ETV Bharat / state

'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਦੇ ਲਗਾਏ ਕੈਂਪ ਨੂੰ ਲੋਕਾਂ ਨੇ ਦੱਸਿਆ ਡਰਾਮਾ - people said drama

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੌਣਾਂ ਵਿੱਚ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਦੇ ਤਹਿਤ 'ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ' ਦਾ ਇੱਕ ਕੈਂਪ ਲਗਾਇਆ ਗਿਆ, ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਨ ਅਤੇ ਲੋੜਵੰਦ ਗਰੀਬ ਲੋਕਾਂ ਨੂੰ 5 ਮਰਲੇ ਦੇ ਪਲਾਟ ਦੇਣ ਦੀ ਗੱਲ ਕੀਤੀ ਸੀ, ਪਰ ਪਹੁੰਚੇ ਲੋਕਾਂ ਨੇ ਇਸ ਨੂੰ ਡਰਾਮਾ ਦੱਸਿਆ।

ਫ਼ੋਟੋ
author img

By

Published : Jul 20, 2019, 11:40 PM IST

ਲੁਧਿਆਣਾ: ਮਾਛੀਵਾੜਾ ਸਾਹਿਬ ਵਿੱਚ ਪੰਜਾਬ ਸਰਕਾਰ ਦੁਆਰਾ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਦੇ ਤਹਿਤ ਇੱਕ ਕੈਂਪ ਲਗਾਇਆ ਗਿਆ ਸੀ। ਇਸ ਕੈਂਪ ਵਿੱਚ ਹਰ ਵਿਭਾਗ ਦੇ ਬਲਾਕ ਪੱਧਰ ਅਧਿਕਾਰੀ ਪਹੁੰਚੇ ਹੋਏ ਸਨ, ਜੋ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਗੱਲ ਕਰ ਰਹੇ ਸਨ।

ਵੇਖੋ ਵੀਡੀਓ
ਕੈਂਪ ਵਿੱਚ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਸਾਨੂੰ ਇਹ ਕਹਿ ਕੇ ਬੁਲਾਇਆ ਗਿਆ ਸੀ ਕਿ ਤੁਹਾਡੇ ਕੱਚੇ ਮਕਾਨਾਂ ਨੂੰ ਪੱਕੇ ਕੀਤਾ ਅਤੇ ਤੁਹਾਨੂੰ 5 ਮਰਲੇ ਦੇ ਪਲਾਂਟ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਅਸੀਂ ਪਹਿਲਾਂ ਵੀ ਕਈ ਵਾਰ ਇਹ ਫਾਰਮ ਭਰ ਚੁੱਕੇ ਹਾਂ। 2 ਰੁਪਏ ਦੇ ਫਾਰਮ ਦੇ 10 ਰੁਪਏ ਲਏ ਜਾ ਰਹੇ ਹਨ, ਜਿਸ ਨੂੰ ਲੋਕਾਂ ਨੇ ਗਰੀਬਾਂ ਨਾਲ ਹੋ ਰਹੀ ਲੁੱਟ ਦੱਸਿਆ। ਫੋਟੋ ਸਟੇਟ ਕਰਨ ਵਾਲੇ ਸ਼ਰੇਆਮ ਲੋਕਾਂ ਦੀ ਲੁੱਟ ਕਰ ਰਹੇ ਹਨ।

ਇਹ ਵੀ ਪੜ੍ਹੋ: ਯੂਥ ਕਾਂਗਰਸ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ
ਸੰਬੰਧਿਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਰਮ ਦੇ ਨਾਲ ਫਾਇਲ ਵੀ ਦਿੱਤੀ ਜਾ ਰਹੀ ਹੈ ਤਾਂ ਕਰਕੇ 10 ਰੁਪਏ ਲਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਅੱਜ ਫਾਰਮ ਪ੍ਰਾਪਤ ਹੋਏ ਹਨ ਉਹਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ।

Intro:ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੌਣਾਂ ਵਿੱਚ ਕੈਪਟਨ ਨੇ ਜੋ ਵਾਅਦੇ ਕੀਤੇ ,ਉਸੇ ਤਹਿਤ 'ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ' ਦਾ ਇੱਕ ਕੈਂਪ ਲਗਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੱਲ ਕਰਨ ਅਤੇ ਲੋੜਵੰਦ ਗਰੀਬ ਲੋਕਾਂ ਨੂੰ 5 ਮਰਲੇ ਦੇ ਪਲਾਂਟ ਦੇਣ ਦੀ ਗੱਲ ਕੀਤੀ ,ਪਰ ਪਹੁੰਚੇ ਲੋਕਾਂ ਨੇ ਇਸ ਨੂੰ ਦੱਸਿਆ ਡਰਾਮਾ।

