ਮਾਛੀਵਾੜਾ : ਅਵਾਰਾ ਪਸ਼ੂਆਂ ਵੱਲੋਂ ਸ਼ਹਿਰ ਦੇ ਮੁਹੱਲਾ ਪੁਰਾਣੀ ਸਬਜ਼ੀ ਮੰਡੀ ਦੇ ਨਿਵਾਸੀ ਗੁਰਮੇਲ ਰਾਮ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਗੁਰਮੇਲ ਰਾਮ ਦੇ ਪਰਿਵਾਰਕ ਮੈਂਬਰਾਂ ਦੇ ਦੱਸਿਆ ਕਿ ਸਵੇਰੇ ਵੇਲੇ ਮ੍ਰਿਤਕ ਆਪਣੇ ਘਰ ਦੇ ਬਾਹਰ ਨਿਕਲਿਆ ਤਾਂ ਅਵਾਰਾ ਘੁੰਮਦੇ ਸਾਨ੍ਹਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕ ਗੁਰਮੇਲ ਰਾਮ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਮੇਲ ਰਾਮ ਦੀ ਉਮਰ 45 ਸਾਲ ਸੀ, ਤੇ ਉਹ ਘਰ ਵਿੱਚ ਹੀ ਫੋਟੋਗ੍ਰਾਫ਼ੀ ਦਾ ਕੰਮ ਕਰਦਾ ਸੀ। ਉਹ ਸਵੇਰੇ ਆਪਣੇ ਘਰੋਂ ਪੇਸ਼ਾਬ ਕਰਨ ਲਈ ਬਾਹਰ ਨਿਕਲਿਆ ਤਾਂ ਅਚਾਨਕ ਹੀ ਸਾਨ੍ਹਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਸਿੰਙ ਵੱਜਣ ਕਾਰਨ ਉਸ ਦੇ ਗਲੇ ਅਤੇ ਮੂੰਹ 'ਤੇ ਗੰਭੀਰ ਸੱਟਾਂ ਵੱਜੀਆਂ। ਜ਼ਖ਼ਮੀ ਗੁਰਮੇਲ ਰਾਮ ਨੂੰ ਸਿਵਲ ਹਸਪਤਾਲ ਮਾਛੀਵਾੜਾ ਵਿਖੇ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਮ੍ਰਿਤਕ ਦੇ ਪਰਿਵਾਰ ਅਤੇ ਇਲਾਕਾਂ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਜਾਨ ਦਾ ਖੌਫ਼ ਬਣੇ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਨੱਥ ਪਾਈ ਜਾਵੇ।
ਇਹ ਵੀ ਪੜ੍ਹੋ: ਮਾਨਸਾ ਦੇ ਨੌਜਵਾਨ ਕੜਕਨਾਥ ਮੁਰਗਿਆਂ ਦੇ ਧੰਦੇ ਤੋਂ ਕਮਾਉਂਦੇ ਨੇ ਲੱਖਾਂ
ਇਸ ਮਾਮਲੇ ਬਾਰੇ ਗੱਲ ਕਰਦੇ ਹੋਏ ਐੱਸ.ਡੀ.ਐੱਮ. ਸਮਰਾਲਾ ਮਿਸ ਗੀਤਿਕਾ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਨੂੰ ਹੱਲ ਕਰਨ ਦੇ ਲਈ ਆਮ ਲੋਕਾਂ ਅਤੇ ਸੰਸਥਾਵਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਮੱਸਿਆ ਨੂੰ ਹੱਲ ਕਰਨ ਲਈ ਲਗਾਤਾਰ ਕੋਸ਼ਿਸ਼ ਵੀ ਰਕ ਰਹੇ ਹਨ।