ETV Bharat / state

ਲੁਧਿਆਣਾ: ਸਕੂਲ ਫ਼ੀਸ ਨੂੰ ਲੈ ਕੇ ਨਿੱਜੀ ਸਕੂਲ ਦੇ ਖ਼ਿਲਾਫ਼ ਮਾਪਿਆਂ ਨੇ ਕੀਤਾ ਪ੍ਰਦਰਸ਼ਨ - school fees

ਲੁਧਿਆਣਾ ਸ਼ਹਿਰ ਦੇ ਸਿਲਵਰ ਸਪੋਟ ਸਕੂਲ ਵਿਰੁੱਧ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਫ਼ੀਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਪਿਛਲੇ ਹਫ਼ਤੇ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਸਕੂਲ ਪ੍ਰਿੰਸੀਪਲ ਤੇ ਸਕੂਲ ਪ੍ਰਸ਼ਾਸਨ ਨਾਲ ਸਕੂਲ ਫ਼ੀਸਾਂ ਨੂੰ ਲੈ ਕੇ ਮੀਟਿੰਗ ਹੋਵੇਗੀ ਜਦੋਂ ਉਹ ਅੱਜ ਸਕੂਲ ਦੇ ਬਾਹਰ ਪੂੱਜੇ ਤਾਂ ਸਕੂਲ ਦੇ ਬਾਹਰ ਤਾਲਾ ਲੱਗਿਆ ਹੋਇਆ ਸੀ।

ਫ਼ੋਟੋ
ਫ਼ੋਟੋ
author img

By

Published : Sep 14, 2020, 4:45 PM IST

ਲੁਧਿਆਣਾ: ਸਕੂਲ ਫ਼ੀਸ ਦਾ ਮਾਮਲਾ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਲੁਧਿਆਣਾ ਸ਼ਹਿਰ ਦੇ ਸਿਲਵਰ ਸਪੋਟ ਸਕੂਲ ਵਿਰੁੱਧ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਫ਼ੀਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੌਕੇ 'ਤੇ ਪੂੱਜੀ ਪੁਲਿਸ ਨੇ ਵਿਦਿਆਰਥੀਆਂ ਦੇ ਮਾਪਿਆਂ ਉੱਤੇ ਪਰਚਾ ਦਰਜ ਕਰਨ ਲਈ ਕਿਹਾ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਪ੍ਰਿੰਸੀਪਲ ਉੱਤੇ ਇਲਜ਼ਾਮ ਲਗਾਇਆ ਕਿ ਸਕੂਲ ਦੀ ਪ੍ਰਿੰਸੀਪਲ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਨਹੀਂ ਕਰ ਰਹੇ ਉਹ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਉਨ੍ਹਾਂ ਨੂੰ ਖੱਜਲ-ਖੁਆਰ ਕਰ ਰਹੇ ਹਨ।

ਲੁਧਿਆਣਾ: ਨਿੱਜੀ ਸਕੂਲ ਦੇ ਖ਼ਿਲਾਫ਼ ਮਾਪਿਆਂ ਨੇ ਸਕੂਲ ਫ਼ੀਸ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਪਿਛਲੇ ਹਫ਼ਤੇ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਸਕੂਲ ਪ੍ਰਿੰਸੀਪਲ ਤੇ ਸਕੂਲ ਪ੍ਰਸ਼ਾਸਨ ਨਾਲ ਸਕੂਲ ਫ਼ੀਸਾਂ ਨੂੰ ਲੈ ਕੇ ਮੀਟਿੰਗ ਹੋਵੇਗੀ ਜਦੋਂ ਉਹ ਅੱਜ ਸਕੂਲ ਦੇ ਬਾਹਰ ਪੂੱਜੇ ਤਾਂ ਸਕੂਲ ਦੇ ਬਾਹਰ ਤਾਲਾ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਸਕੂਲ ਦੇ ਪ੍ਰਿੰਸੀਪਲ ਨਾਲ ਇਸ ਸਬੰਧ ਵਿੱਚ ਮੀਟਿੰਗ ਕਰਨ ਲਈ ਕਹਿੰਦੇ ਹਨ ਤਾਂ ਉਹ ਇੰਝ ਹੀ ਟਾਲ ਮਟੋਲੇ ਕਰਦੇ ਰਹਿੰਦੇ ਹਨ।

ਇਸ ਦੇ ਨਾਲ ਹੀ ਵਿਦਿਆਰਥੀ ਦੇ ਮਾਪਿਆਂ ਨੇ ਕਿਹਾ ਕਿ ਸਿਲਵਰ ਸਪੋਟ ਸਕੂਲ ਸਿਰਫ਼ ਪੀ.ਐਸ.ਬੀ.ਈ ਨਾਲ ਐਸੋਸੀਏਟ ਹੈ ਪਰ ਇਹ ਸਕੂਲ ਉਨ੍ਹਾਂ ਤੋਂ ਫ਼ੀਸਾਂ ਸੀਬੀਐਸਸੀ ਵਾਂਗ ਵਸੂਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਨਲਾਈਨ ਕਲਾਸ ਦੀ ਫ਼ੀਸ ਦੇਣ ਨੂੰ ਤਿਆਰ ਹਨ ਪਰ ਇਸ ਤੋਂ ਇਲਾਵਾ ਹੋਰ ਕੋਈ ਫ਼ੀਸ ਨਹੀਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਉਨ੍ਹਾਂ ਨੂੰ ਕਹਿ ਰਹੀ ਹੈ ਕਿ ਜੇਕਰ ਉਨ੍ਹਾਂ ਨੇ ਪ੍ਰਦਰਸ਼ਨ ਬੰਦ ਨਹੀਂ ਕੀਤਾ ਤਾਂ ਉਹ ਉਨ੍ਹਾਂ ਉੱਤੇ ਹੀ ਪਰਚੇ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕ ਦੇ ਲਈ ਲੜ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ।

ਇਹ ਵੀ ਪੜ੍ਹੋ:ਜਲੰਧਰ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਹਨੂਮਾਨ ਜੀ ਦੇ ਦਿਖੇ ਪੈਰਾਂ ਦੇ ਨਿਸ਼ਾਨ!

ETV Bharat Logo

Copyright © 2025 Ushodaya Enterprises Pvt. Ltd., All Rights Reserved.