ਲੁਧਿਆਣਾ: ਅੱਜ ਕਾਂਗਰਸ ਦੇ ਐਮ.ਪੀ ਅਤੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਮੰਨਦਾ ਹਾਂ ਕਾਂਗਰਸ ਦੀ ਸਰਕਾਰ ਪੂਰੇ ਪੰਜ ਸਾਲ ਰਹੀ ਹੈ, ਪੰਜ ਸਾਲਾਂ ਵਿੱਚ ਹੀ ਪੰਜਾਬ ਦਾ ਵਿਕਾਸ ਹੋਇਆ ਹੈ।
ਹਿੰਦੂ ਸਿੱਖ ਮਾਮਲੇ ਨੂੰ ਲੈ ਕੇ ਉਹਨਾਂ ਕਿਹਾ ਕਿ ਹਿੰਦੂ ਲੀਡਰ ਦਾ ਮੁੱਦਾ ਕੋਈ ਨਹੀਂ ਹੈ, ਜੋ ਹਿੰਦੂ ਸਿੱਖ ਦੀ ਗੱਲ ਕਰਦੇ ਨੇ ਉਹ ਆਈ.ਐਸ.ਆਈ ਦੇ ਹੱਥਾਂ 'ਚ ਖੇਡਦੇ ਹਨ। ਮਨੀਸ਼ ਤਿਵਾੜੀ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀਆਂ ਨਜ਼ਦੀਕੀਆਂ ਹਨ ਉਹ ਅੱਜ ਵੀ ਕੈਪਟਨ ਨੂੰ ਮਿਲਦੇ ਹਨ।
ਉੱਥੇ ਹੀ ਉਨ੍ਹਾਂ ਮੁਫ਼ਤਖੋਰੀ ਦੀ ਰਾਜਨੀਤੀ ਦੇ ਮਾਮਲੇ ਤੇ ਕਿਹਾ ਕਿ ਰਾਜਨੀਤੀ ਵਿਚਾਰਾਂ ਦੀ ਹੋਣੀ ਚਾਹੀਦੀ ਹੈ ਜੋ ਮੁਫ਼ਤਖੋਰੀ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੇ ਨੇ 21 ਫਰਵਰੀ ਨੂੰ ਉਨ੍ਹਾਂ ਦਾ ਬਿਆਨ ਆ ਜਾਵੇਗਾ ਕਿ ਪੰਜਾਬ ਦੀ ਆਰਥਿਕ ਸਥਿਤੀ ਠੀਕ ਨਹੀਂ ਹੈ। ਉਥੇ ਹੀ ਉਨ੍ਹਾਂ ਪੱਗੜੀ ਦੇ ਮਾਮਲੇ ਤੇ ਕਿਹਾ ਕਿ ਪੱਗ ਸਨਮਾਨਜਨਕ ਹੈ ਇਸ ਕਰਕੇ ਇਸ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਜਦੋਂ ਉਨ੍ਹਾਂ ਨੂੰ ਕਾਂਗਰਸ ਛੱਡਣ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਵਿਚਾਰਧਾਰਾ ਦਾ ਵਖਰੇਵਾਂ ਹੋ ਸਕਦਾ ਹੈ ਪਰ ਕਾਂਗਰਸ ਲਈ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦਿੱਤੀ ਹੈ। ਇਸ ਕਰਕੇ ਅਜਿਹਾ ਕੋਈ ਸਵਾਲ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ:ਅਣਪਛਾਤੇ ਵਿਅਕਤੀ ਨੇ ਕੀਤੀ ਅਜੀਤ ਡੋਭਾਲ ਦੇ ਘਰ 'ਚ ਦਾਖਲ ਹੋਣ ਦੀ ਕੋਸ਼ੀਸ਼, ਪੁਲਿਸ ਨੇ ਕੀਤਾ ਕਾਬੂ