ETV Bharat / state

Kahnna News: ਨਾਜਾਇਜ਼ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਕੁੱਟ-ਕੁੱਟ ਮਾਰ ਦਿੱਤਾ ਮਰੀਜ਼, ਲਾਸ਼ ਕੀਤੀ ਖੁਰਦ-ਬੁਰਦ

ਖੰਨਾ ਦੇ ਪਾਇਕ ਵਿਖੇ ਚੱਲ ਰਹੇ ਇਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਇਕ ਮਰੀਜ਼ ਦਾ ਸੈਂਟਰ ਦੇ ਕਰਿੰਦਿਆਂ ਵੱਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਹੈ। ਕਤਲ ਤੋਂ ਬਾਅਦ ਮਰੀਜ਼ ਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਗਈ। ਇਸ ਦਾ ਖੁਲਾਸ ਉਦੋਂ ਹੋਇਆ ਜਦੋਂ ਮਰੀਜ਼ ਦੇ ਵਾਰਸ ਉਸ ਨੂੰ ਮਿਲਣ ਲਈ ਸੈਂਟਰ ਪਹੁੰਚੇ।

Patient thrashed to death in illegal drug de-addiction center in khanna
ਨਾਜਾਇਜ਼ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ ਦਾ ਕੁੱਟ-ਕੁੱਟ ਕੇ ਕਤਲ
author img

By

Published : Jun 11, 2023, 8:38 PM IST

ਨਾਜਾਇਜ਼ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ ਦਾ ਕੁੱਟ-ਕੁੱਟ ਕੇ ਕਤਲ

ਖੰਨਾ: ਖੰਨਾ ਦੇ ਪਾਇਲ ਇਲਾਕੇ 'ਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ ਗਿਆ। ਡੇਢ ਮਹੀਨੇ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਕੋਈ ਥਹੁ-ਪਤਾ ਵੀ ਨਹੀਂ ਲੱਗਾ। ਜਦੋਂ ਪੁਲਿਸ ਨੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕੀਤੀ ਤਾਂ ਸੱਚਾਈ ਸਾਹਮਣੇ ਆ ਗਈ। ਇਸ ਸਬੰਧੀ ਪਾਇਲ ਥਾਣੇ ਵਿੱਚ ਪੰਜ ਵਿਅਕਤੀਆਂ ਪ੍ਰਨੀਤ ਸਿੰਘ, ਹਰਮਨਪ੍ਰੀਤ ਸਿੰਘ, ਉਸ ਦੇ ਭਰਾ ਵਿਕਰਮ ਸਿੰਘ ਵਿੱਕੀ, ਗੁਰਵਿੰਦਰ ਸਿੰਘ ਗਿੰਦਾ ਅਤੇ ਪ੍ਰਦੀਪ ਸਿੰਘ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ।

ਘਰ ਵਿੱਚ ਚਲਾਇਆ ਜਾ ਰਿਹਾ ਸੀ ਨਾਜਾਇਜ਼ ਨਸ਼ਾ ਛੁਡਾਊ ਕੇਂਦਰ : ਜਾਣਕਾਰੀ ਮੁਤਾਬਕ ਪਾਇਲ ਦੇ ਕੱਦੋਂ ਰੋਡ 'ਤੇ ਗੁਰੂ ਕ੍ਰਿਪਾ ਵਿਦਿਆਲਿਆ ਦੇ ਨਾਂ 'ਤੇ ਇਕ ਘਰ 'ਚ ਨਾਜਾਇਜ਼ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅੰਮ੍ਰਿਤਸਰ ਦਾ ਰਹਿਣ ਵਾਲਾ ਅਮਨਦੀਪ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਇੱਥੇ ਦਾਖਲ ਹੋਇਆ ਸੀ। ਅੰਮ੍ਰਿਤਸਰ ਦੇ ਫਤਿਹ ਸਿੰਘ ਨੂੰ ਕਰੀਬ ਪੰਜ ਮਹੀਨੇ ਪਹਿਲਾਂ ਇਸ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ। ਸੈਂਟਰ ਵਿੱਚ ਦਾਖ਼ਲ ਨੌਜਵਾਨਾਂ ਨਾਲ ਅਣਮਨੁੱਖੀ ਸਲੂਕ ਕੀਤਾ ਜਾਂਦਾ ਸੀ। ਕੰਮ ਨਾ ਕਰਨ 'ਤੇ ਕੁੱਟਮਾਰ ਕਰਦੇ ਸਨ। 21 ਅਪ੍ਰੈਲ ਨੂੰ ਅਮਨਦੀਪ ਸਿੰਘ ਨੂੰ ਕੱਪੜੇ ਧੋਣ ਲਈ ਲਾਇਆ ਗਿਆ ਸੀ। ਅਮਨਦੀਪ ਹੌਲੀ-ਹੌਲੀ ਕੱਪੜੇ ਧੋ ਰਿਹਾ ਸੀ। ਇਸ ਕਾਰਨ ਉਕਤ ਮੁਲਜ਼ਮਾਂ ਨੇ ਰਾਤ ਨੂੰ ਹਾਲ ਦੇ ਅੰਦਰ ਅਮਨਦੀਪ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਤਿਹ ਸਿੰਘ ਅਤੇ ਹੋਰ ਨੌਜਵਾਨਾਂ ਦੇ ਸਾਹਮਣੇ ਅਮਨਦੀਪ ਨੂੰ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ। ਕੁੱਟਮਾਰ ਦੌਰਾਨ ਅਮਨਦੀਪ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਅਮਨਦੀਪ ਸਿੰਘ ਦੀ ਲਾਸ਼ ਨੂੰ ਬਾਹਰ ਕੱਢ ਲਿਆ ਅਤੇ ਸੈਂਟਰ ਵਿੱਚ ਦਾਖ਼ਲ ਹੋਰ ਨੌਜਵਾਨਾਂ ਨੂੰ ਬੰਦ ਕਰ ਦਿੱਤਾ।

