ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰਨ ਦੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਨੀਸ਼ ਤਿਵਾੜੀ ਦੇ ਕਰੀਬੀ ਰਹਿ ਚੁੱਕੇ ਪਵਨ ਦੀਵਾਨ ਨੇ ਸਿੱਧੂ 'ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਦੇ ਕੰਮ ਕਰਨ ਦੀ ਭਾਵਨਾ 'ਤੇ ਸਵਾਲ ਖੜ੍ਹੇ ਕੀਤੇ ਹਨ।
ਗੱਲਬਾਤ ਦੌਰਾਨ ਪਵਨ ਦੀਵਾਨ ਨੇ ਕਿਹਾ ਕਿ ਸਿੱਧੂ ਨੇ ਢਾਈ ਸਾਲ 'ਚ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਦਾ ਧਿਆਨ ਲੋਕਾਂ ਦੀ ਸੇਵਾ ਵੱਲ ਘੱਟ ਅਤੇ ਕਾਮੇਡੀ ਸ਼ੋਅ ਵੱਲ ਵੱਧ ਰਿਹਾ ਹੈ। ਉਨ੍ਹਾਂ ਕੈਪਟਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਬਿਲਕੁਲ ਠੀਕ ਹੈ।
ਜ਼ਿਕਰਯੋਗ ਹੈ ਕਿ ਹਰ ਸਮੇਂ ਚਰਜਾ 'ਚ ਰਹਿਣ ਵਾਲੇ ਸਿੱਧੂ ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਦੇ ਘੇਰੇ 'ਚ ਸਨ। ਵਿਰੋਧੀ ਧਿਰਾਂ ਦੀਆਂ ਟਿੱਪਣੀਆਂ ਨੂੰ ਇੱਕ ਪਾਸੇ ਕਰਦੇ ਹੋਏ ਹੁਣ ਸਿੱਧੂ ਨੂੰ ਆਪਣੀ ਹੀ ਪਾਰਟੀ ਦੇ ਲੋਕਾਂ ਦਾ ਸ਼ਿਕਾਰ ਵੀ ਹੋਣਾ ਪੈ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਵਿਵਾਦਾਂ ਦਾ ਸ਼ਿਕਾਰ ਹੋਏ ਸਿੱਧੂ ਨੂੰ ਕਦੋਂ ਅਤੇ ਕਿਸ ਹੱਦ ਤਕ ਵਿਵਾਦਾਂ 'ਚ ਰਹਿਣਾ ਪਵੇਗਾ।
ਇਹ ਵੀ ਪੜ੍ਹੋ- ਲੱਦਾਖ 'ਚ ਕਾਰਗਿਲ ਵਿਜੇ ਦਿਵਸ ਮੌਕੇ ਲੁਧਿਆਣਾ ਦੇ ਬੀ ਮਨੂ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