ETV Bharat / state

ਕੌਂਸਲਰ ਦੇ ਦਫਤਰ ਵਿੱਚ ਸੁੱਟਿਆ ਸੀਵਰੇਜ ਦਾ ਗੰਦਾ ਪਾਣੀ - Demonstration against the councilor

ਮਨਜੀਤ ਨਗਰ ਇਲਾਕੇ ਵਿੱਚ ਮੁੜ ਫ਼ੇਰ ਇਲਾਕਾ ਨਿਵਾਸੀਆਂ ਨੇ ਕੌਂਸਲਰ ਦੇ ਖਿ਼ਲਾਫ਼ ਪ੍ਰਦਰਸ਼ਨ (Demonstration against the councilor) ਕੀਤਾ। ਇਸ ਮੌਕੇ ਉਨ੍ਹਾਂ ਨੇ ਕੌਂਸਲਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਇਲਾਕੇ ਵਿੱਚ ਸੀਵਰੇਜ ਦਾ ਪਾਣੀ ਘਰਾਂ ਵਿੱਚ ਪ੍ਰਵੇਸ਼ ਕਰ ਰਿਹਾ ਹੈ ਜਿਸ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ 2 ਦਿਨ ਪਹਿਲਾਂ ਰੋਸ ਪ੍ਰਦਰਸ਼ਨ (Protest) ਕੀਤਾ ਸੀ।

ਕੌਂਸਲਰ ਦੇ ਦਫਤਰ ਵਿੱਚ ਸੁੱਟਿਆ ਸੀਵਰੇਜ ਦਾ ਗੰਦਾ ਪਾਣੀ

author img

By

Published : Apr 17, 2022, 12:41 PM IST

ਲੁਧਿਆਣਾ: ਮਨਜੀਤ ਨਗਰ ਇਲਾਕੇ ਵਿੱਚ ਮੁੜ ਫ਼ੇਰ ਇਲਾਕਾ ਨਿਵਾਸੀਆਂ ਨੇ ਕੌਂਸਲਰ ਦੇ ਖਿ਼ਲਾਫ਼ ਪ੍ਰਦਰਸ਼ਨ (Demonstration against the councilor) ਕੀਤਾ। ਇਸ ਮੌਕੇ ਉਨ੍ਹਾਂ ਨੇ ਕੌਂਸਲਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

ਇਲਾਕੇ ਵਿੱਚ ਸੀਵਰੇਜ ਦਾ ਪਾਣੀ ਘਰਾਂ ਵਿੱਚ ਪ੍ਰਵੇਸ਼ ਕਰ ਰਿਹਾ ਹੈ ਜਿਸ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ 2 ਦਿਨ ਪਹਿਲਾਂ ਰੋਸ ਪ੍ਰਦਰਸ਼ਨ (Protest) ਕੀਤਾ ਸੀ ਅਤੇ ਕੌਂਸਲਰ ਦੇ ਦਫ਼ਤਰ (Counselor's Office) ਵਿਖੇ ਸੀਵਰੇਜ ਦਾ ਗੰਦਾ ਪਾਣੀ ਸੁੱਟਿਆ ਸੀ। ਜਿਸ ਤੋਂ ਬਾਅਦ ਇਲਾਕਾ ਕੌਂਸਲਰ ਦੀ ਸ਼ਿਕਾਇਤ ਉਪਰ ਇਲਾਕਾ ਨਿਵਾਸੀਆਂ ਦੇ ਪਰਚਾ ਦਰਜ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਅੱਜ ਮੁਹੱਲਾ ਨਿਵਾਸੀਆਂ ਨੇ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਥਾਣੇ ਵਿੱਚ ਵੀ ਗ੍ਰਿਫ਼ਤਾਰੀ ਦੇਣ ਲਈ ਪਹੁੰਚੇ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਸੀਵਰੇਜ ਦੇ ਪਾਣੀ ਤੋਂ ਉਹ ਲਗਾਤਾਰ ਪਰੇਸ਼ਾਨ ਹਨ ਅਤੇ ਕਈ ਵਾਰ ਕੌਂਸਲਰ ਨੂੰ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਨੇ ‘ਤੇ ਇਲਜ਼ਾਮ ਲਗਾਏ ਕਿ ਮਹਿਲਾ ਕੌਂਸਲਰ ਹੋਣ ਦੇ ਨਾਤੇ ਉਨ੍ਹਾਂ ਨੇ ਵੋਟਾਂ ਪਾਈਆਂ ਸਨ, ਪਰ ਮਹਿਲਾ ਕੌਂਸਲਰ (Women counselors) ਇੱਕ ਵਾਰ ਵੀ ਦਫ਼ਤਰ ਵਿੱਚ ਨਜ਼ਰ ਨਹੀਂ ਆਉਂਦੀ। ਉਨ੍ਹਾਂ ਨੇ ਕੌਂਸਲਰ ਪਤੀ ਦੁਆਰਾ ਸੁਣਵਾਈ ਨਾ ਕਰਨ ਦੇ ਇਲਜ਼ਾਮ ਵੀ ਲਗਾਏ। ਉਨ੍ਹਾਂ ਨੇ ਕਿਹਾ ਕਿ ਉਨਾਂ ਨੇ ਮਜ਼ਬੂਰ ਹੋ ਕੇ ਕੌਂਸਲਰ ਦੇ ਦਫ਼ਤਰ ਪਾਣੀ ਸੁੱਟਿਆ ਸੀ, ਪਰ ਕੌਂਸਲਰ ਵੱਲੋਂ ਉਨ੍ਹਾਂ ਉਪਰ ਗਲਤ ਚੋਰੀ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕਰ ਸਕਦੇ ਹਨ।

ਕੌਂਸਲਰ ਦੇ ਦਫਤਰ ਵਿੱਚ ਸੁੱਟਿਆ ਸੀਵਰੇਜ ਦਾ ਗੰਦਾ ਪਾਣੀ

ਉੱਥੇ ਹੀ ਇਸ ਮੌਕੇ ਦੇ ਕੌਂਸਲਰ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਆਈ ਹੈ, ਉਦੋਂ ਤੋਂ ਹੀ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿੱਚ ਉਹ ਗੰਦਗੀ ਦੀ ਸਮੱਸਿਆ ਹੈ। ਜਿਸ ਨੂੰ ਹੌਲੀ-ਹੌਲੀ ਹੱਲ ਕੀਤਾ ਜਾ ਰਿਹਾ ਹੈ, ਪਰ ਫਿਰ ਵੀ ਇਹ ਲੋਕ ਜਾਣ-ਬੁੱਝ ਕੇ ਵਿਕਾਸ ਦੇ ਚੱਲ ਰਹੇ ਕੰਮਾਂ ਨੂੰ ਰੋਕਣ ਦੇ ਲਈ ਅਜਿਹੇ ਕੰਮ ਕਰ ਰਹੇ ਹਨ।

ਉੱਥੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਸਹੀ ਰੱਖਣ ਵਾਸਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਨੂੰ ਕਿਸੇ ਨੂੰ ਵੀ ਹੱਥ ਵਿੱਚ ਲੈਣ ਨਹੀਂ ਦਿੱਤਾ ਜਾਵੇਗਾ, ਪਰ ਜਾਂਚ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੁੱਟੇ ਚਿੱਪ ਵਾਲੇ ਮੀਟਰ

ETV Bharat Logo

Copyright © 2025 Ushodaya Enterprises Pvt. Ltd., All Rights Reserved.