ਲੁਧਿਆਣਾ: ਬਿਜਲੀ ਦੇ ਬਿੱਲ ਮਾਫ਼ ਨਾ ਕਰਨ, ਰਾਸ਼ਨ ਦੀ ਵੰਡ ਨਾ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦਿਆਂ ਦੱਖਣੀ ਹਲਕੇ ਦੇ ਵਸਨੀਕਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੜਤਾਲ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਸਰਕਾਰ ਉਨ੍ਹਾਂ ਦੇ ਬਿਜਲੀ ਬਿੱਲਾਂ ਨੂੰ ਮੁਆਫ ਨਹੀਂ ਕਰੇਗੀ ਅਤੇ ਇਲਾਕਾ ਨਿਵਾਸੀਆਂ ਨੂੰ ਰਾਸ਼ਨ ਮੁਹੱਈਆ ਨਹੀਂ ਕਰਵਾਏਗੀ।
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਇੱਕ ਵੀ ਪਰਿਵਾਰ ਨੂੰ ਸਰਕਾਰ ਵੱਲੋਂ ਰਾਸ਼ਨ ਨਹੀਂ ਦਿੱਤਾ ਗਿਆ ਅਤੇ ਇੱਥੋਂ ਤੱਕ ਕਿ ਹਲਕੇ ਦੇ ਵਿਧਾਇਕ ਬਲਵਿੰਦਰ ਬੈਂਸ ਵੀ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਪੁੱਛਣ ਨਹੀਂ ਆਏ।
ਇਹ ਵੀ ਪੜੋ: ਪੰਜਾਬ ਤੋਂ ਬਿਹਾਰ ਪੈਦਲ ਜਾ ਰਹੇ ਮਜ਼ਦੂਰਾਂ ਨੂੰ ਰੋਡਵੇਜ਼ ਬੱਸ ਨੇ ਦਰੜਿਆ, 6 ਦੀ ਹੋਈ ਮੌਤ
ਗੁਰਦੀਪ ਸਿੰਘ ਗੋਸ਼ਾ ਅਤੇ ਸਥਾਨਕ ਵਾਸੀਆਂ ਨੇ ਕਿਹਾ ਕਿ ਸਰਕਾਰ ਵਸਨੀਕਾਂ ਨੂੰ ਬਿਜਲੀ ਦੇ ਬਿੱਲ ਭੇਜ ਰਹੀ ਹੈ ਪਰ ਬਿਨਾਂ ਕਿਸੇ ਆਮਦਨ ਦੇ ਉਹ ਬਿਜਲੀ ਬਿੱਲਾਂ ਦਾ ਭੁਗਤਾਨ ਕਿਵੇਂ ਕਰ ਸਕਦੇ ਹਨ। ਲੋਕ ਆਪਣੀ ਆਮਦਨ ਦਾ ਸਰੋਤ ਗੁਆ ਚੁੱਕੇ ਹਨ ਅਤੇ ਸਰਕਾਰ ਕੋਈ ਸਹਾਇਤਾ ਨਹੀਂ ਦੇ ਰਹੀ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਵਿਧਾਇਕ ਬੈਂਸ ਦੇ ਭਰਾ ਪ੍ਰਚਾਰ ਕਰਨ ਲਈ ਲਾਈਵ ਵੀਡੀਓ ‘ਤੇ ਮੁੱਦਾ ਉਠਾਉਂਦੇ ਹਨ ਪਰ ਉਹ ਕਦੇ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਲਈ ਨਹੀਂ ਜਾਂਦੇ। ਯੂਥ ਅਕਾਲੀ ਦਲ ਨੇ ਲੋੜਵੰਦ ਲੋਕਾਂ ਦੀ ਹਰ ਮਦਦ ਦਾ ਭਰੋਸਾ ਦਿੱਤਾ ਹੈ ਪਰ ਸਰਕਾਰ ਅਤੇ ਇਲਾਕਾ ਵਿਧਾਇਕ ਨੂੰ ਵੀ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।