ਮੁਸਲਿਮ ਭਾਈਚਾਰੇ ਨੇ ਲੁਧਿਆਣਾ ਦੀ ਜਾਮਾ ਮਸਜਿਦ 'ਚ ਇਕੱਠੇ ਹੋ ਕੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਮਰਾਨ ਖ਼ਾਨ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਸ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ।

ਇਸ ਦੌਰਾਨ ਸ਼ਾਹੀ ਇਮਾਮ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜਿਸਦੀ ਉਹ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਜਵਾਨ ਸ਼ਹੀਦ ਹੋਏ ਹਨ ਉਨ੍ਹਾਂ ਵਿੱਚੋਂ ਇੱਕ-ਇੱਕ ਮੈਂਬਰ ਨੂੰ 20-20 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਵੀ ਦੇਣੀ ਚਾਹੀਦੀ ਹੈ।