ETV Bharat / state

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ 'ਚ ਲੱਗ ਸਕਦਾ ਪੱਕਾ ਮੋਰਚਾ - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੋਰਚਾ

ਚੰਡੀਗੜ੍ਹ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਲਿਆਉਣ ਜਵਾਬ ਦੇ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਅਸੀਂ ਬੰਦੀ ਸਿੰਘਾਂ ਦੀ ਰਿਹਾਈ release of captive sikhs ਨੂੰ ਲੈ ਕੇ ਇੱਕ ਪੱਕਾ ਇਨਸਾਫ਼ ਮੋਰਚਾ 7 ਜਨਵਰੀ 2023 ਤੋਂ ਚੰਡੀਗੜ੍ਹ ਵਿੱਚ ਸ਼ੁਰੂ ਕਰਨ ਜਾ ਰਹੇ ਹਾਂ। CM Beant Singh murder case

CM Beant Singh murder case
CM Beant Singh murder case
author img

By

Published : Dec 16, 2022, 6:55 PM IST

Updated : Dec 16, 2022, 7:46 PM IST

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ 'ਚ ਲੱਗ ਸਕਦਾ ਪੱਕਾ ਮੋਰਚਾ

ਲੁਧਿਆਣਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ CM Beant Singh murder case ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਲਿਆਉਣ ਦੀਆਂ ਖ਼ਬਰਾਂ ਮੀਡਿਆ ਵਿੱਚ ਬੜੀ ਤੇਜ਼ੀ ਨਾਲ ਫੈਲ ਰਹੀਆਂ ਸਨ। ਜਿਸ ਤੋਂ ਬਾਅਦ ਚੰਡੀਗੜ੍ਹ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਲਿਆਉਣ ਜਵਾਬ ਦੇ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਅਸੀਂ ਬੰਦੀ ਸਿੰਘਾਂ ਦੀ ਰਿਹਾਈ release of captive sikhs ਨੂੰ ਲੈ ਕੇ ਇੱਕ ਪੱਕਾ ਇਨਸਾਫ਼ ਮੋਰਚਾ 7 ਜਨਵਰੀ 2023 ਤੋਂ ਚੰਡੀਗੜ੍ਹ ਵਿੱਚ ਸ਼ੁਰੂ ਕਰਨ ਜਾ ਰਹੇ ਹਾਂ। ਜਿਸ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਕਾਫੀ ਹੁੰਗਾਰਾ ਹੈ।

ਇਨਸਾਫ਼ ਮੋਰਚਾ ਲਗਾਉਣ ਸਬੰਧੀ 19 ਦਸੰਬਰ ਨੂੰ ਸਾਨੇਵਾਲ ਵਿਚ ਮੀਟਿੰਗ ਹੋਵੇਗੀ:- ਇਸ ਦੌਰਾਨ ਪੱਕਾ ਇਨਸਾਫ਼ ਮੋਰਚਾ ਲਗਾਉਣ ਬਾਰੇ ਗੱਲਬਾਤ ਕਰਦਿਆ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪੱਕਾ ਇਨਸਾਫ ਮੋਰਚਾ 7 ਜਨਵਰੀ 2023 ਤੋਂ ਸ਼ੁਰੂ ਕਰਨ ਜਾ ਰਹੇ ਹਾਂ, ਜਿਸ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਕਾਫੀ ਹੁੰਗਾਰਾ ਹੈ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਪੰਜਾਬ ਦਿੱਲੀ ਅਤੇ ਹਰਿਆਣਾ ਦੇ ਸਿੱਖ ਆਗੂਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਇਕ ਸਾਂਝੀ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ ਸਾਨੇਵਾਲ ਲੁਧਿਆਣਾ ਵਿਚ ਹੋਵੇਗੀ। ਜਿਸ ਤੋਂ ਬਾਅਦ ਚੰਡੀਗੜ੍ਹ ਵਿਖੇ ਪੱਕਾ ਇਨਸਾਫ਼ ਮੋਰਚਾ ਲਗਾਇਆ ਜਾਵੇਗਾ।

