹੀ ਇੰਸਟੀਚਿਊਟ ਦੇ ਮੁਖੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਕਰਾਉਣ ਲਈ ਉਨ੍ਹਾਂ ਵੱਲੋਂ ਹਮੇਸ਼ਾ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕੋਵਿਡ ਦੌਰਾਨ ਉਨ੍ਹਾਂ ਵਲੋਂ ਵੀ ਬਹੁਤ ਮਿਹਨਤ ਕੀਤੀ ਗਈ। ਉਹ ਦੇਰ ਰਾਤ ਤੱਕ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਰਹੇ ਹਨ।
ਇਹ ਵੀ ਪੜ੍ਹੋ:ਸਰਕਾਰੀ ਅਧਿਆਪਕਾਂ ਦਾ ਪ੍ਰੋਬੇਸ਼ਨ ਪੀਰੀਅਡ ਵਧਾਉਣ 'ਤੇ ‘ਆਪ’ ਵੱਲੋਂ ਵਿਰੋਧ