ਕੰਮ ਨਾ ਕਰਨ ਉਤੇ ਨੌਜਵਾਨ ਦਾ ਕੁੱਟ-ਕੁੱਟ ਕੇ ਕੀਤਾ ਕਤਲ : ਇਸ ਕਤਲ ਤੋਂ ਬਾਅਦ ਮੁਲਜ਼ਮ ਨਸ਼ਾ ਛੁਡਾਊ ਕੇਂਦਰ ਵਿੱਚ ਕਹਿਣ ਲੱਗੇ ਕਿ ਅਮਨਦੀਪ ਸਿੰਘ ਨੂੰ ਆਪਣੇ ਘਰ ਛੱਡ ਦਿੱਤਾ ਗਿਆ ਹੈ। ਇਸੇ ਦੌਰਾਨ 9 ਜੂਨ ਨੂੰ ਅਮਨਦੀਪ ਸਿੰਘ ਦਾ ਭਰਾ ਰਵਿੰਦਰ ਸਿੰਘ ਨਸ਼ਾ ਛੁਡਾਊ ਕੇਂਦਰ ਆਇਆ, ਜਿਸ ਨੇ ਅਮਨਦੀਪ ਸਿੰਘ ਬਾਰੇ ਪੁੱਛਿਆ। ਇਸ ਤੋਂ ਬਾਅਦ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਨੌਜਵਾਨਾਂ ਨੂੰ ਯਕੀਨ ਹੋ ਗਿਆ ਕਿ ਅਮਨਦੀਪ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਵੱਲੋਂ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਤਿਹ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੇ ਸਾਹਮਣੇ ਅਮਨਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ। ਪੁਲਿਸ ਨੇ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਦੋ ਵਿਅਕਤੀਆਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਕਥਿਤ ਸੈਂਟਰ ਵਿੱਚ ਮਰੀਜ਼ਾਂ ਉਤੇ ਢਾਹਿਆ ਜਾਂਦਾ ਸੀ ਅਣਮਨੁੱਖੀ ਤਸ਼ੱਦਦ : ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨਾਂ 'ਤੇ ਥਰਡ ਡਿਗਰੀ ਤਸ਼ੱਦਦ ਕੀਤਾ ਜਾਂਦਾ ਸੀ। ਇੱਥੇ ਗੁਪਤ ਅੰਗਾਂ 'ਤੇ ਡੰਡੇ ਮਾਰੇ ਜਾਂਦੇ ਸੀ। ਇਸ ਸੈਂਟਰ 'ਚ ਇਲਾਜ ਕਰਵਾਉਣ ਆਏ ਇਕ ਨੌਜਵਾਨ ਨੇ ਕੈਮਰੇ ਦੇ ਸਾਹਮਣੇ ਸਾਰੇ ਰਾਜ਼ ਖੋਲ੍ਹ ਦਿੱਤੇ। ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਜਾਂਦਾ ਸੀ। ਨਸ਼ਾ ਛੁਡਾਉਣ ਵਾਲੇ ਖੁਦ ਵੀ ਨਸ਼ੇ ਵਿਚ ਆ ਕੇ ਅੱਤਿਆਚਾਰ ਕਰਦੇ ਸਨ। ਪਾਇਲ ਥਾਣੇ ਦੇ ਐਸਐਚਓ ਵਿਨੋਦ ਕੁਮਾਰ ਨੇ ਦੱਸਿਆ ਕਿ ਪੰਜ ਮੁਲਜ਼ਮਾਂ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.