ਖੰਨਾ/ਲੁਧਿਆਣਾ : ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸੂਬੇ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਨੇ ਪਹਿਲੀ ਢੇਰੀ ਖਰੀਦੀ। ਸਰਕਾਰੀ ਭਾਅ 2203 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਲੀ ਲੱਗੀ। ਸੀਐਮ ਭਗਵੰਤ ਮਾਨ 3 ਅਕਤੂਬਰ ਨੂੰ ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਰਸਮੀ ਉਦਘਾਟਨ ਕਰਨ ਜਾਣਗੇ, ਪਰ ਇਸਦੇ ਨਾਲ ਹੀ ਸਰਕਾਰ ਦੇ ਹੁਕਮ ਹਨ ਕਿ ਝੋਨੇ ਦੀ ਖਰੀਦ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਿਆ ਜਾਵੇ। ਜਿਸ ਕਾਰਨ ਖੰਨਾ ਮੰਡੀ ਵਿੱਚ ਖਰੀਦ ਸ਼ੁਰੂ ਕਰਵਾ ਦਿੱਤੀ ਗਈ।
ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ 1 ਅਕਤੂਬਰ ਤੋਂ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰ ਸ਼ੁਰੂ ਵਿੱਚ ਹੀ ਫ਼ਸਲ ਬਹੁਤ ਵਧੀਆ ਆ ਰਹੀ ਹੈ। ਉਮੀਦ ਹੈ ਕਿ ਬੰਪਰ ਫਸਲ ਹੋਵੇਗੀ। ਸੀਐਮ ਭਗਵੰਤ ਮਾਨ 3 ਅਕਤੂਬਰ ਨੂੰ ਆਉਣਗੇ ਅਤੇ ਆੜ੍ਹਤੀਆਂ, ਮਜ਼ਦੂਰਾਂ ਤੇ ਕਿਸਾਨਾਂ ਨੂੰ ਮਿਲਣਗੇ। ਉਨ੍ਹਾਂ ਅੱਗੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ। ਪ੍ਰਧਾਨ ਰੋਸ਼ਾ ਨੇ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
20 ਹਜ਼ਾਰ ਕੁਇੰਟਲ ਝੋਨੇ ਦੀ ਆਮਦ : ਮਾਰਕੀਟ ਕਮੇਟੀ ਖੰਨਾ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਖੰਨਾ ਮੰਡੀ ਵਿੱਚ ਕਰੀਬ 20 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ। ਪਨਗਰੇਨ ਨੇ ਖਰੀਦ ਸ਼ੁਰੂ ਕਰ ਦਿੱਤੀ ਹੈ। 17 ਫੀਸਦੀ ਤੋਂ ਘੱਟ ਨਮੀ ਵਾਲਾ ਝੋਨਾ ਬਿਨਾਂ ਕਿਸੇ ਰੁਕਾਵਟ ਦੇ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਰਾਤ ਨੂੰ ਮੰਡੀ ਵਿੱਚ ਨਾ ਰਹਿਣਾ ਪਵੇ।
- Gandhi Jayanti 2023: ਇੱਥੇ ਜਾਣੋ ਮਹਾਤਮਾ ਗਾਂਧੀ ਦੇ ਜੀਵਨ ਨਾਲ ਜੁੜੀਆਂ ਕੁਝ ਖਾਸ ਗੱਲਾਂ
- ICC World Cup 2023 : ਨਿਊਜ਼ੀਲੈਂਡ ਦੇ ਇਹ 5 ਖਿਡਾਰੀ ਮਚਾਉਣਗੇ ਧਮਾਲ, ਇਨ੍ਹਾਂ ਦੇ ਸ਼ਾਨਦਾਰ ਅੰਕੜੇ ਦੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ
- Siege of The CM's Residence : ਟੀਚਰ ਯੂਨੀਅਨ ਵਲੋਂ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ
ਪਹਿਲੇ ਦਿਨ 8563 ਕੁਇੰਟਲ ਝੋਨੇ ਦੀ ਖਰੀਦ ਹੋਈ : ਖੰਨਾ ਮੰਡੀ ਵਿੱਚ ਹੁਣ ਤੱਕ ਕੁੱਲ 15706 ਕੁਇੰਟਲ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਪਹਿਲੇ ਦਿਨ ਹੀ 8563 ਕੁਇੰਟਲ ਝੋਨਾ ਖਰੀਦਿਆ ਗਿਆ। ਜਦੋਂਕਿ ਵਪਾਰੀਆਂ ਵੱਲੋਂ ਪਹਿਲਾਂ 1706 ਕੁਇੰਟਲ ਝੋਨਾ ਖਰੀਦਿਆ ਗਿਆ ਸੀ। ਕੁੱਲ 10269 ਕੁਇੰਟਲ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਹਿਲੀ ਅਕਤੂਬਰ ਨੂੰ ਪਨਗਰੇਨ ਨੇ 3500 ਟਨ, ਮਾਰਕਫੈੱਡ ਨੇ 1500, ਪਨਸਪ ਨੇ 1500, ਵੇਅਰਹਾਊਸ ਨੇ 1500 ਅਤੇ ਵਪਾਰੀਆਂ ਨੇ 2269 ਟਨ ਝੋਨੇ ਦੀ ਖਰੀਦ ਕੀਤੀ।