Body:ਸੱਤਾਂ ਪ੍ਰਾਪਤ ਕਰਨ ਲਈ ਹਰੇਕ ਪਾਰਟੀ ਲੋਕਾਂ ਨਾਲ ਹਰ ਤਰ੍ਹਾਂ ਦੇ ਵਾਅਦੇ ਕਰਦੀ ਹੈ ,ਕੁਝ ਹੱਦ ਤੱਕ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵੀ ਕਰਦੀ ਹੈ। ਪਰ ਜੇਕਰ ਵਕਤ ਦੇ ਸਤਾਏ ਇਨਸਾਨ ਨੂੰ ਹੋਰ ਪੇ੍ਸ਼ਾਨੀ ਝੱਲਣੀ ਪਵੇ ਤਾਂ ਫਿਰ ਕੌਣ ਜਿੰਮੇਵਾਰ ਹੋਵੇਗਾ।
ਮਾਛੀਵਾੜਾ ਸਾਹਿਬ ਵਿੱਚ ਪੰਜਾਬ ਸਰਕਾਰ ਦੁਆਰਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇੱਕ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ ਹਰ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਪਹੁੰਚੇ ਹੋਏ ਸਨ।ਜੋ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਗੱਲ ਕਰ ਰਹੇ ਸਨ।
ਕੈਂਪ ਵਿੱਚ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਸਾਨੂੰ ਇਹ ਕਹਿ ਕੇ ਬੁਲਾਇਆ ਗਿਆ ਸੀ ਕਿ ਤੁਹਾਡੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਅਤੇ ਤੁਹਾਨੂੰ 5 ਮਰਲੇ ਦੇ ਪਲਾਂਟ ਦਿੱਤੇ ਜਾਣਗੇ।ਉਹਨਾਂ ਦੱਸਿਆ ਕਿ ਅਸੀਂ ਪਹਿਲਾਂ ਵੀ ਕਈ ਵਾਰ ਇਹ ਫਾਰਮ ਭਰ ਚੁੱਕੇ ਹਾਂ,2 ਰੁਪਏ ਦੇ ਫਾਰਮ ਦੇ 10 ਰੁਪਏ ਲਏ ਜਾ ਰਹੇ ਸਨ।ਜਿਸ ਨੂੰ ਲੋਕਾਂ ਨੇ ਗਰੀਬਾਂ ਦੀ ਹੋ ਰਹੀ ਲੁੱਟ ਦੱਸਿਆ। ਫੋਟੋ ਸਟੇਟ ਕਰਨ ਵਾਲੇ ਸ਼ਰੇਆਮ ਲੋਕਾਂ ਦੀ ਲੁੱਟ ਖਸ਼ੁੱਟ ਕਰ ਰਹੇ ਸਨ।
ਸੰਬੰਧਿਤ ਅਧਿਕਾਰੀਆਂ ਦਾ ਕਹਿਣਾ ਸੀ ਕਿ ਫਾਰਮ ਦੇ ਨਾਲ ਫਾਇਲ ਵੀ ਦਿੱਤੀ ਜਾ ਰਹੀ ਹੈ ਤਾਂ 10 ਰੁਪਏ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਅੱਜ ਫਾਰਮ ਪ੍ਰਾਪਤ ਹੋਏ ਹਨ ਉਹਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ।

Conclusion:ਪਹੁੰਚੇ ਲੋਕਾਂ ਨੂੰ ਕਾਫੀ ਮੁਸ਼ਕਿਲ ਦਾ ਸਾਮਣਾ ਕਰਨਾ ਪਿਆ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ।
ਆਖਿਰ ਕਦੋਂ ਤੱਕ ਸਰਕਾਰਾਂ ਗਰੀਬਾਂ ਨੂੰ ਮੁੱਢਲੀਆਂ ਲੋੜਾਂ ਲਈ ਤਰਸ਼ਾਉਦੀਆਂ ਰਹਿਣਗੀਆਂ?
ETV Bharat Logo

Copyright © 2024 Ushodaya Enterprises Pvt. Ltd., All Rights Reserved.