ਲੁਧਿਆਣਾ : ਲੁਧਿਆਣਾ ਵਿੱਚ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਨਮਿਤ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਅੱਜ ਲੁਧਿਆਣਾ ਦੇ ਸਰਾਭਾ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮੌਕੇ ਸੁਰਿੰਦਰ ਸ਼ਿੰਦਾ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਕਈ ਰਾਜਨੀਤਕ ਅਤੇ ਫਿਲਮ ਜਗਤ ਦੀ ਹਸਤੀਆਂ ਪੁੱਜੀਆਂ। ਇਸ ਅੰਤਿਮ ਅਰਦਾਸ ਦੇ ਸਮਾਗਮ ਮੌਕੇ ਸਾਬਕਾ ਮੁੱਖ ਮੰਤਰੀ ਚੰਨੀ ਵੀ ਪੁੱਜੇ।
ਸੁਰਿੰਦਰ ਸ਼ਿੰਦਾ ਦੀ ਸਮਾਰਕ ਬਣਾਉਣ ਲਈ ਪੰਜਾਬ ਸਰਕਾਰ ਕਰੇ ਐਲਾਨ : ਉਨ੍ਹਾਂ ਨੇ ਸੁਰਿੰਦਰ ਸ਼ਿੰਦਾ ਦੀ ਤਸਵੀਰ ਉਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੁਰਿੰਦਰ ਸ਼ਿੰਦਾ ਦੀ ਯਾਦਗਾਰ ਬਣਾਉਣ ਦੇ ਲਈ ਪੰਜਾਬ ਦੀ ਸਰਕਾਰ ਕੋਈ ਐਲਾਨ ਕਰੇ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੋਈ ਵੀ ਰਾਜਨੀਤਕ ਬਿਆਨ ਦੇਣ ਤੋਂ ਗੁਰੇਜ਼ ਕੀਤਾ। ਇਸ ਮੌਕੇ ਸੁਰਿੰਦਰ ਛਿੰਦਾ ਦੇ ਚਾਹੁਣ ਵਾਲੇ ਉਹਨਾਂ ਦੀ ਅੰਤਿਮ ਅਰਦਾਸ ਵਿੱਚ ਪਹੁੰਚ ਰਹੇ ਹਨ। ਲੁਧਿਆਣਾ ਦੇ ਸਰਾਭਾ ਨਗਰ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਵਿੱਚ ਉਹਨਾਂ ਦੀ ਅੰਤਿਮ ਅਰਦਾਸ ਦੇ ਸਮਾਗਮ ਚੱਲ ਰਹੇ ਹਨ।
- BSF Seizes Heroin: ਪਾਕਿਸਤਾਨੀ ਡਰੋਨ ਨਾਲ ਸੁੱਟੇ ਹੈਰੋਇਨ ਦੇ 4 ਪੈਕੇਟ,ਕੀਮਤ ਸੁਣ ਕੇ ਹੋ ਜਾਓਗੇ ਹੈਰਾਨ
- ਅਸਾਮ ਸਰਕਾਰ ਸਿੱਖ ਵਿਆਹਾਂ ਨੂੰ 'ਆਨੰਦ ਮੈਰਿਜ ਐਕਟ' ਤਹਿਤ ਦੇਵੇਗਾ ਮਾਨਤਾ, ਸੀਐਮ ਹਿਮਾਂਤਾ ਬਿਸਵਾ
- ਕੇਦਾਰਘਾਟੀ 'ਚ ਜ਼ਮੀਨ ਖਿਸਕਣ ਨਾਲ ਦੁਕਾਨਾਂ ਦਾ ਹੋਇਆ ਭਾਰੀ ਨੁਕਸਾਨ, 13 ਲੋਕ ਲਾਪਤਾ, ਕੇਦਾਰਨਾਥ ਯਾਤਰਾ ਰੁਕੀ
ਦੱਸ ਦਈਏ ਕਿ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਬੀਤੇ ਦਿਨੀਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦੇ ਵਿੱਚ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਬੀਤੇ ਦਿਨੀਂ ਅੰਤਿਮ ਸੰਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਬੀਤੇ ਦਿਨੀਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ ਸਨ। ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਨਸਾਨ ਦਾ ਸਰੀਰ ਜ਼ਰੂਰ ਚਲਾ ਜਾਂਦਾ ਹੈ, ਪਰ ਉਸ ਦੀ ਆਵਾਜ਼ ਅਤੇ ਉਸ ਦੀ ਸੋਚ ਹਮੇਸ਼ਾ ਇੱਥੇ ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੁਰਿੰਦਰ ਛਿੰਦਾ ਪੰਜਾਬ ਦੇ ਬਹੁਤ ਵੱਡੇ ਕਲਾਕਾਰ ਸਨ। ਉਹ ਖੁਦ ਵੀ ਉਹਨਾਂ ਦੇ ਨਾਲ ਕਾਫ਼ੀ ਸਮਾਂ ਸਟੇਜ ਸਾਂਝੀ ਕਰਦੇ ਰਹੇ ਨੇ, ਸੁਰਿੰਦਰ ਛਿੰਦਾ ਉਨ੍ਹਾਂ ਦੇ ਸੀਨੀਅਰ ਸਨ, ਉਹਨਾਂ ਦੇ ਗਾਣੇ ਹਮੇਸ਼ਾ ਪੰਜਾਬੀਆਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ।