ਲੁਧਿਆਣਾ : ਕੋਵਿਡ -19 ਮਹਾਂਮਾਰੀ ਦੌਰਾਨ ਦਿਨ-ਰਾਤ ਡਿਊਟੀ ਕਰਨ ਵਾਲੇ ਮੁਲਾਜਮਾਂ ਨੂੰ ਸੁਖਦੇਵ ਨਗਰ ਦੇ ਲੋਕਾਂ ਨੇ ਸਨਮਾਨਿਤ ਕੀਤਾ ਤੇ ਨਾਲ ਹੀ ਫੁੱਲਾਂ ਦੀ ਵਰਖਾ ਕਰਕੇ ਹੌਸਲਾ ਵਧਾਇਆ। ਇਸ ਦੌਰਾਨ ਇਲਾਕਾ ਵਾਸੀਆਂ ਨੇ ਪੁਲਿਸ ਮੁਲਾਜ਼ਮਾਂ ਦਾ ਧੰਨਵਾਦ ਕੀਤਾ।
ਇਲਾਕਾ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਤੇ ਉਨ੍ਹਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।
ਦੱਸ ਦੇਈਏ ਕਿ ਇਹ ਪੁਲਿਸ ਮੁਲਾਜ਼ਮ ਮਹਾਂਮਾਰੀ ਦੇ ਚੱਲਦਿਆਂ 24 ਘੰਟੇ ਡਿਊਟੀ ਕਰਦੇ ਹਨ। ਇਸ ਦੌਰਾਨ ਆਪਣੇ ਘਰ ਨਹੀਂ ਜਾ ਰਹੇ ਤੇ ਖੁਦ ਦੀ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕਰ ਰਹੇ ਹਨ।
ਸੁਖਦੇਵ ਨਗਰ ਦੇ ਵਾਸੀਆਂ ਨੇ ਇਨ੍ਹਾਂ ਮੁਲਾਜ਼ਮਾਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਤੇ ਸਿਰੋਪਾਓ ਪਾਕੇ ਸਨਮਾਨ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਲੋਕਾਂ ਨੇ ਤਾੜੀਆਂ ਵਜਾ ਕੇ ਭਾਰਤ ਮਾਤਾ ਦੀ ਜੈ ਮਾਤਾ ਦੇ ਨਾਅਰੇ ਵੀ ਲਗਾਏ।
ਇਹ ਵੀ ਪੜ੍ਹੋ: ਏਐਸਆਈ ਹਰਪ੍ਰੀਤ ਸਿੰਘ ਦੀ ਹਾਲਤ 'ਚ ਸੁਧਾਰ, 5 ਮਹੀਨੇ ਫਿਜ਼ੀਓਥੈਰੇਪੀ ਦੀ ਲੋੜ