ਲੁਧਿਆਣਾ: ਮਾਤਾ ਗੰਗਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ 'ਆਪਣਾ ਮੂਲ ਪਛਾਣ' ਵਿਸ਼ੇ ਉੱਤੇ ਆਧਾਰਿਤ ਮੁਕਾਬਲੇ ਕਰਵਾਏ ਗਏ, ਜਿੱਥੇ ਬਹੁਤ ਸਾਰੇ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਾਣਕਾਰੀ ਦਿੰਦਿਆਂ ਮਾਤਾ ਗੰਗਾ ਖ਼ਾਲਸਾ ਕਾਲਜ ਦੀ ਪ੍ਰਿੰਸੀਪਲ ਡਾਕਟਰ ਕੁਲਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਇਹ ਵਿਰਾਸਤੀ ਮੇਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਕਰਕੇ ਇਸ ਫੈਸਟੀਵਲ ਦਾ ਨਾਂਅ ਵੀ 'ਆਪਣਾ ਮੂਲ ਪਛਾਣ' ਰੱਖਿਆ ਗਿਆ।
ਇਸ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕੇ ਨੌਜਵਾਨ ਪੀੜ੍ਹੀ ਹੀ ਸਮਾਜ ਵਿਚ ਪੈਦਾ ਹੋ ਰਹੀਆਂ ਕੁਰੀਤੀਆਂ ਨੂੰ ਠੱਲ੍ਹ ਪਾ ਸਕਦੀ ਹੈ। ਇਸ ਲਈ ਲੋੜ ਹੈ ਕਿ ਨੌਜਵਾਨ ਪੀੜ੍ਹੀ ਦਾ ਸਹੀ ਮਾਰਗ ਦਰਸ਼ਨ ਕਰਨ ਦੀ। ਇਸੇ ਕਰਕੇ ਆਪਣਾ ਮੂਲ ਪਛਾਣ ਵਿਸ਼ੇ ਨੂੰ ਇਹ ਪ੍ਰੋਗਰਾਮ ਸਮਰਪਿਤ ਕਰਕੇ ਨੌਜਵਾਨਾਂ ਨੂੰ ਆਪਣੇ ਮੂਲ ਪਹਿਚਾਣਨ ਵੱਲ ਪ੍ਰੇਰਿਤ ਕੀਤਾ ਗਿਆ।
ਇਹ ਵੀ ਪੜ੍ਹੋ:ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਬਣੇ ਰਵੀ ਸ਼ੰਕਰ ਝਾਅ
ਹਿੱਸਾ ਲੈਣ ਆਏ ਵਿਦਿਆਰਥੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਹੋਣ ਵਾਲੇ ਪ੍ਰੋਗਰਾਮ ਪੰਜਾਬੀ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਵਿੱਚ ਇੱਕ ਅਹਿਮ ਰੋਲ ਅਦਾ ਕਰਦੇ ਹਨ। ਇਸ ਲਈ ਜੇਕਰ ਅਸੀਂ ਆਪਣੇ ਸੱਭਿਆਚਾਰ ਨੂੰ ਜ਼ਿੰਦਾ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂ ਕਰਾਉਣਾ ਪਵੇਗਾ। ਇਸ ਨਾਲ ਨੌਜਵਾਨ ਜਿੱਥੇ ਇੱਕ ਪਾਸੇ ਸਮਾਜਿਕ ਕੁਰੀਤੀਆਂ ਦਾ ਮੁਕਾਬਲਾ ਕਰ ਸਕਣਗੇ, ਉਧਰ ਦੂਜੇ ਪਾਸੇ ਇਸ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਵਿੱਚ ਵੀ ਆਪਣਾ ਅਹਿਮ ਰੋਲ ਅਦਾ ਕਰਨਗੇ।