ਲੁਧਿਆਣਾ: ਮਲੇਰਕੋਟਲਾ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ (District President of Malerkotla Patwar Union) ਦੀਦਾਰ ਸਿੰਘ 'ਤੇ ਰਿਸ਼ਵਤ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਪਰਚਾ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਪਟਵਾਰੀ 10 ਦਿਨ ਦੀ ਛੁੱਟੀ ਅਤੇ ਹੜਤਾਲ ਕਰ ਰਹੇ ਹਨ। ਜਿਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਆਮ ਲੋਕ ਕੰਮ ਕਰਵਾਉਣ ਲਈ ਪਟਵਾਰ ਖਾਨੇ (Patwar Khane) ਆ ਰਹੇ ਹਨ ਅਤੇ ਖੱਜਲ-ਖੁਆਰ ਹੋ ਕੇ ਵਾਪਸ ਮੁੜ ਰਹੇ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਲੋਕਾਂ ਨੇ ਕਿਹਾ ਕਿ ਨਹੀਂ ਹੋਇਆ ਕੋਈ ਬਦਲਾਅ, ਨਵੀਂ ਸਰਕਾਰ ਵਿੱਚ ਵੀ ਉਹੀ ਹੜਤਾਲਾਂ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਉਧਰ ਪਟਵਾਰੀਆਂ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਜਿੱਥੇ ਪੰਜਾਬ ਪਟਵਾਰ ਜਥੇਬੰਦੀ (Patwar Organization) ਵੱਲੋਂ ਐਲਾਨ ਕੀਤਾ ਗਿਆ ਸੀ ਕਿ 4 ਮਈ ਤੋਂ ਲੈ ਕੇ 15 ਮਈ ਤੱਕ ਪਟਵਾਰੀ ਸਮੂਹਿਕ ਛੁੱਟੀ ਕਰਨਗੇ ਅਤੇ ਹੜਤਾਲ ਅਤੇ ਧਰਨਾ ਪ੍ਰਦਰਸ਼ਨ (Strikes and demonstrations) ਕਰਨਗੇ। ਜਿਸ ਦੇ ਕਾਰਨ ਅੱਜ ਤੋਂ ਹੀ ਪਟਵਾਰਖਾਨੇ ਬੰਦ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕਾਂ ਨੇ ਕਿਹਾ ਕਿ ਉਹ ਕੰਮ ਕਰਵਉਣ ਆਏ ਸਨ, ਪਰ ਹੁਣ ਉਨ੍ਹਾਂ ਨੂੰ ਖਾਲੀ ਜਾਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਵੀਂ ਸਰਕਾਰ ਆਉਣ ‘ਤੇ ਵੀ ਕੋਈ ਫ਼ਰਕ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕੋਈ ਹੱਲ ਕੀਤਾ ਜਾਵੇ।
ਉਧਰ ਦੂਜੇ ਪਾਸੇ ਲੁਧਿਆਣਾ ਪਟਵਾਰ ਯੂਨੀਅਨ ਐਸੋਸੀਏਸ਼ਨ ਦੇ ਚੇਅਰਮੈਨ (Chairman of Ludhiana Patwar Union Association) ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਮਲੇਰਕੋਟਲਾ ‘ਚ ਹੋ ਪਟਵਾਰ ਯੂਨੀਅਨ ਦੇ ਪ੍ਰਧਾਨ ਨਾਲ ਧੱਕਾ ਕੀਤਾ ਗਿਆ ਹੈ। ਉਸ ਦੇ ਰੋਸ ਵਜੋਂ ਉਨ੍ਹਾਂ ਨੇ ਕੰਮ ਕਾਰ ਠੱਪ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਮੁਲਜ਼ਮਾਂ ‘ਤੇ ਦਬਾਅ ਪਾਇਆ ਜਾ ਰਿਹਾ ਹੈ। ਇਸ ਨਾਲ ਕੁਝ ਨਹੀਂ ਹੋਣ ਵਾਲਾ ਉਨ੍ਹਾਂ ਕਿਹਾ ਕੇ ਜ਼ਮੀਨੀ ਪੱਧਰ ‘ਤੇ ਸਰਕਾਰ ਕੰਮ ਕਰੇ।
ਇਹ ਵੀ ਪੜ੍ਹੋ: ਕਾਰਵਾਈ ਦੇ ਕਿਆਸ ਤੋਂ ਪਹਿਲਾਂ ਸਿੱਧੂ ਨੇ ਤੋੜੀ ਚੁੱਪੀ, ਸ਼ਾਇਰਾਨਾ ਅੰਦਾਜ਼ ’ਚ ਦਿੱਤਾ ਜਵਾਬ