ਲੁਧਿਆਣਾ: ਸਥਾਨਕ ਪੁਲਿਸ ਨੇ 'ਕੋਰੋਨਾ ਕੇਅਰ ਕਿੱਟ' ਬਣਾ ਕੇ ਘੱਟ ਕੀਮਤ 'ਤੇ ਵੇਚਣ ਦਾ ਸ਼ਲਾਘਾ ਉਪਰਾਲਾ ਕੀਤਾ ਹੈ। ਦੱਸ ਦਈਏ, ਜਿਹੜੀ ਕੋਵਿਡ ਕੇਅਰ ਕਿੱਟ 3978 ਰੁਪਏ ਵਿੱਚ ਲੋਕਾਂ ਨੂੰ ਮਿਲਦੀ ਹੈ, ਉਹ ਕਿੱਟ 1700 ਰੁਪਏ ਵਿੱਚ ਉਪਲੱਬਧ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਹ ਕੋਰੋਨਾ ਕੇਅਰ ਕਿੱਟ ਮਾਹਰ ਡਾਕਟਰਾਂ ਦੀ ਮਦਦ ਨਾਲ ਬਣਾਈ ਗਈ ਹੈ, ਜਿਸ ਵਿੱਚ 18 ਵਿਟਾਮਿਨ, ਜ਼ਿੰਕ ਦੀਆਂ ਗੋਲੀਆਂ, ਤੇ ਪਲਜ਼ ਆਕਸੀਮੀਟਰ ਵੀ ਸ਼ਾਮਲ ਹਨ। ਇਹ ਕਿੱਟ ਕੋਰੋਨਾ ਦੇ ਲੱਛਣ ਵਾਲੇ ਵਿਅਕਤੀ ਸਿਰਫ਼ 1700 ਰੁਪਏ ਵਿੱਚ ਖ਼ਰੀਦ ਸਕਦੇ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਲਈ ਸਰਕਾਰ ਵੱਲੋਂ ਕਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਤਾਂ ਕਿ ਕੋਰੋਨਾ ਤੋਂ ਬਚਾਅ ਹੋ ਸਕੇ। ਉੱਥੇ ਹੀ ਹੁਣ ਸਰਕਾਰ ਨੇ ਸਖ਼ਤੀ ਵਰਤਦਿਆਂ ਵੀਕੈਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ ਤਾਂ ਕਿ ਕੇਸਾਂ ਦੀ ਗਿਣਤੀ ਵਿੱਚ ਘਾਟਾ ਹੋ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 5 ਜ਼ਿਲ੍ਹੇ ਕੰਟੇਨਮੈਂਟ ਜ਼ੋਨ ਵਿੱਚ ਐਲਾਨੇ ਗਏ ਹਨ ਜਿਨ੍ਹਾਂ ਵਿੱਚ ਲੁਧਿਆਣਾ ਵੀ ਸ਼ਾਮਲ ਹੈ।
ਪ੍ਰਸ਼ਾਸਨ, ਪੁਲਿਸ ਤੇ ਸਰਕਾਰ ਕੋਰੋਨਾ ਦੀ ਜੰਗ ਜਿੱਤਣ ਲਈ ਵੱਖ-ਵੱਖ ਉਪਰਾਲੇ ਕਰ ਰਹੇ ਹਨ ਤਾਂ ਕਿ ਕੋਰੋਨਾ ਦੀ ਜੰਗ ਜਿੱਤੀ ਜਾ ਸਕੇ।