'ਜਗਤਾਰ ਹਵਾਰਾ ਨੂੰ ਬੁੜੈਲ ਜੇਲ੍ਹ ਸ਼ਿਫਟ ਨਾ ਕਰਨਾ ਸਾਡੇ ਨਾਲ ਸ਼ਰੇਆਮ ਧੱਕਾ':- ਗੁਰਚਰਨ ਸਿੰਘ ਹਵਾਰਾ ਨੇ ਕਿਹਾ ਚੰਡੀਗੜ੍ਹ ਅਤੇ ਸੋਹਾਣਾ ਦੇ ਵਿਚ ਹਵਾਰਾ ਉੱਤੇ 2 ਕੇਸ ਚੱਲ ਰਹੇ ਹਨ। ਉਹਨਾਂ ਨੂੰ ਲੈ ਕੇ ਹੀ ਬੁੜੈਲ ਜੇਲ੍ਹ ਸ਼ਿਫਟ ਕਰਨ ਦੀ ਗੱਲ ਕਹੀ ਜਾ ਰਹੀਆਂ ਸਨ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਪੂਰੀ ਨਾ ਹੋਣ ਦਾ ਹਵਾਲਾ ਦੇ ਕੇ ਉਸ ਨੂੰ ਸ਼ਿਫਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਇਹ ਸਾਡੇ ਨਾਲ ਸ਼ਰੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿਚ ਸਾਲ 2015 ਅੰਦਰ ਹੀ ਜਗਤਾਰ ਸਿੰਘ ਹਵਾਰਾ ਉੱਤੇ 2 ਕੇਸ ਖ਼ਤਮ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਗ਼ੈਰ-ਕਾਨੂੰਨੀ ਢੰਗ ਨਾਲ ਉਨ੍ਹਾਂ ਨੂੰ ਦਿੱਲੀ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਹੈ।

'ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ 'ਤੇ ਚੁੱਕੇ ਸਵਾਲ':- ਉੱਥੇ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਨੂੰ ਲੈਕੇ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਦਾ ਸਮਾਂ ਹੁਣ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦਿਨਾਂ ਦੇ ਵਿਚਕਾਰ ਸਿੱਖ ਨੌਜਵਾਨਾਂ ਨਾਲ ਕਿੰਨਾ ਧੱਕਾ ਹੋਇਆ ਹੈ, ਇਸ ਬਾਰੇ ਵੀ ਰਵਨੀਤ ਬਿੱਟੂ ਨੂੰ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਇਹ ਸਭ ਕਰ ਰਿਹਾ ਹੈ।

ਜਗਤਾਰ ਸਿੰਘ ਹਵਾਰਾ ਨੂੰ 17 ਦਿਸੰਬਰ ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਹੋਏ ਸਨ:- ਸੂਤਰਾਂ ਤੋਂ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅਦਾਲਤ ਨੇ ਕਿਹਾ ਗਿਆ ਸੀ ਕਿ ਕਿਸੇ ਵੀ ਮਾਮਲੇ ਵਿੱਚ ਦੋਸ਼ ਤੈਅ ਕਰਨ ਅਤੇ ਬਹਿਸ ਦੌਰਾਨ ਮੁਲਜ਼ਮ ਦਾ ਪੇਸ਼ ਹੋਣਾ ਜ਼ਰੂਰੀ ਹੈ। ਜਿਸ ਕਰਕੇ ਅਦਾਲਤ ਨੇ 17 ਦਿਸੰਬਰ ਨੂੰ ਹਵਾਰਾ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ 34 ਵਿੱਚ ਵਿਸਫੋਟਕ ਐਕਟ,ਅਪਰਾਧਿਕ ਸਾਜ਼ਿਸ਼, ਦੇਸ਼ ਧ੍ਰੋਹ, ਆਰਮਜ਼ ਐਕਟ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਬੰਬ ਧਮਾਕੇ 'ਚ ਬੇਅੰਤ ਸਿੰਘ ਸਮੇਤ 16 ਦੀ ਮੌਤ: ਦੱਸ ਦੇਈਏ ਕਿ 31 ਅਗਸਤ 1995 ਨੂੰ ਹੋਏ ਬੰਬ ਧਮਾਕੇ ਵਿੱਚ ਬੇਅੰਤ ਸਿੰਘ ਸਮੇਤ 16 ਲੋਕ ਮਾਰੇ ਗਏ ਸਨ। ਅਦਾਲਤ ਨੇ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਸੀ।

ਬੇਅੰਤ ਸਿੰਘ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸਜਾ: ਜੁਲਾਈ 2007 ਵਿੱਚ ਬੇਅੰਤ ਸਿੰਘ ਕਤਲ ਕੇਸ ਵਿੱਚ ਲਖਵਿੰਦਰ ਸਿੰਘ ਅਤੇ ਹੋਰ ਮੁਲਜ਼ਮਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਤੋਂ ਇਲਾਵਾ ਨਸੀਬ ਸਿੰਘ ਨੂੰ ਵਿਸਫੋਟਕ ਪਦਾਰਥ ਐਕਟ ਤਹਿਤ ਵੀ ਦੋਸ਼ੀ ਠਹਿਰਾਇਆ ਗਿਆ ਸੀ। ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਬਾਅਦ ਵਿਚ ਹਵਾਰਾ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ। ਦਿਲਾਵਰ ਸਿੰਘ ਨਾਂ ਦਾ ਵਿਅਕਤੀ ਮਨੁੱਖੀ ਬੰਬ ਬਣ ਕੇ ਆਇਆ ਸੀ।

ਇਹ ਵੀ ਪੜੋ:- ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਗੰਭੀਰ ਮੁੱਦਿਆਂ 'ਤੇ ਹੋ ਸਕਦੀ ਚਰਚਾ !

Last Updated : Dec 16, 2022, 7:46 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.