ਲੁਧਿਆਣਾ : ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਲਗਾਤਾਰ ਭ੍ਰਿਸ਼ਟਾਚਾਰ ਉੱਤੇ ਨਕੇਲ ਕੱਸਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਪੰਚਾਇਤ ਮੰਤਰੀ ਵਲੋਂ ਲੁਧਿਆਣਾ ਵਿੱਚ 6 ਪਿੰਡਾਂ ਦੀਆਂ ਪੰਚਾਇਤਾਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਚਾਇਤ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਸੀ ਕਿ ਲੁਧਿਆਣਾ ਦੇ 6 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਪਿੰਡਾਂ ਨੂੰ ਮੁਆਵਜ਼ਾ ਵਜੋਂ ਜਾਰੀ ਕੀਤੀ ਗਈ ਰਿਵਾਰਡ ਰਕਮ ਦੀ ਵਰਤੋਂ ਬਿਨਾਂ ਕਿਸੇ ਮਨਜ਼ੂਰੀ ਦੇ ਕੀਤੀ ਗਈ ਹੈ।
ਮਹਿਕਮੇਂ ਤੋਂ ਨਹੀਂ ਲਈ ਮਨਜ਼ੂਰੀ : ਉਹਨਾਂ ਕਿਹਾ ਸੀ ਕਿ ਤਕਰੀਬਨ 121 ਕਰੋੜ ਦੇ ਕਰੀਬ ਜੀ ਰਕਮ ਦੀ ਵਰਤੋਂ ਕਰ ਲਈ ਗਈ ਸੀ। ਇਸਦੇ ਲਈ ਉਹਨਾਂ ਨੇ ਸੰਬੰਧਿਤ ਅਧਿਕਾਰੀਆਂ ਜਾਂ ਫਿਰ ਮਹਿਕਮੇ ਤੋਂ ਮਨਜ਼ੂਰੀ ਨਹੀਂ ਲਈ। ਇਸ ਦੇ ਲਈ ਉਹਨਾਂ ਦੀ ਮਦਦ ਕਰਨ ਵਾਲੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਅਰੰਭੀ ਗਈ ਹੈ। ਜਿੱਥੇ ਛੇ ਪਿੰਡਾਂ ਦੇ ਸਰਪੰਚਾਂ ਖਿਲਾਫ ਚਾਰਜ ਸੀਟ ਜਾਰੀ ਕੀਤੀ ਗਈ ਹੈ ਉੱਥੇ ਹੀ ਕੁਝ ਬੈਂਕਾਂ ਨੂੰ ਵੀ ਬਲੈਕ ਲਿਸਟ ਕੀਤਾ ਗਿਆ ਹੈ ।
ਵਿਭਾਗ ਨੇ ਅਰੰਭੀ ਜਾਂਚ : ਸਬੰਧਿਤ ਪੰਚਾਇਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਛੇ ਪਿੰਡਾਂ ਦੀਆਂ ਪੰਚਾਇਤਾਂ ਖਿਲਾਫ ਚਾਰਜਸ਼ੀਟ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਇਨਾਂ ਪਿੰਡਾਂ ਵੱਲੋਂ ਮੁਆਵਜ਼ੇ ਵਜੋਂ ਦਿੱਤੀ ਰਿਵਾਰਡ ਰਕਮ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸਨੂੰ ਲੈ ਕੇ ਹੁਣ ਵਿਭਾਗ ਵੱਲੋਂ ਜਾਂਚ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਨੇ ਦੱਸਿਆ ਕਿ ਕੁਝ ਅਧਿਕਾਰੀ ਦੀ ਮਿਲੀ ਭੁਗਤ ਨੂੰ ਲੈ ਕੇ ਵੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪ੍ਰਾਈਵੇਟ ਬੈਂਕਾਂ ਜਿਨਾਂ ਵਿੱਚ ਫੰਡ ਜਮਾ ਸੀ ਤੋਂ ਵਾਰ-ਵਾਰ ਜਾਣਕਾਰੀ ਮੰਗਣ ਤੇ ਵੀ ਨਹੀਂ ਦਿੱਤੀ । ਜਿਸ ਦੇ ਚਲਦਿਆਂ ਹੁਣ ਇਹਨਾਂ ਬੈਂਕਾਂ ਨੂੰ ਬਲੈਕ ਲਿਸਟ ਕਰਨ ਦੇ ਹੁਕਮ ਕੀਤੇ ਗਏ ਹਨ।
- Mohali Triple Murder: ਮੋਹਾਲੀ ਤਿਹਰੇ ਕਤਲਕਾਂਡ 'ਚ ਮਾਰੇ ਗਏ ਪਤੀ-ਪਤਨੀ ਤੇ ਬੱਚੇ ਦਾ ਜੱਦੀ ਪਿੰਡ ਹੋਇਆ ਅੰਤਮ ਸਸਕਾਰ
- Army Statement On Agniveer: ਅਗਨੀਵੀਰ ਗਾਰਡ ਆਫ਼ ਆਨਰ ਉੱਤੇ ਬੋਲੀ ਭਾਰਤੀ ਫੌਜ, ਅੰਮ੍ਰਿਤਪਾਲ ਨੇ ਕੀਤੀ ਖੁਦਕੁਸ਼ੀ, ਇਸ ਲਈ ਨਹੀਂ ਦਿੱਤਾ ਸਨਮਾਨ
- Fire in Chandigarh PGI: ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਵਿੱਚ ਲੱਗੀ ਭਿਆਨਕ ਅੱਗ, ਸਵਾਲਾਂ ਦੇ ਘੇਰੇ ਵਿੱਚ ਪ੍ਰਸ਼ਾਸਨ, ਹਫ਼ਤੇ ਅੰਦਰ ਦੂਜੀ ਘਟਨਾ
ਇਹ ਹੈ ਜਾਂਚ ਦੀ ਜੜ੍ਹ : ਦਰਅਸਲ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ।